ਆਸਟਰੇਲੀਆ ਪਹੁੰਚੀ ਪੰਜਾਬਣ ਨੂੰ ਏਅਰਪੋਰਟ ਤੋਂ ਹੀ ਕੀਤਾ ਡਿਪੋਰਟ
ਮੈਲਬੋਰਨ: ਵਿਸਟਰ ਵੀਜ਼ਾ ‘ਤੇ ਆਸਟ੍ਰੇਲੀਆ ਗਈ 23 ਸਾਲਾ ਪੰਜਾਬਣ ਲੜਕੀ ਨੂੰ ਅਵਲੋਨ ਏਅਰਪੋਰਟ ‘ਤੇ ਡਿਪੋਰਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਲੜਕੀ ਆਸਟ੍ਰੇਲੀਆ ਆਪਣੇ ਅੰਕਲ ਆਂਟੀ ਦੇ ਕੋਲ ਵਿਸਟਰ ਵੀਜ਼ਾ ‘ਤੇ ਆਈ ਸੀ। ਜਿਵੇਂ ਉਹ ਅਵਲੋਨ ਏਅਰਪੋਰਟ ‘ਤੇ ਪਹੁੰਚੀ ਤਾਂ ਬਾਰਡਰ ਫੋਰਸ ਦੇ ਅਧਿਕਾਰੀਆਂ ਨੇ ਉਸ ਦਾ ਬੈਗ ਚੈੱਕ ਕੀਤਾ, ਜਿਸ ‘ਚ ਕੁਝ ਖਾਣ ਪੀਣ ਦਾ ਸਾਮਾਨ ਮਿਲਿਆ, ਪਰ ਉਸ ਨੇ ਇਸ ਬਾਰੇ ਅਧਿਕਾਰੀਆਂ ਨੂੰ ਇਤਲਾਹ ਦੇ ਦਿੱਤੀ ਸੀ।
ਇਸ ਦੌਰਾਨ ਉਸ ਤੋਂ ਕੁਝ ਸਵਾਲ ਵੀ ਪੁਛੇ ਗਏ, ਪਰ ਉਹ ਸਹੀ ਜਵਾਬ ਨਹੀਂ ਦੇ ਸਕੀ। ਅਧਿਕਾਰੀਆਂ ਨੇ ਇਹ ਵੀ ਪੁੱਛਿਆ ਕਿ ਉਹ ਕਿਥੇ-ਕਿਥੇ ਜਾਵੇਗੀ ਅਤੇ ਕੀ ਕੁਝ ਕਰੇਗੀ। ਉਸ ਨੂੰ ਪੁੱਛਿਆ ਗਿਆ ਕਿ ਉਹ ਵਿਸਟਰ ਵੀਜ਼ਾ ‘ਤੇ ਆਈ ਤੇ ਉਹ ਆਪਣੇ ਨਾਲ ਹੋਰ ਸਰਟੀਫਿਕੇਟ ਅਤੇ ਆਈਲਟਸ ਦਾ ਸਰਟੀਫਿਕੇਟ ਕਿਉਂ ਲੈ ਕੇ ਆਈ ਹੈ ਤਾਂ ਇਸ ਬਾਰੇ ‘ਚ ਲੜਕੀ ਕੋਈ ਜਵਾਬ ਦੇ ਨਾ ਸਕੀ।
ਜਿਸ ਤੋਂ ਬਾਅਦ ਅਧਿਕਾਰੀਆਂ ਨੂੰ ਸ਼ੱਕ ਹੋਇਆ ਤਾਂ ਉਹਨਾਂ ਨੇ ਲੜਕੀ ਡਿਪੋਰਟ ਕਰ ਦਿੱਤਾ ਤੇ ਉਸ ਦਾ ਵੀਜ਼ਾ ਵੀ ਰੱਦ ਕਰ ਦਿੱਤਾ। ਉਧਰ ਲੜਕੀ ਦਾ ਕਹਿਣਾ ਹੈ ਕਿ ਉਸ ਨੇ ਕੋਈ ਜ਼ੁਰਮ ਨਹੀਂ ਕੀਤਾ ਪਰ ਫਿਰ ਵੀ ਉਸ ਨੂੰ ਹੱਥ ਕੜੀਆਂ ਲਗਾ ਕੇ ਲਿਜਾਇਆ ਗਿਆ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ | ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Home ਤਾਜਾ ਜਾਣਕਾਰੀ ਸਾਵਧਾਨ ਸਾਵਧਾਨ – ਆਸਟ੍ਰੇਲੀਆ ਜਾਣ ਵਾਲੇ ਪੰਜਾਬੀ ਦੇਖੋ ਇਸ ਕਾਰਨ ਏਅਰਪੋਰਟ ਤੋਂ ਮੋੜੀ ਪੰਜਾਬੀ ਕੁੜੀ ਵਾਪਸ ਇੰਡੀਆ
ਤਾਜਾ ਜਾਣਕਾਰੀ