BREAKING NEWS
Search

ਸੰਯੁਕਤ ਕਿਸਾਨ ਮੋਰਚੇ ਵਲੋਂ 24 ਜੂਨ ਨੂੰ ਅਗਨੀਪਥ ਸਕੀਮ ਖਿਲਾਫ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀ ਗਈ ਇਹ ਯੋਜਨਾ ਅਗਨੀਪਥ ਨੂੰ ਲੈ ਕੇ ਜਿੱਥੇ ਦੇਸ਼ ਭਰ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਇਸ ਪ੍ਰਦਰਸ਼ਨ ਨੂੰ ਦੇਖਦੇ ਹੋਏ ਜਿੱਥੇ ਸਾਰੇ ਲੋਕਾਂ ਵੱਲੋਂ 20 ਜੂਨ ਨੂੰ ਬੰਦ ਦਾ ਸੱਦਾ ਦਿੱਤਾ ਗਿਆ ਸੀ ਅਤੇ ਭਾਰਤ ਬੰਦ ਨੂੰ ਬਹੁਤ ਸਾਰੇ ਲੋਕਾਂ ਵੱਲੋਂ ਸਮਰਥਨ ਦਿੱਤਾ ਗਿਆ। ਉਥੇ ਹੀ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਘਟਨਾ ਨੂੰ ਵਾਪਰਨ ਤੋਂ ਰੋਕਣ ਵਾਸਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ ਅਤੇ ਭਾਰੀ ਸੁਰੱਖਿਆ ਵਾਸਤੇ ਜਗ੍ਹਾ ਜਗ੍ਹਾ ਤੇ ਪੁਲਿਸ ਨੂੰ ਵੀ ਤੈਨਾਤ ਕੀਤਾ ਗਿਆ ਸੀ ਕੇਂਦਰ ਸਰਕਾਰ ਵੱਲੋਂ ਬੀਤੇ ਦਿਨੀਂ ਜਿੱਥੇ ਅਗਨੀਪਥ ਯੋਜਨਾ ਲਾਗੂ ਕੀਤੇ ਜਾਣ ਦਾ ਆਦੇਸ਼ ਜਾਰੀ ਕੀਤਾ ਗਿਆ ਸੀ ਜਿਸ ਵਿੱਚ 17 ਸਾਲ ਤੋਂ 21 ਸਾਲ ਉਮਰ ਵਰਗ ਦੇ ਨੌਜਵਾਨਾਂ ਨੂੰ ਫੌਜ ਵਿਚ ਸਿਰਫ ਚਾਰ ਸਾਲਾਂ ਲਈ ਨੌਕਰੀ ਦਿੱਤੀ ਜਾਵੇਗੀ।

ਇਸ ਯੋਜਨਾ ਨੂੰ ਲੈ ਕੇ ਜਿੱਥੇ ਪੰਜਾਬ ਦੇ ਉਨ੍ਹਾਂ ਨੌਜਵਾਨਾਂ ਵੱਲੋਂ ਇਸ ਦਾ ਤਿੱਖਾ ਵਿਰੋਧ ਕੀਤਾ ਗਿਆ ਜਿਨ੍ਹਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਫੌਜ ਵਿੱਚ ਜਾਣ ਦੇ ਸੁਪਨੇ ਵੇਖੇ ਜਾ ਰਹੇ ਹਨ। ਹੁਣ ਸੰਯੁਕਤ ਕਿਸਾਨ ਮੋਰਚੇ ਵੱਲੋਂ 24 ਜੂਨ ਨੂੰ ਅਗਨੀਪਥ ਸਕੀਮ ਖ਼ਿਲਾਫ ਪ੍ਰਦਰਸ਼ਨ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕੱਲ ਸਾਰੇ ਦੇਸ਼ ਅੰਦਰ ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ ਉਥੇ ਹੀ ਹੁਣ ਸੰਯੁਕਤ ਕਿਸਾਨ ਮੋਰਚਾ ਵੱਲੋਂ ਵੀ ਇਸ ਅਗਨੀਪਥ ਯੋਜਨਾ ਦੇ ਖਿਲਾਫ ਦੇਸ਼ ਵਿਆਪੀ ਪ੍ਰਦਰਸ਼ਨ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ ਹੈ ਜਿੱਥੇ ਇਹ ਪ੍ਰਦਰਸ਼ਨ 20 ਜੂਨ ਨੂੰ ਸ਼ੁਰੂ ਕੀਤਾ ਜਾਵੇਗਾ।

ਜਿਸ ਦੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਦੇਸ਼ ਅੰਦਰ ਇਸ ਯੋਜਨਾ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉਥੇ ਹੀ ਹੁਣ ਉਕਤ ਕਿਸਾਨ ਮੋਰਚਾ ਵੱਲੋਂ ਵੀ ਇਸ ਪ੍ਰਦਰਸ਼ਨ ਨੂੰ ਕਰਨ ਦੀ ਯੋਜਨਾ ਬਣਾਈ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ 30 ਜੂਨ ਨੂੰ ਅਗਨੀਪਥ ਯੋਜਨਾ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਦਾ ਸੱਦਾ ਭਾਕਿਯੂ ਜਥੇਬੰਦੀ ਵੱਲੋਂ ਦਿੱਤਾ ਗਿਆ ਸੀ। ਉੱਥੇ ਹੀ ਇਸ 24 ਜੂਨ ਨੂੰ ਦੇਸ਼ ਵਿਆਪੀ ਸ਼ੁਰੂ ਕੀਤੇ ਜਾਣ ਵਾਲੇ ਪ੍ਰਦਰਸ਼ਨ ਵਿੱਚ ਉਨ੍ਹਾਂ ਵੱਲੋਂ ਸਾਰੇ ਵਰਗਾਂ ਦੇ ਨੌਜਵਾਨਾਂ ਨੂੰ ਸਮਰਥਨ ਕਰਨ ਦੀ ਅਪੀਲ ਕੀਤੀ ਹੈ ਅਤੇ ਸਿਆਸੀ ਦਲਾਂ ਨੂੰ ਵੀ ਆਉਣ ਦਾ ਸੱਦਾ ਦਿੱਤਾ ਗਿਆ ਹੈ ।



error: Content is protected !!