ਆਈ ਤਾਜ਼ਾ ਵੱਡੀ ਖਬਰ
ਪੰਜਾਬੀ ਸੰਗੀਤ ਜਗਤ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਸੀ ਜਦੋਂ 29 ਮਈ ਦੀ ਸ਼ਾਮ ਨੂੰ ਪੰਜਾਬੀ ਕਲਾਕਾਰ ਤੇ ਗਾਇਕ ਸਿੱਧੂ ਮੂਸੇਵਾਲਾ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਨੇ ਜਿੱਥੇ ਸਭ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਸੀ ਉਥੇ ਹੀ ਸਭ ਲੋਕਾਂ ਵੱਲੋਂ ਹੁਣ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਦੇ ਚਲਦਿਆਂ ਹੋਇਆਂ ਕੈਂਡਲ ਲਾਈਟ ਮਾਰਚ ਵੀ ਕੱਢਿਆ ਗਿਆ। ਹੁਣ ਸਿੱਧੂ ਮੂਸੇ ਵਾਲੇ ਦੇ ਗਾਣੇ ਤੇ ਕੋਰਟ ਵਲੋਂ ਇਸ ਕਾਰਨ ਲਗਾਈ ਰੋਕ, ਤਾਜਾ ਵੱਡੀ ਖਬਰ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬੀਤੇ ਦਿਨੀਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਜਾਂਦੀ ਵਾਰ ਨੂੰ 2 ਸਤੰਬਰ ਨੂੰ ਰਿਲੀਜ਼ ਕੀਤੇ ਜਾਣ ਸਬੰਧੀ ਬਾਲੀਵੁੱਡ ਮਿਊਜ਼ਿਕ ਡਾਇਰੈਕਟਰ ਸਲੀਮ ਮਰਚੈਂਟ ਨੇ ਜਾਣਕਾਰੀ ਦਿੱਤੀ ਸੀ। ਹੁਣ ਸਾਹਮਣੇ ਆਈ ਜਾਣਕਾਰੀ ਦੇ ਮੁਤਾਬਕ 2 ਸਤੰਬਰ ਨੂੰ ਰਿਲੀਜ਼ ਹੋਣ ਵਾਲੇ ਇਸ ਗੀਤ ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਹੁਣ ਇਹ ਗੀਤ 5 ਸਤੰਬਰ ਨੂੰ ਰਿਲੀਜ਼ ਕੀਤਾ ਜਾਵੇਗਾ। ਦੱਸ ਦਈਏ ਕਿ ਇਹ ਪਾਬੰਦੀ ਮਾਨਸਾ ਅਦਾਲਤ ਵੱਲੋਂ ਲਗਾਈ ਗਈ ਹੈ।
ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ ਕਿ ਬਾਲੀਵੁੱਡ ਮਿਊਜ਼ਿਕ ਡਾਇਰੈਕਟਰ ਸਲੀਮ ਮਰਚੈਟ ਵੱਲੋਂ ਉਨ੍ਹਾਂ ਦੇ ਪੁੱਤਰ ਦਾ ਗੀਤ ਅਧਿਕਾਰਤ ਤੌਰ ਤੇ ਜਾਰੀ ਕੀਤਾ ਜਾ ਰਿਹਾ ਹੈ, ਜਿਸ ਦੇ ਰਲੀਜ਼ ਹੋਣ ਉਪਰ ਉਨ੍ਹਾਂ ਵੱਲੋਂ ਪਾਬੰਦੀ ਲਗਾਏ ਜਾਣ ਦੀ ਮੰਗ ਕੀਤੀ ਗਈ ਸੀ। ਇਸ ਕੇਸ ਦੀ ਸੁਣਵਾਈ ਕਰਦਿਆਂ ਹੋਇਆਂ ਮਾਨਸਾ ਅਦਾਲਤ ਵੱਲੋਂ ਇਸ ਦੇ ਰਿਲੀਜ਼ ਕੀਤੇ ਜਾਣ ਉਪਰ ਪਾਬੰਦੀ ਲਗਾ ਦਿੱਤੀ ਗਈ। ਉਥੇ ਹੀ ਮਾਨਸਾ ਦੀ ਅਦਾਲਤ ਨੇ ਗੀਤ ਦੇ ਪ੍ਰਚਾਰ ਅਤੇ ਪ੍ਰਸਾਰ ‘ਤੇ ਵੀ ਰੋਕ ਲਗਾ ਦਿੱਤੀ ਹੈ।
ਦੱਸਿਆ ਕਿ ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਕ ਹੋਰ ਗੀਤ ਉਨ੍ਹਾਂ ਦਾ ਰਿਲੀਜ਼ ਕੀਤਾ ਗਿਆ ਸੀ। ਜਿੱਥੇ ਉਸ ਗੀਤ ਐਸਵਾਈਐਲ ਨੂੰ ਲੈ ਕੇ ਕਈ ਮੁੱਦੇ ਸਾਹਮਣੇ ਆਏ ਸਨ ਜਿਸ ਤੋਂ ਬਾਅਦ ਉਸ ਨੂੰ ਯੂ-ਟਿਊਬ ਤੋਂ ਹਟਾ ਦਿੱਤਾ ਗਿਆ। ਉਹ ਗੀਤ ਰਿਲੀਜ਼ ਹੋਣ ਦੇ ਛੇ ਮਿੰਟਾਂ ਦੇ ਅੰਦਰ ਹੀ ਬਹੁਤ ਜ਼ਿਆਦਾ ਹਿੱਟ ਹੋਇਆ ਸੀ।
ਤਾਜਾ ਜਾਣਕਾਰੀ