BREAKING NEWS
Search

ਸਾਵਧਾਨ: ਪੰਜਾਬ ਦੇ ਇਸ ਜਿਲ੍ਹੇ ਚ ਕੋਰੋਨਾ ਕਰਕੇ ਵਿਆਹਾਂ ਬਾਰੇ ਆਈ ਵੱਡੀ ਖਬਰ ਲਗੀ ਇਹ ਰੋਕ

ਆਈ ਤਾਜਾ ਵੱਡੀ ਖਬਰ

ਕਰੋਨਾ ਸੰਕਟ ਵਿੱਚ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਪੰਜਾਬ ਵਿੱਚ ਵਧਦੀ ਹੀ ਜਾ ਰਹੀ ਹੈ ਜਿਸ ਨੂੰ ਲੈ ਕੇ ਸਾਰੇ ਜਿਲ੍ਹਾ ਅਧਿਕਾਰੀ ਵੀ ਚਿੰਤਾ ਵਿੱਚ ਨਜ਼ਰ ਆ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਕਰੋਨਾ ਸਬੰਧੀ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਥੇ ਹੀ ਪੰਜਾਬ ਵਿਚ ਰਾਤ ਦਾ ਕਰਫਿਊ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਕੀਤਾ ਗਿਆ ਹੈ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਵੱਧ ਪ੍ਰਭਾਵਿਤ ਹੋਣ ਵਾਲੇ ਜ਼ਿਲਿਆਂ ਵਿੱਚ ਜ਼ਿਲਾ ਮੈਜਿਸਟ੍ਰੇਟ ਵੱਲੋਂ ਹੋਰ ਬਹੁਤ ਸਾਰੀਆਂ ਪਾਬੰਦੀਆਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਲਾਗੂ ਕੀਤੀਆਂ ਜਾ ਰਹੀਆਂ ਹਨ।

ਲੋਕਾਂ ਦੀਆਂ ਸਿਹਤ ਸਹੂਲਤਾਂ ਲਈ ਹਰ ਇਕ ਸੰਭਵ ਮਦਦ ਵੀ ਮੁਹਈਆ ਕਰਵਾਈ ਜਾ ਰਹੀ ਹੈ। ਪੰਜਾਬ ਦੇ ਇਸ ਜ਼ਿਲੇ ਵਿੱਚ ਕਰੋਨਾ ਕਰਕੇ ਵਿਆਹਾਂ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਜਿੱਥੇ ਲੱਗ ਗਈ ਹੈ ਇਹ ਰੋਕ। ਜਲੰਧਰ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਵੱਲੋਂ ਜਿੱਥੇ ਪਹਿਲਾਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਜ਼ਿਲ੍ਹੇ ਵਿੱਚ ਜਿੱਥੇ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ। ਉੱਥੇ ਹੀ ਹਫਤਾਵਾਰੀ ਕੀਤੇ ਗਏ ਲਾਕਡਾਊਨ ਦੌਰਾਨ ਸ਼ਨੀਵਾਰ ਅਤੇ ਐਤਵਾਰ ਨੂੰ ਹੋਣ ਵਾਲੇ ਵਿਆਹ ਸਮਾਗਮਾਂ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ।

ਇਹ ਪਾਬੰਦੀ ਜਲੰਧਰ ਜ਼ਿਲੇ ਦੇ ਵਿੱਚ ਲਾਗੂ ਕੀਤੀ ਗਈ ਹੈ। ਸਰਕਾਰ ਵੱਲੋਂ ਜਿਥੇ ਅੰਤਿਮ ਸੰਸਕਾਰ ਅਤੇ ਵਿਆਹ ਸਮਾਗਮ ਵਿੱਚ 20 ਵਿਅਕਤੀਆਂ ਦੇ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ। ਉਥੇ ਹੀ ਧਾਰਮਿਕ ਅਸਥਾਨਾਂ ਤੇ ਘਰਾਂ ਵਿਚ ਕੀਤੇ ਜਾਂਦੇ ਵਿਆਹਾਂ ਨੂੰ ਵੀ ਰੋਕ ਦਿੱਤਾ ਗਿਆ ਹੈ। ਡੀ ਸੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਪਹਿਲਾਂ ਵਾਂਗ ਹੀ ਪਾਬੰਦੀਆਂ ਲਾਗੂ ਰਹਿਣਗੀਆਂ।

ਕਰਕੇ ਸਬੰਧੀ ਜ਼ਿਆਦਾ ਜਾਣਕਾਰੀ ਲਈ ਕੰਟਰੋਲ ਰੂਮ ਨੰਬਰ ਵੀ ਦਿਤੇ ਗਏ ਹਨ । 0181-2224417 ਤੇ 95306 46100,94467 81800। ਡੀਸੀ ਵੱਲੋਂ ਦਫ਼ਤਰ covid 19 ਕੰਟਰੋਲ ਰੂਮ ਆਮ ਲੋਕਾਂ ਲਈ 24 ਘੰਟੇ ਲਈ ਖੋਲ੍ਹਿਆ ਗਿਆ ਹੈ। ਉਥੇ ਹੀ ਵਿਆਹ ਉਪਰ ਲਗਾਈ ਗਈ ਪਾਬੰਦੀ ਕਾਰਨ ਸ਼ਹਿਰ ਵਿਚ ਸ਼ਨੀਵਾਰ ਅਤੇ ਐਤਵਾਰ ਨੂੰ 220 ਤੋਂ ਜ਼ਿਆਦਾ ਹੋਟਲ, ਮੈਰਿਜ ਪੈਲੇਸਾਂ ਵਿੱਚ ਹੋਣ ਵਾਲੇ 440 ਵਿਆਹ ਹੁਣ ਨਹੀਂ ਹੋ ਸਕਣਗੇ। ਇਹ ਸਾਰੀਆਂ ਪਾਬੰਦੀਆਂ ਕਰੋਨਾ ਦੇ ਵਾਧੇ ਨੂੰ ਰੋਕਣ ਲਈ ਲਗਾਈਆਂ ਗਈਆਂ ਹਨ।



error: Content is protected !!