ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਸੱਜਣ ਕੁਮਾਰ ਨੂੰ ਵੱਡਾ ਝਟਕਾ, ਹਾਈਕੋਰਟ ਨੇ ਖ਼ਾਰਜ ਕੀਤੀ ਪਟੀਸ਼ਨ
ਸਿੱਖ ਕਤਲੇਆਮ ਦੀ ਦੋਸ਼ੀ ਸੱਜਣ ਕੁਮਾਰ ਦੀ ਪਟੀਸ਼ਨ ਨੂੰ ਕੋਰਟ ਨੇ ਖਾਰਜ ਕਰ ਦਿੱਤਾ ਹੈ।
ਦਿੱਲੀ ਹਾਈਕੋਰਟ ਨੇ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਹੁਣ ਹਰ ਹਾਲਤ ਵਿੱਚ 31 ਦਸੰਬਰ ਤੱਕ ਸੱਜਣ ਕੁਮਾਰ ਨੂੰ ਸਰੰਡਰ ਕਰਨਾ ਹੋਵੇਗਾ।
ਦਿੱਲੀ ਕੈਂਟ ‘ਚ ਹੋਏ ਕਤਲੇਆਮ ਦੇ ਮਾਮਲੇ ‘ਚ ਦੋਸ਼ੀ ਸੱਜਣ ਕੁਮਾਰ ਨੇ ਸਰੰਡਰ ਕਰਨ ਲਈ ਦਿੱਲੀ ਹਾਈਕੋਰਟ ਤੋਂ ਮੋਹਲਤ ਮੰਗੀ ਸੀ। ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕਰ ਸੱਜਣ ਨੇ ਸਰੰਡਰ ਦਾ ਸਮਾਂ 30 ਦਿਨ ਹੋਰ ਵਧਾਉਣ ਦੀ ਮੰਗ ਕੀਤੀ ਹੈ। ਇਸਦੇ ਲਈ ਸੱਜਣ ਨੇ ਆਪਣੀਆਂ ਪਰਿਵਾਰਕ ਜ਼ਿੰਮੇਵਾਰੀਆਂ ਦਾ ਹਵਾਲਾ ਦਿੱਤਾ ਹੈ।
ਨਾਲ ਹੀ ਖੁਦ ਨੂੰ ਬੇਕਸੂਰ ਦੱਸਦੇ ਹੋਏ ਸੁਪਰੀਮ ਕੋਰਟ ਵਿੱਚ ਫਿਲਹਾਲ ਪਟੀਸ਼ਨ ਦਾਖਲ ਨਾ ਕਰ ਸਕਣ ਦੀ ਮਜਬੂਰੀ ਨੂੰ ਵੀ ਵਜ੍ਹਾ ਦੱਸਿਆ ਹੈ।
ਜ਼ਿਕਰਯੋਗ ਹੈ ਕਿ ਕੈਂਟ ਦੇ ਰਾਜਨਗਰ ਵਿੱਚ ਹੋਏ ਦੰਗਿਆਂ ਦੇ ਮਾਮਲੇ ਵਿੱਚ ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਉਹਨਾਂ ਨੂੰ 31 ਦਸੰਬਰ ਤੱਕ ਸਰੰਡਰ ਕਰਨ ਲਈ ਕਿਹਾ ਸੀ।