BREAKING NEWS
Search

ਸਾਵਧਾਨ : ਅਚਾਨਕ ਆਏ ਕੇਸਾਂ ਨੂੰ ਦੇਖ ਪੰਜਾਬ ਚ ਇਸ ਇਲਾਕੇ ਨੂੰ ਐਲਾਨਿਆ ਗਿਆ ਮਾਈਕਰੋ ਕੰਟੇਨਮੈਂਟ ਜ਼ੋਨ

ਆਈ ਤਾਜਾ ਵੱਡੀ ਖਬਰ

ਦਿਨੋ ਦਿਨ ਪੰਜਾਬ ਵਿਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਚਿੰਤਾ ਵਿਚ ਨਜ਼ਰ ਆ ਰਹੀ ਹੈ। ਜਿੱਥੇ 45 ਸਾਲ ਤੋਂ ਉੱਪਰ ਉਮਰ ਵਰਗ ਦੇ ਲੋਕਾਂ ਦਾ ਕਰੋਨਾ ਟੀਕਾਕਰਨ ਕੀਤਾ ਜਾ ਰਿਹਾ ਹੈ। ਉਥੇ ਹੀ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੁੰਦਾ ਵੀ ਦਰਜ ਕੀਤਾ ਜਾ ਰਿਹਾ ਹੈ। ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਹਰ ਇਕ ਤਰ੍ਹਾਂ ਦੀ ਸੁਵਿਧਾ ਮੁਹਈਆ ਕਰਵਾਈ ਜਾ ਰਹੀ ਹੈ। ਜਿਸ ਨਾਲ ਲੋਕਾਂ ਨੂੰ ਇਲਾਜ ਸਬੰਧੀ ਕੋਈ ਵੀ ਸਮੱਸਿਆ ਪੇਸ਼ ਨਾ ਆਵੇ। ਕਈ ਹਸਪਤਾਲਾਂ ਵਿੱਚ ਆਕਸੀਜਨ ਦੀ ਕਮੀ ਦੀਆਂ ਆ ਰਹੀਆਂ ਸ਼ਿਕਾਇਤਾਂ ਨੂੰ ਵੀ ਸੂਬਾ ਸਰਕਾਰ ਵੱਲੋਂ ਦੂਰ ਕੀਤਾ ਜਾ ਰਿਹਾ।

ਉਦਯੋਗਾਂ ਨੂੰ ਦਿੱਤੀ ਜਾਣ ਵਾਲੀ ਆਕਸੀਜਨ ਦੀ ਸਪਲਾਈ ਵਿਚ ਕਟੌਤੀ ਕਰਕੇ ਹਸਪਤਾਲਾਂ ਵਿੱਚ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਅਚਾਨਕ ਆਏ ਕੇਸਾਂ ਨੂੰ ਦੇਖ ਕੇ ਪੰਜਾਬ ਵਿੱਚ ਇਸ ਇਲਾਕੇ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਜਿਲ੍ਹੇ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਸੁਖਪ੍ਰੀਤ ਸਿੰਘ ਸਿੱਧੂ ਵੱਲੋਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਜ਼ਿਲ੍ਹਾ ਮਾਨਸਾ ਬਲਾਕ ਖਿਆਲਾ ਕਲਾਂ, ਅਧੀਨ ਆਉਂਦੇ ਪਿੰਡ ਨੰਗਲ ਕਲਾਂ ਵਿੱਚ ਸਾਹਮਣੇ ਆਏ ਕਰੋਨਾ ਦੇ ਮਰੀਜ਼ਾਂ ਨੂੰ ਦੇਖਦੇ ਹੋਏ ਇਸ ਇਲਾਕੇ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨ ਦਿਤਾ ਗਿਆ ਹੈ।

ਇਸ ਨੂੰ ਲਾਗੂ ਕਰਨ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵੱਲੋਂ ਇਲਾਕੇ ਵਿੱਚ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਸਟਾਫ ਦੇ ਰਹਿਣ ਸਹਿਣ ਅਤੇ ਖਾਣ-ਪੀਣ ਦੇ ਪ੍ਰਬੰਧਾਂ ਦਾ ਵੀ ਖਿਆਲ ਰੱਖਿਆ ਜਾਵੇਗਾ। ਉੱਥੇ ਹੀ ਇਸ ਕਮੇਟੀ ਵੱਲੋਂ ਲੋਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਜਾਗਰੂਕ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਵੱਲੋਂ ਦੱਸਿਆ ਗਿਆ ਹੈ ਕਿ ਚਾਰ ਮੈਂਬਰੀ ਕਮੇਟੀ ਗਠਿਤ ਕਰਨ ਲਈ ਹਰ ਤਰ੍ਹਾਂ ਦੇ ਉਪਰਾਲੇ ਕਰੇਗੀ।

ਤਾਂ ਜੋ ਕਿ ਕਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਚਾਰ ਮੈਂਬਰੀ ਕਮੇਟੀ ਦੇ ਵਿੱਚ ਡੀਐਸਪੀ ਮਾਨਸਾ ਸ੍ਰੀ ਗੁਰਮੀਤ ਸਿੰਘ ਬਰਾੜ, ਐੱਸ ਐਮ ਓ ਮਾਨਸਾ ਡਾਕਟਰ ਰੂਬੀ, ਐਸ ਐਚ ਓ ਸਦਰ ਮਾਨਸਾ ਇੰਸਪੈਕਟਰ ਸੰਦੀਪ ਸਿੰਘ ਅਤੇ ਨਾਇਬ ਤਸੀਲਦਾਰ ਮਾਨਸਾ ਸ਼੍ਰੀ ਬਲਵਿੰਦਰ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।



error: Content is protected !!