ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਗੁਰਦਾਸਪੁਰ ਦੇ ਬਟਾਲਾ ਅਧੀਨ ਪਿੰਡ ਬਹਾਦਰ ਹੁਸੈਨ ਵਿੱਚ ਬੱਚਿਆਂ ਸਮੇਤ ਇੱਕ ਪਤੀ-ਪਤਨੀ ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਜਾਣਕਾਰੀ ਮੁਤਾਬਕ ਜੌੜੇ ਨੇ ਪਹਿਲਾਂ ਆਪਣੇ ਦੋ ਬੱਚਿਆਂ ਨੂੰ ਜ਼ਹਿਰ ਦਿੱਤਾ ਤੇ ਬਾਅਦ ਵਿੱਚ ਖ਼ੁਦ ਵੀ ਜ਼ਹਿਰ ਖਾ ਲਿਆ।
ਇਸ ਦੌਰਾਨ ਦੋ ਬੱਚਿਆਂ, ਲੜਕਾ ਤੇ ਲੜਕੀ ਦੀ ਮੌਤ ਹੋ ਚੁੱਕੀ ਹੈ ਜਦਕਿ ਪਤੀ-ਪਤਨੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਬਟਾਲਾ ਪੁਲਿਸ ਨੇ ਦੋਵਾਂ ਜਣਿਆਂ ਨੂੰ ਗੰਭੀਰ ਹਾਲਤ ਵਿੱਚ ਬਟਾਲਾ ਹਸਪਤਾਲ ‘ਚ ਦਾਖ਼ਲ ਕਰਵਾ ਦਿੱਤਾ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਤਾਜਾ ਜਾਣਕਾਰੀ