BREAKING NEWS
Search

ਸਿੱਧੂ ਮੂਸੇਵਾਲੇ ਦੇ ਕਤਲ ਮਾਮਲੇ ਚ ਆਈ ਵੱਡੀ ਖਬਰ, ਹੋਈ ਇਕ ਹੋਰ ਗ੍ਰਿਫਤਾਰੀ

ਆਈ ਤਾਜ਼ਾ ਵੱਡੀ ਖਬਰ 

ਬੀਤੇ ਮਹੀਨੇ 29 ਮਈ ਦੀ ਸ਼ਾਮ ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਵਾਹਰਕੇ ਪਿੰਡ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਸੀ ਅਤੇ ਇਸ ਨੌਜਵਾਨ ਦੀ ਮੌਤ ਦਾ ਦੁੱਖ ਅੱਜ ਵੀ ਦੇਸ਼-ਵਿਦੇਸ਼ ਵਿੱਚ ਵਸਦੇ ਭਾਈਚਾਰੇ ਵੱਲੋਂ ਮਨਾਇਆ ਜਾ ਰਿਹਾ ਹੈ ਉਥੇ ਦੂਜੇ ਦੇਸ਼ਾਂ ਦੇ ਲੋਕਾਂ ਵਲੋਂ ਵੀ ਸਿੱਧੂ ਮੂਸੇਵਾਲਾ ਦੀ ਮੌਤ ਉਪਰ ਦੁੱਖ ਜ਼ਾਹਿਰ ਕੀਤਾ ਗਿਆ ਹੈ। ਜਿੱਥੇ ਪੁਲਿਸ ਨੂੰ ਲਗਾਤਾਰ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਲੋਕਾਂ ਵੱਲੋਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਅਤੇ ਉਨ੍ਹਾਂ ਨੂੰ ਬਣਦੀ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।

ਹੁਣ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇੱਕ ਹੋਰ ਗ੍ਰਿਫਤਾਰੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ ਲਗਾਤਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਲਈ ਪੁਲਿਸ ਪ੍ਰਸ਼ਾਸਨ ਨੂੰ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ਉਥੇ ਪੁਲਿਸ ਵੱਲੋਂ ਲਗਾਤਾਰ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਇਕ ਹੋਰ ਸਫਲਤਾ ਹਾਸਲ ਕੀਤੀ ਗਈ ਹੈ। ਜਿੱਥੇ ਇਸ ਮਾਮਲੇ ਵਿੱਚ ਸ਼ਾਮਲ ਸ਼ਾਰਪ ਸ਼ੂਟਰ ਸੰਤੋਸ਼ ਯਾਦਵ ਨੂੰ ਮਹਾਰਾਸ਼ਟਰ ਪੁਲਿਸ ਵੱਲੋਂ ਪੁਣੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਉੱਥੇ ਕਿ ਗੁਜਰਾਤ ਤੋਂ ਉਸ ਦੇ ਸਾਥੀ ਨਵਨਾਥ ਸੂਰਿਆਵੰਸ਼ੀ ਨੂੰ ਵੀ ਫੜਿਆ ਗਿਆ ਹੈ। ਜਿਨ੍ਹਾਂ ਨੂੰ ਹੁਣ 20 ਜੂਨ ਤੱਕ ਰਿਮਾਂਡ ਤੇ ਲਿਆ ਗਿਆ ਹੈ। ਸਿੱਧੂ ਮੂਸੇਵਾਲਾ ਦੇ ਮਾਮਲੇ ਵਿੱਚ ਜਿੱਥੇ ਲਗਾਤਾਰ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਵੱਖ-ਵੱਖ ਸੂਬਿਆਂ ਤੋਂ ਸ਼ਾਰਪ ਸ਼ੂਟਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਅਤੇ ਦੱਸਿਆ ਗਿਆ ਹੈ ਕੀ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਦੇ ਵਿਚ 4 ਸ਼ਾਰਪ ਸ਼ੂਟਰਾਂ ਦੀ ਪਹਿਚਾਣ ਕੀਤੀ ਗਈ ਹੈ ਪਰ ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ। ਉਥੇ ਹੀ ਇਸ ਮਾਮਲੇ ਵਿੱਚ ਜਿੱਥੇ ਸ਼ੂਟਰਾ ਦੀ ਮਦਦ ਕਰਨ ਵਾਲੇ ਅੱਠ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਸਿੱਧੂ ਮੂਸੇ ਵਾਲਾ ਦੇ ਪਿੰਡ ਵਿੱਚ ਰਹਿ ਕੇ ਉਸ ਦੀ ਰਾਖੀ ਕਰਨ ਵਾਲੇ ਹਰਿਆਣਾ ਦੇ ਰਹਿਣ ਵਾਲੇ ਸੰਦੀਪ ਕੇਕੜਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲੀਸ ਵੱਲੋਂ ਲਗਾਤਾਰ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ।



error: Content is protected !!