BREAKING NEWS
Search

ਸਾਵਧਾਨ : ਪੰਜਾਬ ਦੇ ਪਿੰਡਾਂ ਵਾਲਿਆਂ ਲਈ ਏਥੇ ਹੋ ਗਿਆ ਇਹ ਹੁਕਮ ਜਾਰੀ 31 ਅਕਤੂਬਰ ਤੱਕ ਲਈ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਜਿੱਥੇ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ ਅਤੇ ਪੁਲਸ ਪ੍ਰਸ਼ਾਸਨ ਨੂੰ ਵੀ ਚੌਕਸੀ ਵਰਤਣ ਦੇ ਆਦੇਸ਼ ਸਮੇਂ ਸਮੇਂ ਤੇ ਦਿਤੇ ਜਾਂਦੇ ਹਨ। ਉੱਥੇ ਹੀ ਸੂਬੇ ਅੰਦਰ ਵਾਪਰਣ ਵਾਲੀਆਂ ਘਟਨਾਵਾਂ ਨੂੰ ਰੋਕਣ ਲਈ ਸਖਤੀ ਵਰਤੀ ਜਾ ਰਹੀ ਹੈ ਜਿਨ੍ਹਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਲਈ ਕਈ ਤਰ੍ਹਾਂ ਦੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਪਿਛਲੇ ਦਿਨੀ ਸਰਹੱਦੀ ਖੇਤਰਾਂ ਵਿੱਚ ਵਾਪਰੀਆਂ ਘਟਨਾਵਾਂ ਨੇ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚ ਡਰ ਪੈਦਾ ਕਰ ਦਿੱਤਾ ਹੈ। ਉਥੇ ਹੀ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਸਥਿਤੀਆਂ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਦਿੱਤੇ ਗਏ ਹਨ।

ਹੁਣ ਪੰਜਾਬ ਦੇ ਪਿੰਡਾਂ ਵਾਲਿਆਂ ਲਈ ਏਥੇ ਇਹ ਹੁਕਮ ਜਾਰੀ ਹੋ ਗਿਆ ਹੈ ਜਿੱਥੇ ਹੁਣ 31 ਅਕਤੂਬਰ ਤੱਕ ਲਈ ਇਹ ਹੁਕਮ ਲਾਗੂ ਕਰ ਦਿੱਤਾ ਗਿਆ ਹੈ। ਪਿੰਡਾਂ ਵਿੱਚ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਅਤੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬਰਨਾਲਾ ਦੇ ਜ਼ਿਲਾ ਮੈਜਿਸਟ੍ਰੇਟ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹੇ ਦੇ ਅਧੀਨ ਆਉਣ ਵਾਲੇ ਸਾਰੇ ਪਿੰਡਾਂ ਵਿੱਚ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਬਹੁਤ ਸਾਰੇ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਜਿਨ੍ਹਾਂ ਨੂੰ ਰੋਕਣ ਲਈ ਪਿੰਡਾਂ ਵਿੱਚ ਠੀਕਰੀ ਪਹਿਰਾ ਲਗਾਉਣ ਦੇ ਹੁਕਮ 31 ਅਕਤੂਬਰ 2021 ਤੱਕ ਲਾਗੂ ਰੱਖੇ ਜਾਣ ਦੇ ਆਦੇਸ਼ ਦੇ ਦਿੱਤੇ ਗਏ ਹਨ। ਅਗਰ ਕੋਈ ਵੀ ਇਨ੍ਹਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਜ਼ਿਲਾ ਮੈਜਿਸਟ੍ਰੇਟ ਬਰਨਾਲਾ ਵੱਲੋਂ ਪੰਜਾਬ ਸਮਾਲ ਟਾਊਨਜ ਪੈਟਰੋਲ ਐਕਟ 1918 ਦੀ ਧਾਰਾ 3 ਤੇ ਫੌ-ਜ਼-ਦਾ-ਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਹੀ ਇਹ ਸਖਤੀ ਪਿੰਡਾਂ ਅੰਦਰ ਲਾਗੂ ਕੀਤੀ ਗਈ ਹੈ। ਜਿਸ ਸਦਕਾ ਪਿੰਡਾਂ ਵਿਚ ਲੋਕਾਂ ਦੇ ਹੋਣ ਵਾਲੇ ਜਾਨੀ-ਮਾਲੀ ਨੁਕਸਾਨ ਤੋਂ ਬਚਾਇਆ ਜਾ ਸਕੇ। ਉੱਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਜਿਸ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।



error: Content is protected !!