BREAKING NEWS
Search

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਜਿਥੇ 15 ਮਈ ਤੱਕ ਲਈ ਤਾਲਾਬੰਦੀ ਕੀਤੀ ਗਈ ਸੀ। ਉਥੇ ਹੀ ਰਾਤ ਦਾ ਕਰਫ਼ਿਊ ਵੀ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਜਾਰੀ ਹੈ। ਉਥੇ ਹੀ ਪੰਜਾਬ ਵਿਚ ਟੀਕਾਕਰਣ ਮੁਹਿੰਮ ਵੀ ਆਰੰਭ ਕੀਤੀ ਗਈ ਹੈ ਅਤੇ 45 ਸਾਲ ਤੋਂ ਉੱਪਰ ਉਮਰ ਵਰਗ ਦੇ ਲੋਕਾਂ ਦਾ ਕਰੋਨਾ ਟੀਕਾਕਰਨ ਕੀਤਾ ਜਾ ਰਿਹਾ ਹੈ। ਉਥੇ ਹੀ ਸਰਕਾਰ ਵੱਲੋਂ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਣ ਵੀ ਜਲਦੀ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ। ਪਰ ਟੀਕਿਆਂ ਦੀ ਕਮੀ ਕਾਰਨ ਇਸ ਨੂੰ ਅਜੇ ਕੁਝ ਸਮੇਂ ਲਈ ਅੱਗੇ ਪਾ ਦਿੱਤਾ ਗਿਆ ਸੀ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਪੰਜਾਬ ਦੇ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇਸ ਸਮੇਂ ਪੰਜਾਬ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਖਤੀ ਵਧਾਈ ਜਾ ਰਹੀ ਹੈ। ਹੁਣ ਨਾਲ ਪ੍ਰਭਾਵਤ ਹੋਣ ਵਾਲੇ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਸਟਾਫ ਦੀ ਕਮੀ ਨੂੰ ਪੂਰਾ ਕੀਤਾ ਜਾ ਰਿਹਾ ਹੈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਪੰਜਾਬ ਵਿਚ 2017 ਤੋਂ ਲੈ ਕੇ 2021 ਤੱਕ ਲਈ ਪੈਰਾ ਮੈਡੀਕਲ ਅਤੇ ਹੋਰ ਸਟਾਫ ਦੀ 10,000 ਤੋਂ ਵਧੇਰੇ ਅਸਾਮੀਆਂ ਦੀ ਭਰਤੀ ਕਰ ਦਿੱਤੀ ਗਈ ਹੈ।

ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾਕਟਰ ਜੀ ਬੀ ਸਿੰਘ ਨੇ ਸਿਹਤ ਵਿਭਾਗ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਾਲੇ ਸਟਾਫ ਦਾ ਸਵਾਗਤ ਕੀਤਾ ਹੈ। ਜਿਸ ਵਿੱਚ ਨਵੇਂ ਨਿਯੁਕਤ ਕੀਤੇ ਗਏ ਸਟਾਫ ਨੂੰ ਇਮਾਨਦਾਰੀ ਨਾਲ ਕੰਮ ਕੀਤੇ ਜਾਣ ਲਈ ਪ੍ਰੇਰਿਤ ਕੀਤਾ ਗਿਆ ਹੈ।

ਉੱਥੇ ਹੀ ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਵਿੱਚ ਨਵ ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦੇ ਹੋਏ ਸੂਬੇ ਵਿੱਚ ਇਮਾਨਦਾਰੀ ਨਾਲ ਸਿਹਤ ਸੇਵਾਵਾਂ ਦੇਣ ਦੀ ਜ਼ਿੰਮੇਵਾਰੀ ਪ੍ਰਤੀ ਉਤਸ਼ਾਹਿਤ ਕੀਤਾ ਹੈ। ਕਿਉਂਕਿ ਸੂਬੇ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਇਸ ਲਈ ਮਰੀਜ਼ਾਂ ਦੀ ਸੇਵਾ ਕਰਨਾ ਨਿਯੁਕਤ ਅਧਿਕਾਰੀਆਂ ਦਾ ਪਹਿਲਾ ਫਰਜ਼ ਹੋਵੇਗਾ।



error: Content is protected !!