BREAKING NEWS
Search

ਹੁਣੇ ਸ਼ਾਮੀ 6 ਵਜੇ ਨਾਲ ਆਈ ਬੱਚੇ ਬਾਰੇ ਵੱਡੀ ਖਬਰ ਇੰਤਜ਼ਾਰ ਦੀਆਂ ਘੜੀਆਂ ਖਤਮ (ਵੀਡੀਓ)

ਇੰਤਜ਼ਾਰ ਦੀਆਂ ਘੜੀਆਂ ਖਤਮ

ਸੁਨਾਮ ਊਧਮ ਸਿੰਘ ਵਾਲਾ – ਸੁਨਾਮ-ਲੌਂਗੋਵਾਲ ਰੋਡ ‘ਤੇ ਸਥਿਤ ਪਿੰਡ ਭਗਵਾਨਪੁਰ ਵਿਚ ਸਥਿਤ ਵੀਰਵਾਰ ਨੂੰ ਸ਼ਾਮ 5 ਵਜੇ ਇਕ ਬੋਰਵੈੱਲ ਵਿਚ ਡਿੱਗੇ ਫਤਿਹਵੀਰ ਸਿੰਘ (2) ਨੂੰ ਬਚਾਉਣ ਲਈ ਪਿਛਲੇ 3 ਦਿਨਾਂ ਤੋਂ ਲਗਾਤਾਰ ਪ੍ਰਸ਼ਾਸਨ ਦੀ ਨਿਗਰਾਨੀ

ਵਿਚ ਲੋਕਾਂ ਦੇ ਸਹਿਯੋਗ ਨਾਲ ਯਤਨ ਕੀਤੇ ਜਾ ਰਹੇ ਹਨ ਅਤੇ ਐੱਨ. ਡੀ. ਆਰ. ਐੱਫ. ਦੀ ਟੀਮ ਅਰਦਾਸ ਕਰਕੇ ਬੋਰਵੈੱਲ ਦੇ ਨਾਲ ਵਾਲੇ ਪੁੱਟੇ ਗਏ ਖੱਡੇ ਵਿਚ ਉਤਰ ਗਈ ਹੈ ਅਤੇ ਆਸ ਜਤਾਈ ਜਾ ਰਹੀ ਹੈ ਕਿ ਕੁਝ ਹੀ ਸਮੇਂ ਵਿਚ ਫਤਿਹ ਨੂੰ ਬੋਰਵੈੱਲ ‘ਚੋਂ ਬਾਹਰ ਕੱਢ ਲਿਆ ਜਾਵੇਗਾ।

ਫਤਿਹਵੀਰ ਨੂੰ ਬਾਹਰ ਕੱਢਣ ਲਈ 32 ਇੰਚ ਚੌੜਾ ਇਕ ਸਮਾਂਤਰ ਬੋਰਵੈੱਲ ਬਣਾਇਆ ਗਿਆ ਹੈ ਤਾਂ ਕਿ ਲਗਭਗ 120 ਫੁੱਟ ਦੀ ਡੂੰਘਾਈ ‘ਤੇ 9 ਇੰਚ ਚੌੜੇ ਬੋਰਵੈੱਲ ਵਿਚ ਫਸੇ ਫਤਿਹਵੀਰ ਤੱਕ ਦੋਨਾਂ ਬੋਰਵੈੱਲਾਂ ਵਿਚਾਲੇ ਸੁਰੰਗ ਬਣਾ ਕੇ ਪਹੁੰਚਿਆ ਜਾ ਸਕੇ।

ਇਕ ਆਦਮੀ ਬੋਰਵੈੱਲ ਦੇ ਦਰਮਿਆਨ ਸੱਬਲ ਨਾਲ ਮਿੱਟੀ ਖੋਦ ਕੇ ਬਾਲਟੀ ਰਾਹੀਂ ਉਪਰ ਭੇਜ ਰਿਹਾਹੈ। ਕਈ ਜੇ. ਸੀ. ਬੀ. ਮਸ਼ੀਨਾਂ, ਕਈ ਦਰਜਨ ਟਰੈਕਟਰ ਮੌਕੇ ‘ਤੇ ਦਿਨ-ਰਾਤ ਕੰਮ ਕਰ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਫਹਿਵੀਰ ਨੂੰ ਬਾਹਰ ਕੱਢਣ ਲਈ ਅਜੇ ਵਲੋਂ 2 ਘੰਟੇ ਦੇ ਕਰੀਬ ਦਾ ਸਮਾਂ ਲੱਗ ਸਕਦਾ ਹੈ। ਐੱਨ.ਡੀ.ਆਰ.ਐੱਫ ਦੀ ਟੀਮ ਵਲੋਂ ਫਤਿਹਵੀਰ ਨੂੰ ਬਾਹਰ ਕੱਢਣ ਲਈ ਮੋਰਚਾ ਸੰਭਾਲਿਆ ਗਿਆ ਹੈ।

ਇੰਤਜ਼ਾਰ ਦੀਆਂ ਘੜੀਆਂ ਖਤਮ, ਅਰਦਾਸ ਕਰ ਫਤਿਹ ਵੱਲ ਵਧੀ NDRF (ਵੀਡੀਓ)



error: Content is protected !!