BREAKING NEWS
Search

ਸੋਨਾਲੀ ਫੋਗਾਟ ਕਤਲ ਮਾਮਲੇ ਚ ਆਈ ਵੱਡੀ ਖਬਰ – ਸਾਜ਼ਿਸ਼ ਰਚ ਹੋਇਆ ਕਤਲ PA ਬਾਰੇ ਨੇ ਕਬੂਲਿਆ

ਆਈ ਤਾਜ਼ਾ ਵੱਡੀ ਖਬਰ 


ਦੇਸ਼ ਵਿਚ ਬਹੁਤ ਸਾਰੀਆਂ ਵੱਖ-ਵੱਖ ਖੇਤਰਾਂ ਦੀਆਂ ਹਸਤੀਆਂ ਦੀ ਮੌਤ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਹੋਈ, ਇਸ ਕਰੋਨਾ ਨੂੰ ਠੱਲ ਪਾਉਣ ਲਈ ਜਿੱਥੇ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਉੱਥੇ ਹੀ ਟੀਕਾਕਰਨ ਮੁਹਿੰਮ ਨੂੰ ਵੀ ਲਾਗੂ ਕੀਤਾ ਗਿਆ ਸੀ। ਸੜਕ ਹਾਦਸਿਆਂ ਅਤੇ ਬਿਮਾਰੀਆਂ ਦਾ ਸ਼ਿਕਾਰ ਹੋਣ ਨਾਲ ਵੀ ਬਹੁਤ ਸਾਰੇ ਲੋਕ ਇਸ ਦੁਨੀਆਂ ਤੋਂ ਤੁਰ ਗਏ ਹਨ। ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਨਾਲ ਜੁੜੀਆਂ ਹੋਈਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ ਜਿਥੇ ਕੁਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਕਈ ਰਾਜਨੀਤਿਕ ਅਤੇ ਫ਼ਿਲਮੀ ਹਸਤੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ।

ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਹਸਤੀਆਂ ਦੀ ਕਮੀ ਵੀ ਉਨ੍ਹਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਸੋਨਾਲੀ ਫੋਗਾਟ ਕਤਲ ਮਾਮਲੇ ਵਿਚ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਾਜ਼ਿਸ਼ ਰਚ ਕਤਲ ਕੀਤਾ ਗਿਆ ਹੈ। ਪੀ ਏ ਵੱਲੋਂ ਆਪਣਾ ਗੁਨਾਹ ਕਬੂਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਬੀਜੇਪੀ ਦੀ ਨੇਤਾ ਰਹੀ ਅਤੇ ਸੋਸ਼ਲ ਮੀਡੀਆ ਸਟਾਰ ਸੋਨਾਲੀ ਫੋਗਾਟ ਦੀ ਮੌਤ ਦੀ ਖਬਰ ਸਾਹਮਣੇ ਆਈ ਸੀ ਅਤੇ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ ਸੀ।

ਜਿੱਥੇ ਦੱਸਿਆ ਗਿਆ ਸੀ ਕਿ ਸ਼ੋਨਾਲੀ ਦੇ ਸਰੀਰ ਉਪਰ ਸੱਟਾਂ ਦੇ ਨਿਸ਼ਾਨ ਹਨ ਉਥੇ ਹੀ ਹੁਣ ਇਸ ਮਾਮਲੇ ਵਿਚ ਇਕ ਨਵਾਂ ਖੁਲਾਸਾ ਹੋਇਆ ਹੈ। ਜਿੱਥੇ ਪੁਲਿਸ ਵੱਲੋਂ ਸੋਨਾਲੀ ਫੌਗਾਟ ਦੇ ਪੀਏ ਸੁਧੀਰ ਸਾਗਵਾਂਨ ਨੂੰ ਹਿਰਾਸਤ ਵਿਚ ਲਿਆ ਗਿਆ ਸੀ। ਉੱਥੇ ਹੀ ਉਸ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਹੈ ਜਿਸ ਵੱਲੋਂ ਆਪਣਾ ਗੁਨਾਹ ਕਬੂਲ ਕਰ ਲਿਆ ਗਿਆ ਹੈ।

ਜਿਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਾਜਿਸ਼ ਦੇ ਤਹਿਤ ਹੀ ਉਸ ਨੂੰ ਗੁੜਗਾਓਂ ਤੋਂ ਗੋਆ ਲਿਆਂਦਾ ਗਿਆ ਸੀ। ਅਤੇ ਸਾਜਿਸ਼ ਦੇ ਤਹਿਤ ਹੀ ਉਸ ਦਾ ਕਤਲ ਕੀਤਾ ਗਿਆ ਹੈ ਅਤੇ ਉਸ ਨੂੰ ਮਾਰਨ ਦੀ ਸਾਜਸ਼ ਵੀ ਪਹਿਲਾਂ ਤੋਂ ਹੀ ਰਚੀ ਗਈ ਸੀ। ਸੋਨਾਲੀ ਦਾ ਕਤਲ ਗੋਆ ਦੇ ਵਿਚ ਕੀਤਾ ਗਿਆ ਸੀ ਉੱਥੇ ਹੀ ਇਸ ਮਾਮਲੇ ਵਿੱਚ ਹੋਰ ਵੀ ਜਾਣਕਾਰੀ ਪੁਲਿਸ ਵੱਲੋਂ ਇਕੱਠੀ ਕੀਤੀ ਜਾ ਰਹੀ ਹੈ।



error: Content is protected !!