ਆਈ ਤਾਜਾ ਵੱਡੀ ਖਬਰ
ਮੌਸਮ ਦਾ ਬਦਲਦਾ ਮਿਜ਼ਾਜ, ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਅਲਰਟ। ਹੁਣ ਪੰਜਾਬ ਦੇ ਇਨ੍ਹਾਂ 11 ਜਿਲ੍ਹਿਆਂ ਦੇ ਵਿਚ ਤੇਜ਼ ਮੀਹ ਅਤੇ ਤੂਫਾਨ ਦਿੱਤੀ ਜਾ ਰਹੀ ਹੈ ਚਿਤਾਵਨੀ। ਦਰਅਸਲ ਮੌਸਮ ਵਿਭਾਗ ਦੇ ਵੱਲੋਂ ਅਲਰਟ ਜਾਰੀ ਕਰਦੇ ਹੋਏ ਕਿਹਾ ਗਿਆ ਕਿ ਪੰਜਾਬ ਦੇ ਕੁਝ ਜ਼ਿਲ੍ਹਿਆਂ ਦੇ ਵਿੱਚ ਤੇਜ਼ ਹਵਾਵਾਂ, ਭਾਰੀ ਮੀਂਹ ਅਤੇ ਹਨੇਰੀ ਦੀ ਸੰਭਾਵਨਾ ਹੋ ਸਕਦੀ ਹੈ। ਦੱਸ ਦਈਏ ਕਿ ਵੈਸਟਰਨ ਡਿਸਟਰਬੈਂਸ ਕਾਰਨ ਸੂਬੇ ਵਿੱਚ ਖਰਾਬ ਮੌਸਮ ਚੱਲ ਰਿਹਾ ਹੈ ਜਿਸ ਦੇ ਚਲਦਿਆਂ ਹੋਣ ਉਨ੍ਹਾਂ ਜਾਣਕਾਰੀ ਦਿੱਤੀ ਕਿ ਪਿਛਲੇ 24 ਘੰਟਿਆਂ ਹੋਈ ਬਾਰਸ਼ ਤੋਂ ਬਾਅਦ ਹੁਣ ਸ਼ੁੱਕਰਵਾਰ ਨੂੰ ਸਵੇਰ ਸ਼ਹਿਰਾਂ ਦਾ ਘੱਟੋ ਘੱਟ ਤਾਪਮਾਨ 23 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ ਹੈ।
ਪਰ ਅੱਜ ਤਕਰੀਬਨ 11 ਜਿਲ੍ਹਿਆਂ ਦੇ ਵਿੱਚ ਤੇਜ਼ ਹਵਾਵਾਂ ਦੇ ਨਾਲ ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ। ਜਾਣਕਾਰੀ ਦੇ ਅਨੁਸਾਰ ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ 11 ਜਿਲ੍ਹਿਆਂ ਲਈ ਅਲਾਟ ਕੀਤਾ ਗਿਆ ਹੈ ਕਿ ਜਲਦ ਮੌਸਮ ਕਰਵਟ ਬਦਲ ਸਕਦਾ ਹੈ ਤਕਰੀਬਨ 11 ਜਿਲ੍ਹਿਆਂ ਦੇ ਵਿੱਚ ਤੇਜ਼ ਹਵਾਵਾਂ, ਭਾਰੀ ਮੀਂਹ ਅਤੇ ਤੂਫਾਨ ਦੀ ਸੰਭਾਵਨਾ ਹੋ ਸਕਦੀ ਹੈ। ਇਸ ਸਬੰਧੀ ਮੌਸਮ ਵਿਭਾਗ ਦੇ ਵੱਲੋਂ ਇਨ੍ਹਾਂ 11 ਜਿਲਿਆਂ ਦੇ ਵਿਚ ਮੁਕਤਸਰ ਸਾਹਿਬ, ਜਲੰਧਰ, ਫਾਜ਼ਿਲਕਾ, ਅੰਮ੍ਰਿਤਸਰ, ਫਰੀਦਕੋਟ, ਗੁਰਦਾਸਪੁਰ, ਫਿਰੋਜ਼ਪੁਰ, ਬਠਿੰਡਾ ਅਤੇ ਮੋਗਾ ਅਜਿਹੇ ਜ਼ਿਲ੍ਹੇ ਹਨ ਜਿਨ੍ਹਾਂ ਸਬੰਧੀ ਮੌਸਮ ਵਿਭਾਗ ਦੇ ਵੱਲੋਂ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ।
ਦੱਸਦੀ ਹੈ ਕਿ ਮੌਸਮ ਵਿਭਾਗ ਵੱਲੋਂ ਜੋ ਚੇਤਾਵਨੀ ਦਿੱਤੀ ਗਈ ਹੈ ਉਸ ਰਾਹੀਂ ਬਿਜਲੀ ਲਿਸ਼ਕਣ ਅਤੇ ਬਾਰਿਸ਼ ਦੇ ਸਮੇਂ ਦਰੱਖਤਾਂ ਦੇ ਹੇਠਾਂ ਖੜ੍ਹੇ ਹੋਣ ਜਾਂ ਖੇਤਾਂ ਵਿੱਚ ਕੰਮ ਨਾ ਕਰਨ ਲਈ ਸਪਸ਼ਟ ਤੌਰ ਤੇ ਕਿਹਾ ਗਿਆ ਹੈ।
ਦੂਜੇ ਪਾਸੇ ਜਿੱਥੇ ਮੌਸਮ ਦੇ ਵਿੱਚ ਆਏ ਬਦਲਾਅ ਦੇ ਕਾਰਨ ਕਈ ਤਰ੍ਹਾਂ ਦੀਆਂ ਦਿਕਤਾਂ ਆ ਸਕਦੀਆਂ ਹਨ ਓਥੇ ਹੀ ਹੋਣ ਮੌਸਮ ਵਿਚ ਆਏ ਬਦਲਾਅ ਕਾਰਨ ਗਰਮੀ ਤੋਂ ਵੀ ਰਾਹਤ ਮਿਲੇਗੀ। ਕਿਉਂਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਗਰਮੀ ਦੇ ਕਾਰਨ ਆਮ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਗਰਮੀ ਰਾਹਤ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।
ਤਾਜਾ ਜਾਣਕਾਰੀ