ਖਬਰਾਂ ਤਾਜੀਆਂ ਤੇ ਸੱਚੀਆਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਜਲੰਧਰ ਤੋਂ ਲੁਧਿਆਣਾ ਜਾਂ ਨਵੀਂ ਦਿੱਲੀ ਜਾਣ ਬਾਰੇ ਜੇਕਰ ਤੁਸੀਂ ਕੋਈ ਪਲਾਨ ਬਣਾ ਰਹੇ ਹੋ ਤਾਂ ਅਸੀਂ ਤੁਹਾਨੂੰ ਦੱਸ ਦਈਏ ਕਿ ਇਸ ਸਮੇਂ ਜਲੰਧਰ-ਨਵੀਂ ਦਿੱਲੀ ਹਾਈਵੇ ਜਾਮ ਹੈ।
ਇਹ ਜਾਮ ਪਿਛਲੇ 5-6 ਘੰਟਿਆਂ ਤੋਂ ਲੱਗਾ ਹੋਇਆ ਹੈ, ਜਿਸ ਕਾਰਨ ਕਈ ਵਾਹਨ ਹਾਈਵੇ ‘ਤੇ ਫਸੇ ਹੋਏ ਹਨ।
ਦੱਸ ਦਈਏ ਕਿ ਫਗਵਾੜਾ ਹਾਈਵੇ ‘ਤੇ ਸ਼ੂਗਰ ਮਿੱਲ ਮਾਲਕਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲਣ ਕਾਰਨ ਹਜ਼ਾਰਾਂ ਧਰਨਕਾਰੀ ਕਿਸਾਨ ਸੜਕਾਂ ‘ਤੇ ਬਿਸਤਰੇ ਵਿਛਾ ਕੇ ਪਏ ਹੋਏ ਹਨ।
ਕਿਸਾਨਾਂ ਵਲੋਂ ਕੀਤੇ ਜਾ ਰਹੇ ਇਸ ਪ੍ਰਦਰਸ਼ਨ ਦੇ ਖਤਮ ਹੋਣ ਬਾਰੇ ਅਜੇ ਕੁੱਝ ਵੀ ਨਹੀਂ ਕਿਹਾ ਜਾ ਸਕਦਾ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਇਸੇ ਤਰ੍ਹਾਂ ਆਪਣਾ ਪ੍ਰਦਰਸ਼ਨ ਜਾਰੀ ਰੱਖਣਗੇ।