BREAKING NEWS
Search

ਸਾਵਧਾਨ ਪੰਜਾਬ ਚ ਇਥੇ ਵਿਆਹਾਂ ਲਈ ਹੁਣ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਕਰੋਨਾ ਦਾ ਕਹਿਰ ਪਿਛਲੇ ਦੋ ਮਹੀਨਿਆਂ ਤੋਂ ਬਹੁਤ ਜ਼ਿਆਦਾ ਵਧ ਗਿਆ ਹੈ। ਜੋ ਕੇਂਦਰ ਸਰਕਾਰ ਅਤੇ ਸਾਰੇ ਸੂਬਿਆਂ ਲਈ ਚਿੰ-ਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਦੇ ਚਲਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਚੁੱਕੀਆਂ ਹਨ। ਜਿਸ ਨਾਲ ਇਸ ਕਰੋਨਾ ਦੇ ਪ੍ਰਸਾਰ ਨੂੰ ਹੋਣ ਤੋਂ ਰੋਕਿਆ ਜਾ ਸਕੇ। ਕਰੋਨਾ ਟੀਕਾਕਰਨ ਅਤੇ ਟੈਸਟਿੰਗ ਦੀ ਸਮਰੱਥਾ ਨੂੰ ਵਧਾਏ ਜਾਣ ਦੇ ਬਾਵਜੂਦ ਵੀ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਸੂਬੇ ਦੇ ਮੁੱਖ ਮੰਤਰੀ ਵੱਲੋਂ ਸੂਬੇ ਦੇ ਹਾਲਾਤਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਬਹੁਤ ਸਾਰੀਆਂ ਪਾਬੰਧੀਆਂ ਲਗਾਏ ਜਾਣ ਦਾ ਐਲਾਨ ਕੀਤਾ ਗਿਆ ਹੈ, ਤਾਂ ਜੋ ਦੇਸ਼ ਵਾਸੀਆਂ ਨੂੰ ਸੁਰੱਖਿਅਤ ਰੱਖਣ ਲਈ ਅਗਲੀ ਰ-ਣ-ਨੀ-ਤੀ ਉਲੀਕੀ ਜਾ ਸਕੇ।

ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦਿਆਰਥੀਆ ਦੇ ਸਕੂਲ ਨੂੰ 30 ਅਪਰੈਲ ਤੱਕ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਤੋ ਇਲਾਵਾ ਮਾਸਕ ਨਾ ਪਾਉਣ ਵਾਲਿਆਂ ਉਪਰ ਵੀ ਸਖਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਵੱਧ ਪ੍ਰ-ਭਾ-ਵ-ਤ ਹੋਣ ਵਾਲੇ ਜਿਲਿਆਂ ਵਿਚ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ ਜਿਸ ਨੂੰ ਹੁਣ 30 ਅਪ੍ਰੈਲ ਤੱਕ ਲਈ ਵਧਾ ਦਿੱਤਾ ਹੈ। ਪੰਜਾਬ ਵਿੱਚ ਇੱਥੇ ਹੁਣ ਵਿਆਹਾਂ ਲਈ ਹੋ ਗਿਆ ਹੈ ਵੱਡਾ ਐਲਾਨ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਐਸ ਏ ਐਸ ਨਗਰ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰੋਨਾ ਨੂੰ ਠੱਲ੍ਹ ਪਾਉਣ ਲਈ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਜਿਸ ਵਿੱਚ ਸੰਸਕਾਰ ਅਤੇ ਵਿਆਹ ਸਮਾਗਮਾਂ ਵਿੱਚ 20 ਲੋਕਾਂ ਨੂੰ ਹੀ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਵੱਲੋਂ ਭੀੜ ਭੜੱਕੇ ਵਾਲੇ ਇਲਾਕਿਆਂ ਦੀ ਚੈਕਿੰਗ ਕਰਨ ਦੌਰਾਨ ਲਾਗੂ ਕੀਤੇ ਗਏ ਆਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ ਸਖ਼ਤ ਕਾ-ਰ-ਵਾ-ਈ ਕਰਨ ਦੇ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ।

ਸ਼ਰਾਬ ਦੇ ਠੇਕਿਆਂ ਨੂੰ ਵੀ ਬੰਦ ਕਰਨ ਸਮੇਤ ਸਖਤੀ ਨਾਲ 9 ਵਜੇ ਕਰਫਿਊ ਲਾਗੂ ਕਰਨਾ ਯਕੀਨੀ ਬਣਾਇਆ ਜਾਵੇਗਾ। ਕਰਫ਼ਿਊ ਦੌਰਾਨ ਘੁੰਮਣ ਵਾਲੀਆਂ ਕਾਰਾਂ ਦੀ ਵੀ ਸਖਤੀ ਨਾਲ ਪੁੱਛ ਪੜਤਾਲ ਕੀਤੀ ਜਾਵੇਗੀ। ਲੋਕਾਂ ਦੀਆਂ ਸਹੂਲਤਾਂ ਨੂੰ ਦੇਖਦੇ ਹੋਏ ਜ਼ਿਲੇ ਵਿੱਚ ਹਸਪਤਾਲਾਂ ਨੂੰ ਵਿਸ਼ੇਸ਼ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਆਕਸੀਜਨ ਦੀ ਸਪਲਾਈ ਦੀ ਵੀ ਨਿਗਰਾਨੀ ਕੀਤੀ ਜਾ ਰਹੀ ਹੈ । ਜ਼ਿਲੇ ਅੰਦਰ ਲਗਾਈਆਂ ਗਈਆਂ ਹਦਾਇਤਾਂ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਵੱਲੋਂ ਦਿੱਤੀ ਗਈ ਹੈ। ।



error: Content is protected !!