ਆਈ ਤਾਜਾ ਵੱਡੀ ਖਬਰ
ਜਿੱਥੇ ਪਿਛਲੇ ਮਹੀਨੇ ਤੋਂ ਲੈ ਕੇ ਹੁਣ ਤੱਕ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪਿਆ ਹੈ। ਉਥੇ ਹੀ ਦੋ ਤੋਂ ਤਿੰਨ ਦਿਨਾਂ ਦੌਰਾਨ ਹੋਈ ਬਰਸਾਤ ਨੇ ਸਭ ਪਾਸੇ ਜਲ ਥਲ ਕਰ ਦਿੱਤਾ ਹੈ ਅਤੇ ਲੋਕਾਂ ਨੂੰ ਕੁੱਝ ਹਦ ਤਕ ਇਸ ਗਰਮੀ ਤੋਂ ਰਾਹਤ ਮਿਲੀ ਹੈ। ਲੋਕਾਂ ਵੱਲੋਂ ਜਿੱਥੇ ਗਰਮੀ ਤੋਂ ਰਾਹਤ ਪਾਉਣ ਲਈ ਬਿਜਲੀ ਦੇ ਉਪਕਰਣ ਦੀ ਵਰਤੋਂ ਕੀਤੀ ਜਾਂਦੀ ਹੈ ਉਥੇ ਹੀ ਬਿਜਲੀ ਦੀ ਭਾਰੀ ਕਿੱਲਤ ਹੋਣ ਕਾਰਨ ਲੋਕਾਂ ਨੂੰ ਇਸ ਵਿੱਚ ਵੀ ਸਮੱਸਿਆ ਪੇਸ਼ ਆ ਰਹੀ ਸੀ। ਕਿਸਾਨਾਂ ਨੂੰ ਵੀ ਝੋਨੇ ਦੀ ਬਿਜਾਈ ਕਰਨ ਤੋਂ ਬਾਅਦ ਪਾਣੀ ਦੀ ਕਮੀ ਨਾਲ ਜੂਝਣਾ ਪੈ ਰਿਹਾ ਸੀ।
ਹੁਣ ਪੰਜਾਬ ਦੇ ਮੌਸਮ ਬਾਰੇ ਨਵੀਂ ਜਾਣਕਾਰੀ ਸਾਹਮਣੇ ਆਈ ਹੈ ਜਿੱਥੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਮੌਸਮ ਸਬੰਧੀ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਪਹਿਲਾਂ ਹੀ ਲੋਕਾਂ ਨੂੰ ਮੁਹਈਆ ਕਰਵਾ ਦਿੱਤੀ ਜਾਂਦੀ ਹੈ। ਜਿਥੇ ਬੀਤੇ ਦੋ ਦਿਨਾਂ ਦੌਰਾਨ ਪੰਜਾਬ ਦੇ ਕਈ ਖੇਤਰਾਂ ਵਿੱਚ ਭਾਰੀ ਬਰਸਾਤ ਹੋਈ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਹੁਣ ਸ਼ੁਕਰਵਾਰ ਅਤੇ ਸ਼ਨੀਵਾਰ ਲਈ ਜਾਣਕਾਰੀ ਸਾਂਝੀ ਕੀਤੀ ਗਈ ਹੈ ਜਿੱਥੇ ਅਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਤੇਜ਼ ਹਨੇਰੀ ਨਾਲ ਮੀਂਹ ਪੈਣ ਦੀ ਸੰਭਾਵਨਾ ਵੀ ਜਤਾਈ ਗਈ ਹੈ।
ਮੌਸਮ ਵਿਭਾਗ ਦੇ ਮਾਹਿਰ ਡਾਕਟਰ ਦਲਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਭਾਰੀ ਬਾਰਸ਼ ਹੋਵੇਗੀ, ਜਿਸ ਨਾਲ ਤਾਪਮਾਨ ਵਿਚ ਵੀ ਭਾਰੀ ਗਿਰਾਵਟ ਦਰਜ ਕੀਤੀ ਜਾਵੇਗੀ। ਬੁੱਧਵਾਰ ਨੂੰ ਜਿੱਥੇ ਬੱਦਲਾਂ ਤੇ ਸੂਰਜ ਦੀਆਂ ਕਿਰਨਾਂ ਵਿਚਾਲੇ ਲੁੱਕਣਮੀਟੀ ਚਲਦੀ ਰਹੀ ਹੈ।ਜਿਸ ਨਾਲ ਤਾਪਮਾਨ ਦਾ ਔਸਤ ਬਣਿਆ ਰਿਹਾ। ਦਿਨ ਭਰ ਵੱਧ ਤੋਂ ਵੱਧ ਤਾਪਮਾਨ 32 ਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਬੁੱਧਵਾਰ ਨੂੰ ਕੁਝ ਸਮੇਂ ਲਈ ਧੁੱਪ ਨਿਕਲੀ ਸੀ ਜਿਸ ਕਾਰਨ ਹੁਮਸ ਹੋਣ ਕਾਰਨ ਤਾਪਮਾਨ ਵਿੱਚ ਵਾਧਾ ਹੋਣ ਦੀ ਸੰਭਾਵਨਾ ਸੀ। ਹੁਣ ਮੌਸਮ ਵਿਭਾਗ ਵੱਲੋਂ ਆਉਣ ਵਾਲੇ 24 ਘੰਟਿਆਂ ਦੇ ਮੌਸਮ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜਿੱਥੇ ਆਉਣ ਵਾਲੇ ਦੋ ਦਿਨਾਂ ਦੌਰਾਨ ਬਰਸਾਤ ਹੋਣ ਦੇ ਆਸਾਰ ਦੱਸੇ ਗਏ ਹਨ। ਮੌਸਮ ਦਾ ਮਿਜ਼ਾਜ ਇਸ ਤਰ੍ਹਾਂ ਹੀ ਬਣਿਆ ਰਹੇਗਾ ਅਤੇ ਸਵੇਰ ਦੇ ਸਮੇਂ ਤੋਂ ਹੋਣ ਵਾਲੀ ਬਰਸਾਤ ਨਾਲ ਤਾਪਮਾਨ ਵਿੱਚ ਕਮੀ ਆਵੇਗੀ।
ਤਾਜਾ ਜਾਣਕਾਰੀ