=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸੁਸ਼ਾਂਤ ਰਾਜਪੂਤ ਦੀ ਮੌਤ ਤੋਂ ਬਾਅਦ ਬੇਸੁੱਧ ਹੋਇਆ ਇਹ ਬੇਜ਼ੁਬਾਨ ਦੋਸਤ,ਹਰ ਕਿਸੇ ਨੂੰ ਭਾਵੁਕ ਕਰ ਰਹੀ ਹੈ ਵੀਡੀਓ

ਹਰ ਕਿਸੇ ਨੂੰ ਭਾਵੁਕ ਕਰ ਰਹੀ ਹੈ ਵੀਡੀਓ

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਜਿੱਥੇ ਉਨ੍ਹਾਂ ਦੇ ਪ੍ਰਸ਼ੰਸਕ ਭੁਲਾ ਨਹੀਂ ਪਾ ਰਹੇ, ਉੱਥੇ ਹੀ ਉਨ੍ਹਾਂ ਦਾ ਕੁੱਤਾ ਵੀ ਸੁਸ਼ਾਂਤ ਦੀ ਜੁਦਾਈ ਬਰਦਾਸ਼ਤ ਨਹੀਂ ਕਰ ਪਾ ਰਿਹਾ। ਸੋਸ਼ਲ ਮੀਡੀਆ ‘ਤੇ ਸੁਸ਼ਾਂਤ ਦੇ ਕੁੱਤੇ ਦੀਆਂ ਤਸਵੀਰਾਂ ਅਤੇ ਵੀਡੀਓ ਕਾਫ਼ੀ ਵਾਇਰਲ ਹੋ ਰਹੀਆਂ ਹਨ,

ਜਿਨ੍ਹਾਂ ਨੂੰ ਦੇਖ ਕੇ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਇਹ ਬੇਜ਼ੁਬਾਨ ਸੁਸ਼ਾਂਤ ਨੂੰ ਕਿੰਨ੍ਹਾਂ ਜ਼ਿਆਦਾ ਮਿਸ ਕਰ ਰਿਹਾ ਹੈ। ਸੁਸ਼ਾਂਤ ਦਾ ਕੁੱਤਾ ਉਨ੍ਹਾਂ ਨੂੰ ਘਰ ਦੇ ਹਰ ਉਸ ਕਮਰੇ ‘ਚ ਲੱਭਦਾ ਹੈ, ਜਿੱਥੇ ਉਹ ਇਸ ਕੁੱਤੇ ਨਾਲ ਸਮਾਂ ਬਿਤਾਉਂਦੇ ਸਨ। ਤੁਸੀਂ ਤਸਵੀਰਾਂ ‘ਚ ਵੇਖ ਸਕਦੇ ਹੋ ਕਿ ਕਿਸ ਤਰ੍ਹਾਂ ਸੁਸ਼ਾਂਤ ਸਿੰਘ ਰਾਜਪੂਤ ਦਾ ਇਹ ਬੇਜ਼ੁਬਾਨ ਦੋਸਤ ਬੇਸੁੱਧ ਹੋ ਕੇ ਪਿਆ ਹੈ।

ਦੱਸ ਦਈਏ ਕਿ ਹਾਲ ਹੀ ‘ਚ ਸੁਸ਼ਾਂਤ ਸਿੰਘ ਰਾਜਪੂਤ ਦੇ ਮਾਮਲੇ ਦੀ ਗੁੱਥੀ ਹੱਲ ਹੋਣ ਦਾ ਨਾਂ ਨਹੀਂ ਲੈ ਰਹੀ। ਅਦਾਕਾਰ ਦੇ ਮਾਮਲੇ ‘ਚ ਹੁਣ ਤੱਕ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਹੁਣ ਸੁਸ਼ਾਂਤ ਸਿੰਘ ਦੀ ਕਥਿਤ ਪ੍ਰੇਮਿਕਾ ਰੀਆ ਚੱਕਰਵਰਤੀ ਵੀ ਆਪਣਾ ਬਿਆਨ ਦਰਜ ਕਰਵਾਉਣ ਮੁੰਬਈ ਬਾਂਦਰਾ ਪੁਲਸ ਸਟੇਸ਼ਨ ਪਹੁੰਚੀ ਸੀ। ਸੁਸ਼ਾਂਤ ਦੀ ਮੌਤ ਦੇ ਮਾਮਲੇ ‘ਚ ਉਸ ਨੂੰ ਪੁਲਸ ਨੇ ਪੁੱਛਗਿੱਛ ਲਈ ਥਾਣੇ ਬੁਲਾਇਆ ਹੈ। ਪੁਲਸ ਇਸ ਮਾਮਲੇ ‘ਚ ਬਹੁਤ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਹੁਣ ਤੱਕ ਇਸ ਮਾਮਲੇ ‘ਚ 6 ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਹੈ। ਨਿਊਜ਼ ਏਜੰਸੀ ਏ. ਐੱਨ. ਆਈ. ਨੇ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।

ਇਸ ਮਾਮਲੇ ‘ਚ ਹਰ ਕਿਸੇ ਦੇ ਦਿਮਾਗ ‘ਚ ਬਸ ਇੱਕ ਹੀ ਸਵਾਲ ਚੱਲ ਰਿਹਾ ਹੈ ਕਿ ਆਖਿਰ 34 ਸਾਲ ਦੇ ਸੁਸ਼ਾਂਤ ਸਿੰਘ ਨੇ ਅਜਿਹਾ ਕਦਮ ਕਿਉਂ ਚੁੱਕਿਆ? ਦੂਜੇ ਪਾਸੇ ਮਹਾਰਾਸ਼ਟਰ ਸਰਕਾਰ ਨੇ ਵੀ ਕਿਹਾ ਹੈ ਕਿ ਉਹ ਆਪਣੀ ਜਾਂਚ ‘ਚ ਡਿਪ੍ਰੈਸ਼ਨ ਦੇ ਨਾਲ-ਨਾਲ ਪੇਸ਼ੇਵਰ ਰੰਜਿਸ਼ ਨੂੰ ਵੀ ਵੇਖੇਗੀ।




error: Content is protected !!