BREAKING NEWS
Search

ਸੁਖਬੀਰ ਬਾਦਲ ਨੇ ਅਚਾਨਕ ਹਰਸਿਮਰਤ ਬਾਦਲ ਬਾਰੇ ਦਿੱਤਾ ਇਹ ਵੱਡਾ ਬਿਆਨ – ਸੁਣ ਸਭ ਰਹਿ ਗਏ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਜਿਵੇਂ ਜਿਵੇਂ ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ,ਉਥੇ ਹੀ ਸਿਆਸੀ ਹਲਚੱਲ ਤੇਜ਼ ਹੁੰਦੀ ਜਾ ਰਹੀ ਹੈ। ਜਿੱਥੇ ਸਭ ਸਿਆਸੀ ਪਾਰਟੀਆਂ ਵੱਲੋਂ ਇਕ ਦੂਜੀ ਪਾਰਟੀ ਉੱਪਰ ਕਈ ਤਰ੍ਹਾਂ ਦੇ ਦੋਸ਼ ਲਗਾਏ ਜਾ ਰਹੇ ਹਨ ਉਥੇ ਹੀ ਆਪਣੀ ਪਾਰਟੀ ਦੇ ਵਿਧਾਇਕਾਂ ਦੇ ਵੱਖ-ਵੱਖ ਚੋਣ ਹਲਕਿਆਂ ਤੋਂ ਇਹ ਐਲਾਨ ਵੀ ਕੀਤੇ ਜਾ ਰਹੇ ਹਨ। ਇਸ ਸਮੇਂ ਸਿਆਸੀ ਸਮੀਕਰਨ ਨੂੰ ਦੇਖਦੇ ਹੋਏ ਵੱਖ ਵੱਖ ਪਾਰਟੀਆਂ ਵੱਲੋਂ ਕਈ ਤਰ੍ਹਾਂ ਰਣਨੀਤੀਆਂ ਅਪਣਾਈਆਂ ਜਾ ਰਹੀਆਂ ਹਨ ਜਿਸ ਨਾਲ ਵੋਟਰਾਂ ਨੂੰ ਭਰਮਾਇਆ ਜਾ ਸਕੇ ਅਤੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿਚ ਜਿੱਤ ਪ੍ਰਾਪਤ ਕੀਤੀ ਜਾ ਸਕੇ।

ਹੁਣ ਸੁਖਬੀਰ ਬਾਦਲ ਵੱਲੋਂ ਹਰਸਿਮਰਤ ਕੌਰ ਬਾਦਲ ਬਾਰੇ ਇਹ ਵੱਡਾ ਬਿਆਨ ਦਿੱਤਾ ਗਿਆ ਹੈ ਜਿਸ ਨੂੰ ਸੁਣ ਕੇ ਸਭ ਹੈਰਾਨ ਰਹਿ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿੱਥੇ ਪੰਜਾਬ ਅੰਦਰ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਹਨ। ਉਥੇ ਹੀ ਉਨ੍ਹਾਂ ਵੱਲੋਂ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਵੱਲੋਂ ਚੋਣਾਂ ਲੜੇ ਜਾਣ ਨੂੰ ਲੈ ਕੇ ਆਖਿਆ ਗਿਆ ਹੈ ਕਿ ਇਸ ਦਾ ਫੈਸਲਾ ਸਮਾਂ ਆਉਣ ਤੇ ਹੀ ਲਿਆ ਜਾਵੇਗਾ।

ਉਥੇ ਹੀ ਪਤਨੀ ਹਰਸਿਮਰਤ ਕੌਰ ਬਾਦਲ ਬਾਰੇ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਇਸ ਵਾਰ ਹੋਣ ਵਾਲੀਆਂ ਚੋਣਾਂ ਵਿੱਚ ਹਰਸਿਮਰਤ ਕੌਰ ਬਾਦਲ ਚੋਣ ਨਹੀਂ ਲੜਨਗੇ। ਜਿਸ ਨੂੰ ਸੁਣ ਕੇ ਸਾਰੇ ਹੈਰਾਨ ਹਨ। ਉਥੇ ਹੀ ਉਨ੍ਹਾਂ ਆਖਿਆ ਗਿਆ ਹੈ ਕਿ ਜਿਹੜੀਆਂ ਕੁੱਝ ਸੀਟਾਂ ਤੋਂ ਉਨ੍ਹਾਂ ਦੇ ਉਮੀਦਵਾਰਾਂ ਦੇ ਨਾਮ ਨਹੀ ਐਲਾਨ ਕੀਤੇ ਗਏ ਉਹ ਵੀ ਜਲਦ ਐਲਾਨ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਪੂਰੇ ਐਕਸ਼ਨ ਮੋਡ ਵਿੱਚ ਹੈ। ਉਥੇ ਹੀ ਪੰਜਾਬ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।

ਕਾਂਗਰਸ ਦੇ ਵਿੱਚ ਚੰਨੀ ਸਰਕਾਰ ਵੱਲੋਂ ਭੰਗੜੇ ਵੀ ਪਾਏ ਜਾ ਰਹੇ ਹਨ ਜਿੱਥੇ ਸਿੱਧੂ ਵੱਲੋਂ ਇਹ ਸਭ ਕੁਝ ਕਰਵਾਇਆ ਜਾ ਰਿਹਾ ਹੈ। ਉਥੇ ਹੀ ਉਨ੍ਹਾਂ ਵੱਲੋਂ ਨਵਜੋਤ ਸਿੱਧੂ ਤੇ ਤੰਜ ਕੱਸਦੇ ਹੋਏ ਆਖਿਆ ਗਿਆ ਹੈ ਕਿ ਅਜੇ ਨਵਜੋਤ ਸਿੱਧੂ ਦਾ ਢੋਲ ਵਜਣਾ ਬਾਕੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਜੇ ਐਕਸ਼ਨ ਮੁੜ ਵਿੱਚ ਨਹੀਂ ਹੈ ਅਤੇ ਉਨ੍ਹਾਂ ਵੱਲੋਂ ਪੈਸਾ ਕਮਾਇਆ ਜਾ ਰਿਹਾ ਹੈ। ਜੋ ਚੋਣ ਜਾਬਤਾ ਲੱਗਣ ਤੇ ਹੀ ਬਾਹਰ ਆਉਣਗੇ।



error: Content is protected !!