ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿਥੇ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ ਉਥੇ ਹੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਵੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ ਜਿਸ ਬਾਰੇ ਸੋਚਿਆ ਵੀ ਨਹੀਂ ਗਿਆ ਸੀ। ਬੀਤੇ ਦਿਨੀਂ ਜਿੱਥੇ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ 2 ਦੋਸ਼ੀਆਂ ਦਾ ਪੁਲਸ ਵੱਲੋਂ ਐਨਕਾਊਂਟਰ ਕਰ ਦਿਤਾ ਗਿਆ ਸੀ। ਉੱਥੇ ਹੀ ਸਿੱਧੂ ਦੇ ਮਾਤਾ ਪਿਤਾ ਨੂੰ ਧਮਕੀ ਮਿਲਣ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਨੂੰ ਵੀ ਵਧਾ ਦਿੱਤਾ ਗਿਆ ਹੈ। ਹੁਣ ਸਿੱਧੂ ਮੂਸੇ ਵਾਲਾ ਦੇ ਨਜ਼ਦੀਕੀ ਦੀ ਨੌਜਵਾਨ ਰੇਕੀ ਕਰਦਾ CCTV ਚ ਹੋਇਆ ਕੈਦ, ਪੁਲਿਸ ਪ੍ਰਸ਼ਾਸਨ ਹੋਇਆ ਅਲਰਟ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਮਈ ਮਹੀਨੇ ਦੇ ਵਿਚ ਜਿੱਥੇ ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਪਿਛੋਂ ਉਸ ਦੀ ਹੱਤਿਆ ਕੀਤੀ ਗਈ ਸੀ ਉਥੇ ਹੀ ਹੁਣ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋ ਸਿੱਧੂ ਮੂਸੇਵਾਲਾ ਦੇ ਇਕ ਰਿਸ਼ਤੇਦਾਰ ਦੇ ਘਰ ਦੀ ਰੇਕੀ ਕੀਤੇ ਜਾਣ ਦੀ ਵੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਗੁਰੂ ਅੰਗਦ ਦੇਵ ਨਗਰ ਗਲੀ ਨੰਬਰ 13 ਦੇ ਵਾਸੀ ਰਮਨਦੀਪ ਸਿੰਘ ਭੰਗਚੜੀ ਦੇ ਘਰ ਦੀ ਹੁਣ ਰੇਕੀ ਕੀਤੇ ਜਾਣ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਰਮਨਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਰੀਬੀ ਰਿਸ਼ਤੇਦਾਰ ਦੱਸੇ ਜਾ ਰਹੇ ਹਨ।
ਉਥੇ ਹੀ ਇਕ ਨੌਜਵਾਨ ਵੱਲੋਂ ਜਿੱਥੇ ਆਪਣੇ ਮੂੰਹ ਨੂੰ ਕਵਰ ਕੀਤਾ ਹੋਇਆ ਸੀ ਅਤੇ ਉਨ੍ਹਾਂ ਦੇ ਘਰ ਦੀ ਰੇਕੀ ਕਰ ਰਿਹਾ ਸੀ। ਇਸ ਦਾ ਖੁਲਾਸਾ ਹੁੰਦੇ ਹੀ ਮੁਹੱਲੇ ਵਿੱਚ ਲੋਕਾਂ ਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਦੱਸ ਦਈਏ ਕਿ ਰਮਨਦੀਪ ਸਿੰਘ ਦੇ ਘਰ ਤੇ ਕੁਝ ਲੋਕਾਂ ਵੱਲੋਂ 2016 ਵਿੱਚ ਫਾਇਰਿੰਗ ਕੀਤੀ ਗਈ ਸੀ।
ਉੱਥੇ ਹੀ ਹੁਣ ਉਸਦੇ ਘਰ ਦੀ ਰੇਕੀ ਕਰਦੇ ਹੋਏ ਨੌਜਵਾਨ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਡੀਐੱਸਪੀ ਜਗਦੀਸ਼ ਕੁਮਾਰ ਵਲੋ ਪੁਲਿਸ ਦੀ ਸਖਤੀ ਰਮਨਦੀਪ ਦੇ ਘਰ ਦੇ ਆਲੇ ਦੁਆਲੇ ਵਧਾ ਦਿੱਤੀ ਗਈ ਹੈ। ਜਿੱਥੇ ਹੁਣ ਇਸ ਮਾਮਲੇ ਦੀ ਜਾਣਕਾਰੀ ਸਾਹਮਣੇ ਆਉਂਦੇ ਹੀ ਰਮਨਦੀਪ ਨੂੰ 5 ਸੁਰੱਖਿਆ ਕਰਮੀ ਦਿੱਤੇ ਗਏ ਹਨ। ਉੱਥੇ ਹੀ ਸ਼੍ਰੀ ਮੁਕਤਸਰ ਪੁਲਿਸ ਵਿਚ ਚੌਕਸ ਹੋ ਗਈ ਹੈ।
Home ਤਾਜਾ ਜਾਣਕਾਰੀ ਸਿੱਧੂ ਮੂਸੇ ਵਾਲਾ ਦੇ ਨਜ਼ਦੀਕੀ ਦੀ ਨੌਜਵਾਨ ਰੇਕੀ ਕਰਦਾ CCTV ਚ ਹੋਇਆ ਕੈਦ, ਪੁਲਿਸ ਪ੍ਰਸ਼ਾਸਨ ਹੋਇਆ ਅਲਰਟ
ਤਾਜਾ ਜਾਣਕਾਰੀ