BREAKING NEWS
Search

ਸਿੱਧੂ ਮੂਸੇਵਾਲੇ ਨੂੰ ਸਰਧਾਂਜਲੀ ਦੇਣ ਜਾਂਦੇ ਫ਼ੈਨ ਨੂੰ ਮਿਲੀ ਇਸ ਤਰਾਂ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦਿਨੀਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਦੀ ਸ਼ਾਮ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਉਥੇ ਹੀ ਇਸ ਘਟਨਾ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਸੀ ਅਤੇ ਦੇਸ਼-ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਸੀ। ਜਿੱਥੇ ਸਿੱਧੂ ਮੂਸੇਵਾਲਾ ਦੇ ਅੰਤਿਮ ਸੰਸਕਾਰ ਦੇ ਮੌਕੇ ਤੇ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਲੋਕ ਉਸ ਦੇ ਪਿੰਡ ਸਿੱਧੂ ਮੂਸੇਵਾਲਾ ਦੇ ਅੰਤਿਮ ਦਰਸ਼ਨ ਕਰਨ ਲਈ ਪਹੁੰਚੇ ਹੋਏ ਸਨ ਉਥੇ ਹੀ ਲੋਕਾਂ ਦੇ ਆਏ ਇਸ ਹੜ੍ਹ ਨੂੰ ਦੇਖਦੇ ਹੋਏ ਉਨ੍ਹਾਂ ਦੇ ਮਾਪਿਆਂ ਵੱਲੋਂ ਧੰਨਵਾਦ ਵੀ ਕੀਤਾ ਗਿਆ ਸੀ, ਅਤੇ ਪਿਤਾ ਜੀ ਵੱਲੋਂ ਅੰਤਿਮ ਭੋਗ ਵਿੱਚ ਸ਼ਾਮਲ ਹੋਣ ਲਈ ਵੀ ਲੋਕਾਂ ਨੂੰ ਅਪੀਲ ਕੀਤੀ ਗਈ ਸੀ।

ਹੁਣ ਸਿੱਧੂ ਮੂਸੇਵਾਲੇ ਦੇ ਭੋਗ ਤੇ ਜਾਂਦੇ ਹੋਏ ਇਕ ਫੈਨ ਦੀ ਭਿਆਨਕ ਹਾਦਸੇ ਦੌਰਾਨ ਮੌਤ ਹੋਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਘਟਨਾ ਸੁਨਾਮ ਤੋਂ ਸਾਹਮਣੇ ਆਈ ਹੈ ਜਿੱਥੇ ਸਤਨਾਮ ਮਾਨਸਾ ਸੜਕ ਤੇ ਪੈਂਦੇ ਪਿੰਡ ਮਾਡਲ ਟਾਊਨ ਨੰਬਰ 1 ਨਜ਼ਦੀਕ ਇਕ ਭਿਆਨਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਭਿਆਨਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ।

ਮ੍ਰਿਤਕ ਨੌਜਵਾਨ ਜਿਥੇ ਬੀਤੇ ਕੱਲ੍ਹ ਸਿੱਧੂ ਮੂਸੇਵਾਲਾ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾ ਰਿਹਾ ਸੀ , ਜੋ ਕੇ ਉਸ ਦਾ ਫੈਨ ਸੀ,ਤਾਂ ਅੱਗੇ ਤੋਂ ਆ ਰਹੀ ਇੱਕ ਕਾਰ ਵੱਲੋਂ ਇਸ ਮੋਟਰਸਾਈਕਲ ਨੂੰ ਭਿਆਨਕ ਟੱਕਰ ਮਾਰ ਦਿੱਤੀ ਗਈ ਜਿਸ ਕਾਰਨ ਇਸ ਨੌਜਵਾਨ ਦੀ ਹਸਪਤਾਲ ਪਹੁੰਚ ਕੇ ਮੌਤ ਹੋ ਗਈ ਹੈ ਜਿੱਥੇ ਮ੍ਰਿਤਕ ਦੀ ਪਹਿਚਾਣ ਹਰਿਆਣਾ ਦੇ ਹਰਪ੍ਰੀਤ ਸਿੰਘ ਉਰਫ ਰਵੀ ਪੁੱਤਰ ਯੋਂਗਰਾਜ ਸਿੰਘ ਵਾਸੀ ਖੇੜੀ ਵਜੋਂ ਹੋਈ ਹੈ।

ਉੱਥੇ ਕਿ ਇਸ ਹਾਦਸੇ ਵਿੱਚ ਕਾਰ ਵਿਚ ਸਵਾਰ ਇਕ ਔਰਤ ਅਤੇ ਚਾਰ ਨੌਜਵਾਨ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ ਜਿਨ੍ਹਾਂ ਵਿਚੋਂ ਦੋ ਦੀ ਗੰਭੀਰ ਹਾਲਤ ਦੇ ਚਲਦਿਆਂ ਹੋਇਆਂ ਉਹਨਾਂ ਨੂੰ ਸ਼ਹੀਦ ਊਧਮ ਸਿੰਘ ਦੇ ਸਿਵਲ ਹਸਪਤਾਲ ਤੋਂ ਪਟਿਆਲਾ ਵਿਖੇ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਜਿੱਥੇ ਲਾਸ਼ ਨੂੰ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਹੈ ਉਥੇ ਹੀ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!