BREAKING NEWS
Search

ਸਾਵਧਾਨ : ਬਾਈਕ ਵਰਤਣ ਵਾਲਿਆਂ ਲਈ ਹੁਣ ਜਾਰੀ ਹੋ ਗਿਆ ਇਹ ਸਰਕਾਰੀ ਹੁਕਮ

ਆਈ ਤਾਜਾ ਵੱਡੀ ਖਬਰ

ਸਰਕਾਰ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਜਾਂਦੇ ਹਨ। ਜਿਸ ਸਦਕਾ ਲੋਕਾਂ ਦਾ ਬਚਾਅ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਵਾਪਰਨ ਵਾਲੇ ਹਾਦਸਿਆਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ। ਇਸ ਲਈ ਹੀ ਕਹਿੰਦੇ ਹਨ ਕਿ ਦੁਰਘਟਨਾ ਵਾਪਰਨ ਲੱਗੇ ਇਨਸਾਨ ਨੂੰ ਸੰਭਲਣ ਦਾ ਮੌਕਾ ਨਹੀਂ ਦਿੰਦੀ। ਏਸ ਲਈ ਹੀ ਲੋਕਾਂ ਨੂੰ ਸੜਕੀ ਆਵਾਜਾਈ ਲਈ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਵਾਸਤੇ ਬਾਰ-ਬਾਰ ਅਪੀਲ ਕੀਤੀ ਜਾਂਦੀ ਹੈ ਕਿ ਉਨ੍ਹਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇਸ ਲਈ ਵਾਹਨ ਚਾਲਕ ਨੂੰ ਵਾਹਨ ਚਲਾਉਂਦੇ ਸਮੇਂ ਪੂਰੀ ਸੁਰੱਖਿਆ ਰੱਖਣ ਵਾਸਤੇ ਆਖਿਆ ਜਾਂਦਾ ਹੈ। ਤਾਂ ਜੋ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ।

ਹੁਣ ਬਾਈਕ ਵਰਤਣ ਵਾਲਿਆਂ ਲਈ ਇਕ ਵੱਡਾ ਸਰਕਾਰੀ ਹੁਕਮ ਜਾਰੀ ਹੋਇਆ ਹੈ। ਸਾਹਮਣੇ ਆਈ ਜਾਣਕਾਰੀ ਅਨੁਸਾਰ ਸੜਕ ਆਵਾਜਾਈ ਤੇ ਰਾਜ ਮੰਤਰਾਲੇ ਨੇ ਸੇਫਟੀ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਨਿਯਮਾਂ ਵਿੱਚ ਬਦਲਾਅ ਕਰ ਦਿੱਤੇ ਹਨ। ਜਿਸ ਨਾਲ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਇਹ ਫੈਸਲਾ ਦੋ ਪਹੀਆ ਵਾਹਨ ਚਾਲਕ ਦੀ ਸੁਰੱਖਿਆ ਨੂੰ ਦੇਖਦੇ ਹੋਏ ਲਿਆ ਗਿਆ ਹੈ। ਜਿਸ ਦੇ ਤਹਿਤ ਲਾਗੂ ਕੀਤੇ ਗਏ ਨਿਯਮਾਂ ਨੂੰ ਮੰਨਣ ਵਾਸਤੇ ਸਖਤ ਆਦੇਸ਼ ਦਿੱਤੇ ਗਏ ਹਨ।

ਇਹ ਨਵੇਂ ਆਦੇਸ਼ ਬਾਈਕ ਦੀ ਸਵਾਰੀ ਕਰਨ ਵਾਲੇ ਲੋਕਾਂ ਲਈ ਜਾਰੀ ਕੀਤੇ ਗਏ ਹਨ। ਬਾਈਕ ਦੇ ਪਿਛਲੇ ਪਹੀਏ ਦੇ ਖੱਬੇ ਹਿੱਸੇ ਦਾ ਘੱਟੋ-ਘੱਟ ਅੱਧਾ ਹਿੱਸਾ ਸੁਰੱਖਿਅਤ ਤਰੀਕੇ ਨਾਲ ਕਵਰ ਹੋਣਾ ਚਾਹੀਦਾ ਹੈ। ਤਾਂ ਜੋ ਪਿੱਛੇ ਬੈਠਣ ਵਾਲੀ ਸਵਾਰੀ ਦੇ ਕੱਪੜੇ ਪਹੀਏ ਵਿੱਚ ਨਾ ਫਸਣ। ਇਹ ਨਿਯਮ ਵਧੇਰੇ ਕਰਕੇ ਬਾਈਕ ਦੇ ਪਿੱਛੇ ਬੈਠਣ ਵਾਲੀ ਸਵਾਰੀ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬਣਾਏ ਗਏ ਹਨ। ਬਾਈਕ ਡਰਾਈਵਰ ਦੀ ਅਚਾਨਕ ਬ੍ਰੇਕ ਮਾਰਨ ਦੀ ਸਥਿਤੀ ਵਿੱਚ ਹੈਡ ਹੋਲਡਰ ਕਾਫੀ ਮਦਦਗਾਰ ਸਾਬਤ ਹੁੰਦਾ ਹੈ।

ਜਿਸ ਦੇ ਜ਼ਰੀਏ ਪਿੱਛੇ ਬੈਠੀ ਸਵਾਰੀ ਦੀ ਸੇਫਟੀ ਬਣੀ ਰਹਿੰਦੀ ਹੈ। ਏਸ ਲਈ ਨਵੀਆਂ ਗਾਈਡਲਾਈਨਾਂ ਮੁਤਾਬਿਕ ਬਾਈਕ ਦੀ ਸੀਟ ਤੇ ਦੋਵੇਂ ਪਾਸੇ ਹੈਂਡ ਹੋਲਡਰ ਜ਼ਰੂਰੀ ਹੋਣੇ ਚਾਹੀਦੇ ਹਨ। ਉਥੇ ਹੀ ਪਿੱਛੇ ਬੈਠਣ ਵਾਲੀ ਸਵਾਰੀ ਲਈ ਦੋਵੇਂ ਪਾਸੇ ਪਾਏਦਾਨ ਵੀ ਜ਼ਰੂਰੀ ਕਰ ਦਿੱਤਾ ਗਿਆ ਹੈ। ਗੱਡੀਆਂ ਦੀ ਬਨਾਵਟ ਤੇ ਉਸ ਵਿਚ ਮਿਲਣ ਵਾਲੀਆਂ ਸਹੂਲਤਾਂ ਵਿੱਚ ਸਰਕਾਰ ਵੱਲੋਂ ਕੁਝ ਬਦਲਾਅ ਕਰਨ ਦਾ ਫੈਸਲਾ ਲਿਆ ਗਿਆ ਹੈ। ਜਿਸ ਨਾਲ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।



error: Content is protected !!