ਆਈ ਤਾਜ਼ਾ ਵੱਡੀ ਖਬਰ
ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਸੀ ਜਦੋਂ 29 ਮਈ ਦੀ ਸ਼ਾਮ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਉੱਪਰ ਗੋਲੀਆਂ ਚਲਾ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਹਾਦਸੇ ਵਿਚ ਸਿੱਧੂ ਮੂਸੇਵਾਲਾ ਦੀ ਜਿੱਥੇ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਸੀ। ਉੱਥੇ ਹੀ ਇਸ ਖਬਰ ਨੇ ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਨੂੰ ਵੀ ਝੰਜੋੜ ਕੇ ਰੱਖ ਦਿੱਤਾ ਸੀ ਅਤੇ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਨੂੰ ਭਾਰੀ ਝਟਕਾ ਲਗਾ ਸੀ। ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਜਿਥੇ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਉਥੇ ਹੀ ਹੁਣ ਤੱਕ ਇਸ ਮਾਮਲੇ ਵਿੱਚ ਬਹੁਤ ਸਾਰੇ ਦੋਸ਼ੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਦੋ ਦੋਸ਼ੀਆਂ ਨੂੰ ਇਨਕਾਊਂਟਰ ਕਰਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ।
ਆਏ ਦਿਨ ਹੀ ਇਸ ਮਾਮਲੇ ਨਾਲ ਜੁੜੀ ਹੋਈ ਕੋਈ ਨਾ ਕੋਈ ਖਬਰ ਸਾਹਮਣੇ ਆਈ ਰਹਿੰਦੀ ਹੈ। ਪਰਿਵਾਰ ਅਤੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਲਗਾਤਾਰ ਕਿ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਵੀ ਕੀਤੇ ਗਏ ਹਨ। ਸਿੱਧੂ ਮੂਸਾ ਵਾਲਾ ਕਤਲ ਕਾਂਡ ਵਿੱਚ ਇੱਕ ਹੋਰ ਗ੍ਰਿਫਤਾਰੀ ਹੋਈ ਹੈ ਜਿਥੇ ਅੰਮ੍ਰਿਤਸਰ ਏਅਰਪੋਰਟ ਤੋਂ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਦੁਬਈ ਜਾਣ ਦੀ ਫ਼ਰਾਤ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੁੜੇ ਹੋਏ ਇਕ ਵਿਅਕਤੀ ਜਗਤਾਰ ਸਿੰਘ ਨੂੰ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ।
ਦੱਸ ਦਈਏ ਕਿ ਜਿੱਥੇ ਲਾਰੈਂਸ ਗੈਂਗਸਟਰ ਵੱਲੋਂ ਇਸ ਮਾਮਲੇ ਤੇ ਵਿਚ ਹੋਣ ਦੀ ਗੱਲ ਸਾਹਮਣੇ ਆਉਣ ਤੇ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ ਉਥੇ ਹੀ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀ ਸੁਰੱਖਿਆ ਨੂੰ ਵੀ ਵਧਾ ਦਿੱਤਾ ਗਿਆ ਹੈ। ਹੁਣ ਜਗਤਾਰ ਸਿੰਘ ਨੂੰ ਪੁਲਿਸ ਵੱਲੋਂ ਉਸ ਸਮੇਂ ਕਾਬੂ ਕੀਤਾ ਗਿਆ ਜਦੋਂ ਉਹ ਦੁਬਈ ਜਾਣ ਵਾਸਤੇ ਅੰਮ੍ਰਿਤਸਰ ਦੇ ਹਵਾਈ ਅੱਡੇ ਤੇ ਪਹੁੰਚਿਆ ਸੀ।
ਜਿਸ ਤੇ ਸਿੱਧੂ ਮੂਸੇ ਵਾਲਾ ਦੇ ਕਤਲ ਕਾਂਡ ਵਿੱਚ ਸ਼ਾਮਲ ਹੋਣ ਦੀ ਗੱਲ ਆਖੀ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਈਮੇਲ ਰਾਹੀਂ ਦਿੱਤੀ ਗਈ ਧਮਕੀ ਤੋਂ ਬਾਅਦ ਜਿੱਥੇ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਉਥੇ ਹੀ ਦੋਸ਼ੀ ਉੱਪਰ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
ਤਾਜਾ ਜਾਣਕਾਰੀ