ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਤਾਜੀਆਂ ਤੇ ਸੱਚੀਆਂ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਗੈਂਗਸਟਰ ਹੈਰੀ ਚੀਮਾ ਗ੍ਰਿਫ਼ਤਾਰ, ਪੁਲਿਸ ਨੂੰ ਵੇਖ ਕੇ ਚੌਥੀ ਮੰਜਿਲ ਤੋਂ ਮਾਰੀ ਛਾਲ”
ਪੁਲਿਸ ਨੇ ਗੈਂਗਸਟਰ ਹੈਰੀ ਚੀਮਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਚੀਮਾ ਇਕ ਹੋਟਲ ਵਿਚ ਨਾਮ ਬਦਲ ਕੇ ਰਹਿ ਰਿਹਾ ਸੀ ਜਦੋਂ ਪੁਲਿਸ ਉਥੇ ਪੁੱਜੀ ਤਾਂ ਉਸ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਜਿਸ ਕਾਰਨ ਉਸ ਨੂੰ ਕਾਫੀ ਸੱਟਾਂ ਵੱਜੀਆਂ ਤੇ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਚੀਮਾ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਹੈ। ਗੈਂਗਸਟਰ ਚੀਮਾ ਚੰਡੀਗੜ੍ਹ ਦੇ ਇੰਡਸਟਰੀਅਲ ਏਰੀਏ ਫ਼ੇਜ਼-1 ਦੇ ਇਕ ਹੋਟਲ ਲੇਮਨ ਟ੍ਰੀ ਵਿਚ ਨਾਮ ਬਦਲ ਕੇ ਰਹਿ ਰਿਹਾ ਸੀ।
ਦੱਸ ਦਈਏ ਕਿ ਚੀਮਾ ਪੰਜਾਬ ਦਾ ਨਾਮੀ ਗੈਂਗਸਟਰ ਹੈ ਤੇ ਉਸ ਉਤੇ ਕਈ ਮਾਮਲੇ ਦਰਜ ਹਨ। ਦੱਸ ਦਈਏ ਕਿ ਇਕ ਲੜਕੀ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ ਕਿ ਉਸ ਦੇ ਇਕ ਦੋਸਤ ਨੇ ਪਾਰਟੀ ਕਰਨ ਦੇ ਬਹਾਨੇ ਉਸ ਨੂੰ ਹੋਟਲ ਵਿਚ ਬੁਲਾ ਕੇ ਬਲਾਤਕਾਰ ਕੀਤਾ ਹੈ। ਜਦੋਂ ਪੁਲਿਸ ਉਥੇ ਪੁੱਜੀ ਤਾਂ ਪਤਾ ਲੱਗਾ ਕਿ ਉਹ ਕੋਈ ਹੋਰ ਨਹੀਂ ਸਗੋਂ, ਨਾਮੀ ਗੈਂਗਸਟਰ ਹੈਰੀ ਚੀਮਾ ਹੈ।
ਪੁਲਿਸ ਨੂੰ ਵੇਖ ਕੇ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਉਸ ਨੇ ਹੋਟਲ ਦੀ ਚੌਥੀ ਮੰਜ਼ਲ ਤੋਂ ਛਾਲ ਮਾਰ ਦਿੱਤੀ। ਜਿਸ ਕਾਰਨ ਉਸ ਨੂੰ ਕਾਫੀ ਸੱਟਾਂ ਵੱਜੀਆਂ। ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਕੇ ਹਸਪਤਾਲ ਦਾਖਲ ਕਰਵਾਇਆ ਹੈ।
ਤਾਜਾ ਜਾਣਕਾਰੀ