ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪੰਜਾਬ ਵਿਚ 7 ਦਸੰਬਰ ਨੂੰ ਇਨ੍ਹਾਂ ਕਰਮਚਾਰੀਆਂ ਨੂੰ ਮਿਲੇਗੀ ਛੁੱਟੀ…..

“ਪੰਜਾਬ ਸਰਕਾਰ ਵੱਲੋਂ ਰਾਜਸਥਾਨ ਦੇ ਵੋਟਰਾਂ ਲਈ 7 ਦਸੰਬਰ, 2018 ਨੂੰ ਤਨਖ਼ਾਹ ਸਮੇਤ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਪੰਜਾਬ ਵਿੱਚ ਸਥਿਤ ਫ਼ੈਕਟਰੀਆਂ ਵਿੱਚ ਕੰਮ ਕਰਨ ਵਾਲੇ ਕਰਮਚਾਰੀ ਰਾਜਸਥਾਨ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਕਿਹਾ ਕਿ ਸੂਬਾ ਸਰਕਾਰ ਨੇ 7 ਦਸੰਬਰ, 2018 (ਸ਼ੁੱਕਰਵਾਰ) ਨੂੰ ਰਾਜਸਥਾਨ ਵਿੱਚ ਹੋ ਰਹੀਆਂ ਅਸੈਂਬਲੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਰਾਜ ਵਿਚਲੀਆਂ ਫੈਕਟਰੀਆਂ ਵਿੱਚ ਕੰਮ ਕਰਦੇ ਰਾਜਸਥਾਨ ਦੇ ਕਿਰਤੀਆਂ, ਜਿਨ੍ਹਾਂ ਦੀ ਰਾਜਸਥਾਨ ਵਿੱਚ ਵੋਟ ਹੈ, ਨੂੰ ਆਪਣਾ ਵੋਟ ਪਾਉਣ ਦਾ ਅਧਿਕਾਰ ਵਰਤਣ ਹਿੱਤ ਤਨਖ਼ਾਹ ਸਮੇਤ ਛੁੱਟੀ ਦੇਣ ਦਾ ਐਲਾਨ ਕੀਤਾ ਹੈ।
ਪੰਜਾਬ ਵਿੱਚ ਸਾਰੀਆਂ ਫੈਕਟਰੀਆਂ, ਜਿਨ੍ਹਾਂ ਵਿੱਚ ਸ਼ੁੱਕਰਵਾਰ ਨੂੰ ਛੁੱਟੀ ਨਹੀਂ ਹੁੰਦੀ, ਵਿੱਚ 7 ਦਸੰਬਰ, 2018 ਨੂੰ ਤਨਖ਼ਾਹ ਸਮੇਤ ਹਫ਼ਤਾਵਾਰੀ ਛੁੱਟੀ ਹੋਵੇਗੀ ਅਤੇ ਇਹ ਛੁੱਟੀ ਉਨ੍ਹਾਂ ਦੀ ਹਫ਼ਤਾਵਾਰੀ ਛੁੱਟੀ ਦੇ ਇਵਜ਼ ਵਿੱਚ ਮਿਲੇਗੀ।


ਤਾਜਾ ਜਾਣਕਾਰੀ
ਹੁਣੇ ਸ਼ਾਮੀ ਆਈ ਤਾਜਾ ਵੱਡੀ ਖਬਰ ਹੋਇਆ ਛੁੱਟੀ ਦਾ ਐਲਾਨ
ByadminDecember 5, 2018Comments Off on ਹੁਣੇ ਸ਼ਾਮੀ ਆਈ ਤਾਜਾ ਵੱਡੀ ਖਬਰ ਹੋਇਆ ਛੁੱਟੀ ਦਾ ਐਲਾਨ
Previous Postਰਾਹਤ ਭਰੀ ਖਬਰ ਕਿਡਨੀ ਦੇ ਮਰੀਜ਼ਾਂ ਲਈ
Next Postਸੌਂਣ ਤੋਂ ਪਹਿਲਾਂ ਰਾਤ ਨੂੰ 1 ਮੁਰੱਬਾ ਖਾਣ ਨਾਲ ਸਰੀਰ ਵਿੱਚ ਜੋ ਹੋਵੇਗਾ ਦੇਖ ਕੇ ਰਹਿ ਜਾਓਗੇ ਹੈਰਾਨ