ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿਥੇ ਰਾਜਨੀਤਿਕ ਜਗਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਹਸਤੀਆਂ ਨੂੰ ਕਿਸੇ ਨਾ ਕਿਸੇ ਮਾਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਇਸ ਸਮੇਂ ਬਹੁਤ ਸਾਰੀਆਂ ਰਾਜਨੀਤਕ ਹਸਤੀਆਂ ਵੱਖ ਵੱਖ ਵਿਵਾਦਾਂ ਦੇ ਚਲਦਿਆਂ ਹੋਇਆਂ ਚਰਚਾ ਵਿੱਚ ਬਣੀਆਂ ਹੋਈਆਂ ਹਨ। ਉਥੇ ਹੀ ਕੁਝ ਅਜਿਹੀਆਂ ਰਾਜਨੀਤਿਕ ਹਸਤੀਆਂ ਵੀ ਹਨ ਜਿਨ੍ਹਾਂ ਦੇ ਪਰਿਵਾਰਾਂ ਦੇ ਨਾਲ ਜੁੜੀਆਂ ਹੋਈਆਂ ਦੁਖਦਾਈ ਖਬਰਾਂ ਸਾਹਮਣੇ ਆਉਣ ਤੇ ਸੋਗ ਦੀ ਲਹਿਰ ਫੈਲ ਹੁਣ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਲਗਿਆ ਵੱਡਾ ਸਦਮਾ, ਹੋਈ ਇਸ ਪਰਿਵਾਰਕ ਮੈਂਬਰ ਦੀ ਮੌਤ, ਇਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ MP ਸਿਮਰਨਜੀਤ ਸਿੰਘ ਮਾਨ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਵੱਡੀ ਭੈਣ ਦਾ ਬਿਮਾਰੀ ਦੇ ਕਾਰਨ ਦੇਹਾਂਤ ਹੋਣ ਦਾ ਸਮਾਚਾਰ ਸਾਹਮਣੇ ਆਇਆ। ਜਿਸ ਨਾਲ ਉਨ੍ਹਾਂ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਕੁਝ ਸਮਾਂ ਪਹਿਲਾਂ ਹੀ ਜਿਥੇ ਸੰਗਰੂਰ ਤੋਂ ਚੁਣੇ ਗਏ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਵੱਡੀ ਭੈਣ ਇੰਦਰਜੀਤ ਕੌਰ ਦੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਜਾਣ ਦੀ ਖਬਰ ਸਾਹਮਣੇ ਆਈ ਤਾਂ ਵੱਖ ਵੱਖ ਰਾਜਨੀਤਿਕ ਸ਼ਖਸ਼ੀਅਤਾ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੀ ਹਮਦਰਦੀ ਜ਼ਾਹਿਰ ਕੀਤੀ ਹੈ।
ਸਿਮਰਨਜੀਤ ਸਿੰਘ ਮਾਨ ਦੀ ਭੈਣ ਇੰਦਰਜੀਤ ਕੌਰ ਜਿਥੇ ਕਾਫੀ ਲੰਮੇ ਸਮੇਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝਦੇ ਆ ਰਹੇ ਸਨ। ਉਥੇ ਹੀ ਉਨ੍ਹਾਂ ਨੂੰ ਗੰਭੀਰ ਸਥਿਤੀ ਦੇ ਚਲਦਿਆਂ ਹੋਇਆਂ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ। ਜਿੱਥੇ ਉਹ ਹਸਪਤਾਲ ਦੇ ਵਿਚ ਜ਼ੇਰੇ ਇਲਾਜ਼ ਸਨ ਉਥੇ ਹੀ ਅੱਜ ਉਨ੍ਹਾਂ ਦਾ ਬਿਮਾਰੀ ਦੇ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਸੈਕਟਰ-25 ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।
ਸੰਸਕਾਰ ਮੌਕੇ ਜਿੱਥੇ ਸਿਮਰਨਜੀਤ ਸਿੰਘ ਮਾਨ ਦੇ ਪਰਿਵਾਰ ਅਤੇ ਉਨ੍ਹਾਂ ਦੀ ਭੈਣ ਦੇ ਪਰਿਵਾਰ ਵੱਲੋਂ ਉਨ੍ਹਾਂ ਨੂੰ ਨਮ ਅੱਖਾਂ ਨਾਲ ਵਿਦਾਇਗੀ ਦਿੱਤੀ ਗਈ। ਉਥੇ ਹੀ ਇਸ ਮੌਕੇ ਤੇ ਹੋਰ ਵੀ ਰਾਜਨੀਤਿਕ ਸਖ਼ਸ਼ੀਅਤਾਂ ਵੱਲੋਂ ਇਸ ਦੁੱਖ ਦੀ ਘੜੀ ਵਿੱਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।
ਤਾਜਾ ਜਾਣਕਾਰੀ