ਆਈ ਤਾਜ਼ਾ ਵੱਡੀ ਖਬਰ
ਹਰ ਵਾਰ ਦੀਆਂ ਹਾਕਮ ਸਰਕਾਰਾਂ ਵੱਲੋਂ ਜਿਥੇ ਸੂਬੇ ਅੰਦਰ ਲੋਕਾਂ ਦੀ ਸਹੂਲਤ ਵਾਸਤੇ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ। ਜਿਸ ਨਾਲ ਪੰਜਾਬ ਦੇ ਹਾਲਾਤਾਂ ਨੂੰ ਬਿਹਤਰ ਬਣਾਇਆ ਜਾ ਸਕੇ ਜਿੱਥੇ ਪੰਜਾਬ ਦੇ ਨੌਜਵਾਨਾਂ ਨੂੰ ਰੁਜਗਾਰ ਦਿੱਤੇ ਜਾਣ ਦਾ ਐਲਾਨ ਕੀਤਾ ਜਾਂਦਾ ਹੈ। ਉਥੇ ਹੀ ਪੰਜਾਬ ਵਿੱਚ ਫੈਲੀ ਹੋਈ ਨਸ਼ਿਆਂ ਦੀ ਲਾਹਣਤ ਨੂੰ ਵੀ ਠੱਲ੍ਹ ਪਾਉਣ ਵਾਸਤੇ ਕਦਮ ਚੁੱਕੇ ਜਾਣ ਦੇ ਵਾਅਦੇ ਕੀਤੇ ਜਾਂਦੇ ਹਨ। ਪਰ ਪੰਜਾਬ ਵਿਚ ਅੱਜ ਸਥਿਤੀ ਅਜਿਹੀ ਹੋ ਚੁੱਕੀ ਹੈ ਜਿੱਥੇ ਬਹੁਤ ਸਾਰੇ ਨੌਜਵਾਨਾਂ ਦੀ ਮੌਤ ਨਸ਼ਿਆਂ ਦੇ ਕਾਰਨ ਹੋ ਰਹੀ ਹੈ। ਨਸ਼ਿਆਂ ਨੂੰ ਰੋਕਣ ਵਾਸਤੇ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾਣ ਦਾ ਐਲਾਨ ਕਰ ਦਿੱਤਾ ਜਾਂਦਾ ਹੈ ਪਰ ਉਸ ਉਪਰ ਅਮਲ ਨਹੀ ਕੀਤਾ ਜਾਂਦਾ।
ਜਿਸ ਕਾਰਨ ਕਈ ਭਿਆਨਕ ਹਾਦਸੇ ਵਾਪਰ ਜਾਂਦੇ ਹਨ। ਹੁਣ ਪੰਜਾਬ ਵਿੱਚ ਇੱਥੇ ਸਿਗਰਟ ਪੀਣ ਤੋਂ ਰੋਕਣ ਤੇ ਗੁਰਸਿੱਖ ਲੜਕੇ ਦੇ ਪਰਿਵਾਰ ਨਾਲ ਬੁਰੀ ਤਰਾਂ ਕੁੱਟਮਾਰ ਕੀਤੀ ਗਈ ਹੈ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਇਤਿਹਾਸਕ ਸ਼ਹਿਰ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਜਿਥੇ ਇੱਕ ਨੌਜਵਾਨ ਉਪਰ ਹਮਲਾ ਕੀਤਾ ਗਿਆ ਹੈ ਅਤੇ ਉਸ ਦੇ ਪਰਿਵਾਰ ਦੀ ਵੀ ਕੁੱਟਮਾਰ ਕੀਤੀ ਗਈ ਹੈ ਕਿਉਂਕਿ ਇਸ ਨੌਜਵਾਨ ਵੱਲੋਂ ਕੁਝ ਨੌਜਵਾਨਾਂ ਨੂੰ ਸਿਗਰਟ ਪੀਣ ਤੋਂ ਰੋਕਿਆ ਗਿਆ ਸੀ।
ਦੱਸ ਦਈਏ ਕਿ ਇਹ ਘਟਨਾ ਅਮ੍ਰਿਤਸਰ ਵਿਚ ਮੰਝ ਰੋਡ ਤੇ ਉਸ ਸਮੇਂ ਵਾਪਰੀ ਜਦੋਂ ਇੱਕ ਗ੍ਰੰਥੀ ਸਿੰਘ ਅੰਮ੍ਰਿਤਧਾਰੀ ਨੌਜਵਾਨ ਸਵਿੰਦਰ ਸਿੰਘ ਕੁਝ ਜ਼ਰੂਰੀ ਸਮਾਨ ਲੈਣ ਲਈ ਆਪਣੇ ਘਰ ਤੋਂ ਬਜ਼ਾਰ ਜਾ ਰਿਹਾ ਸੀ। ਉਸ ਦੇ ਘਰ ਦੇ ਬਾਹਰ ਹੀ ਸਿਗਰਟ ਪੀ ਰਹੇ ਕੁਝ ਨੌਜਵਾਨਾਂ ਨੂੰ ਉਸ ਵੱਲੋ ਰੋਕਿਆ ਗਿਆ ਤਾਂ ਉਨ੍ਹਾਂ ਨੌਜਵਾਨਾਂ ਵੱਲੋਂ ਉਸ ਨਾਲ ਝਗੜਾ ਕੀਤਾ ਗਿਆ ਤੇ ਉਸਦੇ ਮੂੰਹ ਉਪਰ ਸਿਗਰਟ ਦਾ ਧੂੰਆਂ ਸੁੱਟਿਆ ਗਿਆ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ।
ਉੱਥੇ ਹੀ ਇਹ ਮਾਮਲਾ ਰੁਕਿਆ ਨਹੀਂ ਬਲਕਿ ਉਨ੍ਹਾਂ ਨੌਜਵਾਨਾਂ ਵੱਲੋਂ ਉਸ ਗ੍ਰੰਥੀ ਸਿੰਘ ਦੇ ਘਰ ਹਮਲਾ ਕਰਕੇ ਉਸ ਦਾ ਕੰਨ ਬੁਰੀ ਤਰ੍ਹਾਂ ਕੱਟ ਦਿੱਤਾ, ਦੱਸ ਦਈਏ ਕਿ ਇਸ ਨੌਜਵਾਨ ਅਤੇ ਉਸ ਦੇ ਪਰਿਵਾਰ ਉੱਪਰ ਇਨ੍ਹਾਂ ਦੋਸ਼ੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ। ਇਹ ਘਟਨਾ ਸ਼ਨੀਵਾਰ ਸ਼ਾਮ ਨੂੰ ਵਾਪਰੀ ਦੱਸੀ ਜਾ ਰਹੀ ਹੈ ਉਥੇ ਹੀ ਪੁਲਸ ਵੱਲੋਂ ਦੋਹਾਂ ਧਿਰਾਂ ਦੇ ਬਿਆਨ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜ਼ਖਮੀ ਨੌਜਵਾਨ ਹਸਪਤਾਲ ਵਿਚ ਜੇਰੇ ਇਲਾਜ ਹੈ।
Home ਤਾਜਾ ਜਾਣਕਾਰੀ ਸਿਗਰਟ ਪੀਣ ਤੋਂ ਰੋਕਣ ਤੇ ਅਮ੍ਰਿਤਧਾਰੀ ਗੁਰਸਿੱਖ ਮੁੰਡੇ ਸਮੇਤ ਪਰਿਵਾਰ ਨਾਲ ਕੀਤੀ ਕੁੱਟਮਾਰ, ਦਿਤੀਆਂ ਜਾਨੋ ਮਾਰਨੀ ਦੀਆਂ ਧਮਕੀਆਂ
ਤਾਜਾ ਜਾਣਕਾਰੀ