BREAKING NEWS
Search

ਹੁਣੇ ਸ਼ਾਮੀ ਵੋਟਾਂ ਦੀ ਤਰੀਕ ਬਾਰੇ ਹੋਇਆ ਵੱਡਾ ਫੈਸਲਾ ਦੇਖੋ ਕਦੋਂ ਹੋਣਗੀਆਂ ਪੰਚਾਇਤੀ ਚੋਣਾਂ ..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਚੰਡੀਗੜ੍ਹ: ਪੰਜਾਬ ‘ਚ ਪੰਚਾਇਤ ਚੋਣਾਂ 30 ਦਸੰਬਰ ਨੂੰ ਹੀ ਕਰਵਾਈਆਂ ਜਾਣਗੀਆਂ। ਜਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਪੰਜਾਬ ਸਰਕਾਰ ਦੀ ਅਪੀਲ ਤੇ ਸੁਣਵਾਈ ਕਰਦਿਆਂ ਵੱਡਾ ਝਟਕਾ ਦਿੱਤਾ ਸੀ। ਕੋਰਟ ਨੇ ਸਰਕਾਰ ਨੂੰ ਰਾਹਤ ਨਾ ਦਿੰਦਿਆਂ ਕਿਹਾ ਸੀ ਕਿ ਇਹ ਸਰਕਾਰ ਦੀ ਮਰਜੀ ਹੈ ਜਾ ਤਾਂ ਚੋਣਾਂ ਕਰਵਾ ਲੈ ਜਾ ਫੇਰ ਟਾਲ ਦੇਵੇ। ਜਿਸ ਤੋਂ ਬਾਅਦ ਹੁਣ ਇਹ ਫੈਸਲਾ ਲਿਆ ਗਿਆ ਹੈ। ਸੂਬਾ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਦਾ ਕਹਿਣਾ ਹੈ ਕਿ ਉਹ ਹਾਈਕੋਰਟ ਦੇ ਫੈਸਲੇ ਦਾ ਸਨਮਾਨ ਕਰਦੇ ਹਨ ਤੇ ਚੋਣ ਕੈਮਿਸ਼ਨ ਵਲੋਂ ਕੋਰਟ ਦੇ ਫੈਸਲੇ ਦੀ ਪਾਲਣਾ ਕੀਤੀ ਜਾਵੇਗੀ।

ਉਹਨਾਂ ਨੇ ਕਿਹਾ ਕਿ ਕੋਰਟ ਨੇ ਚੋਣ ਪ੍ਰਕਿਰਿਆ ਤੇ ਕੋਈ ਪਾਬੰਦੀ ਨਹੀਂ ਲੈ ਹੈ ਇਸਲਈ ਬਾਕੀ ਪ੍ਰਕਿਰਿਆ ਨੂੰ ਪ੍ਰੋਗਰਾਮ ਦੇ ਮੁਤਾਬਕ ਪੂਰਾ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਅਧਿਕਾਰੀ 48 ਘੰਟਿਆਂ ਦੇ ਅੰਦਰ ਸ਼ਿਕਾਇਤਾਂ ‘ਤੇ ਵਿਚਾਰ ਕਰਨਗੇ ਤੇ ਫੈਸਲਾ ਲੈਣਗੇ। ਦੱਸ ਦਈਏ ਕਿ ਪੰਚਾਇਤੀ ਚੋਣਾਂ ਵਿੱਚ ਵੱਡੇ ਪੱਧਰ ‘ਤੇ ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋਣ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੀੜਤਾਂ ਨੂੰ ਵੱਡੀ ਰਾਹਤ ਦਿੱਤੀ ਹੈ।

ਕੋਰਟ ਨੇ 48 ਘੰਟਿਆਂ ਦਾ ਸਮਾਂ ਦਿੰਦਿਆਂ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਉਮੀਦਵਾਰਾਂ ਦਾ ਪੱਖ ਸੁਣਨ ਅਤੇ ਫਿਰ ਨਾਮਜ਼ਦਗੀਆਂ ਰੱਦ ਜਾਂ ਮਨਜ਼ੂਰ ਕਰਨ ਬਾਰੇ ਅੰਤਮ ਫੈਸਲਾ ਕੀਤਾ ਜਾਵੇ। ਇੱਥੈ ਇਹ ਵੀ ਦੱਸਣਾ ਬਣਦਾ ਹੈ ਕਿ ਕੋਰਟ ਤੋਂ ਸਿਰਫ 105 ਅਰਜ਼ੀਕਰਤਾਵਾਂ ਨੂੰ ਹੀ ਰਾਹਤ ਮਿਲੀ ਹੈ, ਜਿੰਨ੍ਹਾਂ ਨੇ ਇਸ ਸੰਬੰਧੀ ਕੋਰਟ ਦਾ ਰੁਖ਼ ਕੀਤਾ ਸੀ।

ਜਿਕਰਯੋਗ ਹੈ ਕਿ ਬੀਤੀ 20 ਤਾਰੀਖ਼ ਨੂੰ ਪੰਚਾਇਤੀ ਚੋਣਾਂ ਦੇ ਕਾਗ਼ਜ਼ਾਂ ਦੀ ਪੜਤਾਲ ਹੋਈ ਸੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਉਮੀਦਵਾਰਾਂ ਦੇ ਕਾਗ਼ਜ਼ ਖਾਰਜ ਹੋ ਗਏ ਸਨ। ਇਸ ਤੋਂ ਦੁਖੀ ਹੋਏ ਉਮੀਦਵਾਰਾਂ ਨੇ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਕੋਰਟ ਦੇ ਇਸ ਫੈਸਲੇ ‘ਤੇ ਪੰਜਾਬ ਸਰਕਾਰ ਵਲੋਂ ਕੋਰਟ ਨੂੰ ਅਪੀਲ ਕੀਤੀ ਸੀ ਕਿ ਪੰਚਾਇਤੀ ਚੋਣਾਂ ਸਬੰਧੀ ਜੋ ਵੀ ਉਹਨਾਂ ਵੱਲੋਂ ਫ਼ੈਸਲਾ ਲਿਆ ਗਿਆ ਹੈ ਉਸ ਦੀ ਦੁਬਾਰਾ ਸਮੀਖਿਆ ਕੀਤੀ ਜਾਵੇ।



error: Content is protected !!