ਮੌਸਮ ਵਿਭਾਗ ਦੀ ਚਿਤਾਵਨੀ ਨੂੰ ਵੇਖਦੇ ਹੋਏ ਅੱਜ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ। ਇਸ ਸਬੰਧੀ ਭਾਖੜਾ ਡੈਮ ਦੇ ਚੀਫ ਇੰਜੀਨੀਅਰ ਅਸ਼ਵਨੀ ਕੁਮਾਰ ਅਗਰਵਾਲ ਨੇ ਕਿਹਾ ਕਿ ਭਾਖੜਾ ਡੈਮ ਦੇ ਪਾਣੀ ਦਾ ਲੈਵਲ 1680 ਫੁੱਟ ਤਕ ਰੱਖਿਆ ਜਾ ਸਕਦਾ ਹੈ। ਅੱਜ 1674 ਫੁੱਟ ‘ਤੇ ਪਾਣੀ ਪੁੱਜਣ ਕਾਰਣ ਬੀ.ਬੀ.ਐੱਮ ਬੀ. ਨੂੰ ਹਾਈ ਫਲੱਡ ਗੇਟ ਖੋਲ੍ਹਣੇ ਪਏ ਅਤੇ ਇਸ ਵਿਚੋਂ 36000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।
ਆਉਣ ਵਾਲੇ ਦਿਨਾਂ ਵਿਚ ਭਾਰੀ ਬਾਰਿਸ਼ ਹੋਣ ਦਾ ਅਨੁਮਾਨ ਲਾਇਆ ਜਾ ਰਿਹਾ ਹੈ। ਇਸ ਨੂੰ ਵੇਖਦੇ ਹੋਏ ਅੱਜ ਹੜ੍ਹ ਤੋਂ ਬਚਾਅ ਲਈ ਫਲੱਡ ਗੇਟ ਖੋਲ੍ਹਣ ਦਾ ਫੈਸਲਾ ਲਿਆ ਗਿਆ। ਅੱਜ 19000 ਕਿਊਸਿਕ ਪਾਣੀ ਫਲੱਡ ਗੇਟਾਂ ਰਾਹੀਂ ਛੱਡਣ ਦਾ ਫੈਸਲਾ ਲਿਆ ਗਿਆ। ਉਨ੍ਹਾਂ ਕਿਹਾ ਕਿ ਬਿਜਲੀ ਪੈਦਾ ਕਰਨ ਵਾਲੀਆਂ ਟਰਬਾਈਨਾਂ ਵਿਚੋਂ ਛੱਡੇ ਜਾਣ ਵਾਲੇ ਪਾਣੀ ਸਮੇਤ ਇਹ ਪਾਣੀ 55000 ਕਿਊਸਿਕ ਹੋਵੇਗਾ।
DC ਵਲੋਂ ਐਡਵਾਇਜ਼ਰੀ ਜ਼ਾਰੀ, ਸ਼ਾਹਕੋਟ-ਨਕੋਦਰ ਤੇ ਫਿਲੌਰ ਹਾਈ ਅਲਰਟ ‘ਤੇ
ਭਾਰੀ ਬਾਰਸ਼ ਦੀ ਚਿਤਾਵਨੀ ਤੇ ਭਾਖੜਾ ਡੈਮ ਤੋਂ ਵਾਧੂ ਪਾਣੀ ਛੱਡਣ ਬਾਰੇ ਲੋਕਾਂ ਨੂੰ ਸੁਚੇਤ ਕਰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਦਰਿਆ ਸਤਲੁਜ ਦੇ ਨੇੜੇ ਤੇ ਨੀਵੇਂ ਇਲਾਕਿਆਂ ‘ਚ ਰਹਿੰਦੇ ਲੋਕਾਂ ਨੂੰ ਦਰਿਆ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਹਾੜੀ ਇਲਾਕੇ ਵਿਚ ਭਾਰੀ ਬਾਰਸ਼ ਹੋਣ ਤੋਂ ਬਾਅਦ ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਵੱਧ ਜਾਣ ਕਰ ਕੇ 40000 ਕਿਊਸਿਕ ਵਾਧੂ ਪਾਣੀ ਛੱਡਿਆ ਗਿਆ ਹੈ । ਉਨ੍ਹਾਂ ਕਿਹਾ ਕਿ ਇਹ ਪਾਣੀ ਸਵੇਰੇ ਜਲੰਧਰ ਪਹੁੰਚਣ ਦੀ ਸੰਭਾਵਨਾ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਆਉਣ ਵਾਲੇ 72 ਘੰਟਿਆਂ ‘ਚ 120 ਐਮ. ਐਮ. ਤੱਕ ਜ਼ਿਲ੍ਹੇ ‘ਚ ਭਾਰੀ ਬਾਰਸ਼ ਹੋਣ ਦੀ ਚੇਤਾਵਨੀ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਰਿਆ ਸਤਲੁਜ ਦੇ ਕੰਢੇ ‘ਤੇ ਰਹਿੰਦੇ ਲੋਕਾਂ ਨੂੰ ਦਰਿਆ ਦੇ ਨੇੜੇ ਨਹੀਂ ਜਾਣਾ ਚਾਹੀਦਾ ਤੇ ਪੂਰੀ ਤਰ੍ਹਾਂ ਸਾਵਧਾਨ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਰਿਆ ‘ਚ ਪਾਣੀ ਦਾ ਪੱਧਰ ਵੱਧ ਜਾਣ ਕਰ ਕੇ ਨੀਵੇਂ ਇਲਾਕਿਆਂ ‘ਚ ਖ਼ਤਰਾ ਵੱਧ ਜਾਂਦਾ ਹੈ। ਇਸ ਲਈ ਜ਼ਿਲ੍ਹੇ ਵਿਚ ਦਰਿਆ ਸਤਲੁਜ ਦੇ ਨੇੜੇ ਰਹਿੰਦੇ ਲੋਕਾਂ ਤੇ ਜਾਨਵਰਾਂ ਨੂੰ ਪਹਿਲਾਂ ਹੀ ਸੁਰੱਖਿਅਤ ਬਾਹਰ ਕੱਢ ਲੈਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਤੋਂ ਹੀ ਸਾਰੀ ਸਥਿਤੀ ‘ਤੇ ਨਜ਼ਰਸਾਨੀ ਕੀਤੀ ਜਾ ਰਹੀ ਹੈ ਤੇ ਜ਼ਿਲ੍ਹਾ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਤਿਆਰ-ਬਰ-ਤਿਆਰ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਪ ਮੰਡਲ ਮੈਜਿਸਟਰੇਟ ਸ਼ਾਹਕੋਟ, ਨਕੋਦਰ ਤੇ ਫਿਲੌਰ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।
ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਕੌਰ ਮੀਡੀਆ ਅਤੇ ਘਰੇਲੂ ਨੁਸਖੇ ਲਾਇਕ ਕਰੋ ਤੇ ਨਾਲ ਹੀ ਫੋਲੋ ਕਰੋ |ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |
ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Home ਤਾਜਾ ਜਾਣਕਾਰੀ ਸਾਵਧਾਨ: ਹੁਣੇ-ਹੁਣੇ ਭਾਖੜਾ ਨੰਗਲ ਡੈਮ ਦੇ ਖੋਲ੍ਹੇ ਫਲੱਡ ਗੇਟ,ਪੰਜਾਬ ਦੇ ਇਹਨਾਂ ਇਲਾਕਿਆਂ ਚ’ ਆ ਸਕਦਾ ਹੜ੍ਹ
ਤਾਜਾ ਜਾਣਕਾਰੀ