ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਜਿੱਥੇ ਕਰੋਨਾ ਦੇ ਕੇਸਾਂ ਵਿੱਚ ਤੇਜ਼ੀ ਦਰਜ ਕੀਤੀ ਜਾ ਰਹੀ ਹੈ ਉਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਵੀ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਕਈ ਅਹਿਮ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸੂਬੇ ਅੰਦਰ ਜਿੱਥੇ ਰਾਜਨੀਤਿਕ ,ਧਾਰਮਿਕ ਅਤੇ ਸਮਾਜਕ ਇਕੱਠਾਂ ਉਪਰ ਪਾਬੰਦੀ ਲਗਾਈ ਗਈ ਹੈ ਉਥੇ ਹੀ ਵਿਆਹ ਸ਼ਾਦੀਆਂ ਦੇ ਸਮਾਗਮ ਅਤੇ ਅੰਤਿਮ ਸੰਸਕਾਰ ਦੇ ਵਿੱਚ ਵੀ 20 ਵਿਅਕਤੀਆਂ ਦੇ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ। ਸੂਬਾ ਸਰਕਾਰ ਵੱਲੋਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਪੁਲਿਸ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ।
ਸੁਖਬੀਰ ਬਾਦਲ ਦੇ ਘਰ ਦਾ ਕਰਕੇ ਪੈ ਗਿਆ ਹੈ ਪੰਗਾ ,ਸਾਰੇ ਪਾਸੇ ਚਰਚਾ ਹੋ ਰਹੀ ਹੈ। ਇਸ ਸਬੰਧੀ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਘਰ ਤੋਂ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਨੀਤੀਆਂ ਦੀ ਉਲੰਘਣਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਘਟਨਾ ਹਲਕਾ ਲੰਬੀ ਤੋਂ ਸਾਹਮਣੇ ਆਈ ਹੈ ਜਿੱਥੇ ਸੁਖਬੀਰ ਬਾਦਲ ਦੀ ਪਿੰਡ ਰਿਹਾਇਸ਼ ਤੇ ਪਹੁੰਚੇ ਤਾਂ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ।

ਸੁਖਬੀਰ ਸਿੰਘ ਬਾਦਲ ਵੱਲੋਂ ਇਸ ਮੌਕੇ ਤੇ ਸਾਰਿਆਂ ਨੂੰ ਸੰਬੋਧਨ ਕੀਤਾ ਗਿਆ ਕਿ ਤੁਹਾਨੂੰ ਸਾਰਿਆਂ ਨੂੰ ਇਕੱਠੇ ਨਹੀਂ ਹੋਣਾ ਚਾਹੀਦਾ, ਤੇ ਉਨ੍ਹਾਂ ਵਲੋ ਸਗੋਂ ਕਰੋਨਾ ਪੀੜਤਾਂ ਦੀ ਮਦੱਦ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਬਣਾਈ ਗਈ ਵੀਡੀਓ ਅਤੇ ਫੋਟੋਆਂ ਦੇ ਜ਼ਰੀਏ ਹੀ ਇਸ ਮਾਮਲੇ ਵਿਚ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਮੌਕੇ ਤੇ ਥਾਣਾ ਲੰਬੀ ਚ ਅਕਾਲੀ ਦਲ ਦੇ ਸਟੂਡੈਂਟ ਵਿੰਗ ਐਸ ਓ ਆਈ ਦੇ ਨਵੇਂ ਨਿਯੁਕਤ ਪ੍ਰਧਾਨ ਰਾਬਿਨ ਬਰਾੜ ਸਮੇਤ ਕਰੀਬ 150 ਲੋਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ।

ਜਿਨ੍ਹਾਂ ਨੂੰ ਮੰਗਲਵਾਰ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਬੁੱਧਵਾਰ ਨੂੰ ਉਹ ਸੁਖਬੀਰ ਬਾਦਲ ਦੀ ਰਿਹਾਇਸ਼ ਤੇ ਪਹੁੰਚ ਗਏ ਸਨ। ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਤੇ ਸਾਰਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਸਭ ਲੋਕਾਂ ਦੀ ਨਜ਼ਰ ਇਸ ਉੱਪਰ ਟਿਕੀ ਹੋਈ ਹੈ ਕਿ ਹੁਣ ਸੁਖਬੀਰ ਬਾਦਲ ਖ਼ਿਲਾਫ ਕੀ ਐਕਸ਼ਨ ਲਿਆ ਜਾਂਦਾ ਹੈ।


ਤਾਜਾ ਜਾਣਕਾਰੀ
ਸੁਖਬੀਰ ਬਾਦਲ ਦੇ ਘਰ ਦਾ ਕਰਕੇ ਪੈ ਗਿਆ ਇਹ ਪੰਗਾ, ਸਾਰੇ ਪਾਸੇ ਹੋ ਗਈ ਚਰਚਾ – ਤਾਜਾ ਵੱਡੀ ਖਬਰ
ByadminApril 29, 2021Comments Off on ਸੁਖਬੀਰ ਬਾਦਲ ਦੇ ਘਰ ਦਾ ਕਰਕੇ ਪੈ ਗਿਆ ਇਹ ਪੰਗਾ, ਸਾਰੇ ਪਾਸੇ ਹੋ ਗਈ ਚਰਚਾ – ਤਾਜਾ ਵੱਡੀ ਖਬਰ
Previous Postਪੰਜਾਬ : ਸਕੂਲਾਂ ਦੇ ਇਹਨਾਂ ਵਿਦਿਆਰਥੀਆਂ ਲਈ ਆਈ ਵੱਡੀ ਖਬਰ ਕੱਲ੍ਹ ਦੇ ਬਾਰੇ ਵਿਚ – ਬੱਚਿਆਂ ਚ ਖੁਸ਼ੀ
Next Postਹੁਣੇ ਹੁਣੇ ਕੈਪਟਨ ਸਰਕਾਰ ਨੇ ਇਸ ਦਿਨ ਪੰਜਾਬ ਚ ਛੁੱਟੀ ਦਾ ਕੀਤਾ ਐਲਾਨ