ਜੇਬ੍ਹ ਚੋਂ ਕਰੋਨਾ ਬਾਰੇ ਨਿੱਕਲੀ ਅਜਿਹੀ ਪਰਚੀ ਕਿ ਦੇਖ ਕੇ ਸਭ ਰਹਿ ਗਏ ਹੈਰਾਨ
ਕੋਰੋਨਾਵਾਇਰਸ ਨੂੰ ਲੈ ਕੇ ਹਲਚਲ ਵਿਚਾਲੇ ਹੈਦਰਾਬਾਦ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇਥੇ ਸੜਕ ‘ਤੇ ਇਕ ਸ਼ੱਕੀ ਕੋਰੋਨਾਵਾਇਰਸ ਮਰੀਜ਼ ਦੀ ਲਾਸ਼ ਮਿਲੀ ਹੈ। ਦੱਸਿਆ ਜਾਂਦਾ ਹੈ ਕਿ ਇਹ 77 ਸਾਲਾ ਵਿਅਕਤੀ ਪ੍ਵਾਸੀ ਮਜ਼ਦੂਰ ਸੀ।ਦੱਸਿਆ ਜਾ ਰਿਹਾ ਹੈ ਕਿ ਉਸ ਦੀ ਲਾਸ਼ 12 ਘੰਟੇ ਸੜਕ ‘ਤੇ ਪਈ ਸੀ।
ਬਾਅਦ ਵਿਚ ਪੁਲਿਸ ਇਥੇ ਪਹੁੰਚੀ ਅਤੇ ਫਿਰ ਲਾਸ਼ ਨੂੰ ਪਲਾਸਟਿਕ ਵਿਚ ਲਪੇਟਿਆ ਗਿਆ। ਪੁਲਿਸ ਨੇ ਤੁਰਤ ਡਾਕਟਰਾਂ ਦੀ ਟੀਮ ਨੂੰ ਸੂਚਿਤ ਕੀਤਾ, ਪਰ ਅਧਿਕਾਰੀ ਇੱਕ ਦਿਨ ਬਾਅਦ ਘਟਨਾ ਵਾਲੀ ਥਾਂ ਉਤੇ ਪਹੁੰਚੇ। ਪੁਲਿਸ ਨੂੰ ਮ੍ਰਿਤਕ ਦੀ ਜੇਬ ਵਿਚ ਇਕ ਪੱਤਰ ਮਿਲਿਆ ਜਿਸ ਉਤੇ ਲਿਖਿਆ ਗਿਆ ਸੀ ਕਿ ਉਹ ਕੋਰੋਨਾ ਦਾ ਸ਼ੱਕੀ ਮਰੀਜ਼ ਸੀ।
ਅਧਿਕਾਰੀਆਂ ਅਨੁਸਾਰ ਉਸ ਦੀ ਪਹਿਲਾਂ ਕਿੰਗ ਕੋਟੀ ਦੇ ਸਰਕਾਰੀ ਹਸਪਤਾਲ ਵਿਖੇ ਜਾਂਚ ਕੀਤੀ ਗਈ। ਬਾਅਦ ਵਿਚ ਉਸ ਨੂੰ ਕੋਰੋਨਾ ਦੀ ਜਾਂਚ ਲਈ ਇਕ ਹੋਰ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ. ਪਰ ਜਦੋਂ ਉਸ ਨੂੰ ਲੈ ਜਾਣ ਲਈ ਐਂਬੂਲੈਂਸ ਦਾ ਪ੍ਬੰਧ ਕੀਤਾ ਗਿਆ, ਤਾਂ ਉਹ ਗਾਇਬ ਹੋ ਗਿਆ। ਹੈਰਾਨੀ ਦੀ ਗੱਲ ਹੈ ਕਿ ਹਸਪਤਾਲ ਪ੍ਸ਼ਾਸਨ ਨੂੰ ਇਸ ਗੱਲ ਦੀ ਕੋਈ ਜਾਣਕਾਰੀ ਨਹੀਂ ਸੀ ਕਿ ਇਕ ਸ਼ੱਕੀ ਕੋਰੋਨਾ ਮਰੀਜ਼ ਉਥੇ ਤੋਂ ਕਿਵੇਂ ਗਾਇਬ ਹੋ ਗਿਆ।
ਮਾਮਲੇ ਲਗਾਤਾਰ ਵੱਧ ਰਹੇ ਹਨ |
ਦੱਸ ਦਈਏ ਕਿ ਦੇਸ਼ ਭਰ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਕਾਰਨ 34 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 909 ਨਵੇਂ ਕੇਸ ਸਾਹਮਣੇ ਆਏ ਹਨ। ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਕਾਰਨ 273 ਮਾਰੇ ਜਾ ਚੁੱਕੇ ਹਨ। ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਸ਼ਨੀਵਾਰ ਨੂੰ 166 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਕੋਵਿਡ -19 ਦੇ ਮਾਮਲੇ ਵਧ ਕੇ 1069 ਹੋ ਗਏ ਹਨ।
ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |ਜਿੰਨਾਂ ਵੀਰਾਂ ਨੇ ਪੇਜ ਨੂੰ ਪਹਿਲਾਂ ਤੋਂ ਹੀ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਬਹੁਤ-ਬਹੁਤ ਧੰਨਵਾਦ ਹੈ ਜੀ |ਸਾਡੇ ਪੇਜ ਤੇ ਹਰ ਜਾਣਕਾਰੀ ਸੱਚ ਤੇ ਸਟੀਕ ਦਿੱਤੀ ਜਾਂਦੀ ਹੈ ਤਾਂ ਜੋ ਉਸ ਨਾਲ ਤੁਹਾਨੂੰ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਕਰਕੇ ਤੁਹਾਡੇ ਤੱਕ ਸਭ ਤੋਂ ਚੰਗੀ ਜਾਣਕਾਰੀ ਪਹੁੰਚਾਈ ਜਾਂਦੀ ਹੈ |
Home ਤਾਜਾ ਜਾਣਕਾਰੀ ਸੜ੍ਹਕ ਤੇ 12 ਘੰਟੇ ਪਈ ਰਹੀ ਲਾਸ਼,ਜੇਬ੍ਹ ਚੋਂ ਕਰੋਨਾ ਬਾਰੇ ਨਿੱਕਲੀ ਅਜਿਹੀ ਪਰਚੀ ਕਿ ਦੇਖ ਕੇ ਸਭ ਰਹਿ ਗਏ ਹੈਰਾਨ,ਦੇਖੋ ਪੂਰੀ ਖ਼ਬਰ
ਤਾਜਾ ਜਾਣਕਾਰੀ