ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਦੇਸ਼ ਭਰ ‘ਚ ਮੌਸਮ ਨੇ ਇਕ ਵਾਰ ਫਿਰ ਕਰਵਟ ਲੈ ਲਈ ਹੈ। ਪੱਛਮੀ ਗੜਬੜੀ ਕਰਕੇ ਮੌਸਮ ਦੇ ਤੇਵਰ ਬਦਲ ਗਏ ਹਨ ਤੇ ਮੌਸਮ ਵਿਭਾਗ ਵਲੋਂ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ਤਕ ਮੌਸਮ ਖ਼ਰਾਬ ਰਹੇਗਾ। ਪੱਛਮੀ ਗੜਬੜੀ ਕਰਕੇ ਤੇਜ਼ ਹਵਾਵਾਂ ਤੇ ਬਾਰਸ਼ ਦੀ ਉਮੀਦ ਹੈ। ਅੱਜ ਦਿਨ ‘ਚ 60-70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ ਤੇ 18 ਅਪਰੈਲ ਨੂੰ 50-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਚੇਤਾਵਨੀ ਦਿੱਤੀ ਗਈ ਹੈ। ਤੇਜ਼ ਹਵਾਵਾਂ ਦੇ ਨਾਲ-ਨਾਲ ਬਾਰਸ਼ ਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ।
ਪੱਛਮੀ ਗੜਬੜੀ ਕਾਰਨ ਬਾਰਸ਼ ਤੇ ਤੇਜ਼ ਹਵਾਵਾਂ ਚੱਲਣ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਬਾਰਸ਼ ਤੇ ਹਵਾ ਨੇ ਕਿਸਾਨਾਂ ਦਾ ਵੱਡਾ ਨੁਕਸਾਨ ਕੀਤਾ ਹੈ। ਹਵਾਵਾਂ ਪੱਛਮ ਤੋਂ ਪੂਰਬ ਵੱਲ ਜਾਂਦੀ ਹੈ। ਇਸ ਲਈ ਇਸ ਨੂੰ ਪੱਛਮੀ ਗੜਬੜ ਦਾ ਨਾਂ ਦਿੱਤਾ ਗਿਆ ਹੈ।
ਜਿਕਰਯੋਗ ਹੈ ਕਿ ਕਣਕ ਦੀ ਫ਼ਸਲ ਵਾਢੀ ਲਈ ਤਿਆਰ ਹੈ। ਕਈ ਥਾਂ ‘ਤੇ ਵਾਢੀ ਸ਼ੁਰੂ ਵੀ ਕਰ ਦਿੱਤੀ ਗਈ ਹੈ, ਪਰ ਅਜਿਹੇ ‘ਚ ਮੌਸਮ ਵਿਭਾਗ ਦੇ ਇਸ ਅਲਰਟ ਨੇ ਕਿਸਾਨਾਂ ਦੀ ਪ੍ਰੇਸ਼ਾਨੀ ਵਧਾ ਦਿੱਤੀ ਹੈ।
ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਪਿਛਲੇ ਸਾਲ 175 ਲੱਖ ਟਨ ਕਣਕ ਦੀ ਪੈਦਾਵਾਰ ਹੋਈ ਸੀ ਜਦੋਂ ਕਿ ਇਸ ਵਾਰ ਇਹ ਪੈਦਾਵਾਰ 180 ਲੱਖ ਟਨ ਤੱਕ ਪੁੱਜਣ ਦਾ ਅਨੁਮਾਨ ਹੈ। ਆਰ.ਬੀ.ਆਈ. ਨੇ ਇਸ ਸਾਲ ਦੀ ਰੱਬੀ ਦੀ ਖਰੀਦ ਲਈ 19240.91 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਨੂੰ ਮਨਜ਼ੂਰੀ ਦਿੱਤੀ ਹੈ।
ਤਾਜਾ ਜਾਣਕਾਰੀ