ਆਈ ਤਾਜ਼ਾ ਵੱਡੀ ਖਬਰ
ਜਿੱਥੇ ਭਾਰਤ ਦੇਸ਼ ਦੇ ਵਿੱਚ ਅਪਰਾਧ ਨਾਲ ਸਬੰਧਤ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ । ਦੋਸ਼ੀ ਇੰਨੇ ਬੇਖੌਫ ਹੋ ਚੁੱਕੇ ਹਨ ਕਿ ਉਨ੍ਹਾਂ ਦੇ ਵੱਲੋਂ ਬਿਨਾਂ ਕਿਸੇ ਕਾਨੂੰਨ ਤੇ ਬਿਨਾਂ ਕਿਸੇ ਪੁਲੀਸ ਪ੍ਰਸ਼ਾਸਨ ਦੇ ਡਰ ਤੋਂ ਬਿਨਾਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ । ਇਹ ਅਪਰਾਧੀ ਇੰਨੇ ਜ਼ਿਆਦਾ ਨਿਡਰ ਹੋ ਚੁੱਕੇ ਹਨ ਕਿ ਹੁਣ ਇਹ ਸ਼ਰ੍ਹੇਆਮ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ । ਹਰ ਰੋਜ਼ ਹੀ ਵੱਖ ਵੱਖ ਅਪਰਾਧਾਂ ਦੇ ਨਾਲ ਸਬੰਧਤ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ , ਜਿੱਥੇ ਦੋਸ਼ੀਆਂ ਦੇ ਵੱਲੋਂ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇ ਕੇ ਕਿਸੇ ਦੀ ਜਾਨ ਤੱਕ ਲੈ ਲਈ ਜਾਂਦੀ ਹੈ । ਜਿੱਥੇ ਇਹ ਵਾਰਦਾਤਾਂ ਭਾਰਤ ਦੇਸ਼ ਦੇ ਵਿਚ ਵਧ ਰਹੀਆਂ ਹਨ ।
ਉਥੇ ਹੀ ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਮੰਨੇ ਜਾਣ ਵਾਲੇ ਦੇਸ਼ ਦੇ ਵਿਚ ਵੀ ਲਗਾਤਾਰ ਅਜਿਹੇ ਮਾਮਲੇ ਵਧ ਰਹੇ ਹਨ ਤੇ ਤਾਜ਼ਾ ਮਾਮਲਾ ਅਮਰੀਕਾ ਦੇ ਵਾਸ਼ਿੰਗਟਨ ਤੋਂ ਸਾਹਮਣੇ ਆਇਆ , ਜਿੱਥੇ ਮੌਤ ਦਾ ਅਜਿਹਾ ਤਾਂਡਵ ਮਚਿਆ ਕੀ ਇਸ ਤਾਂਡਵ ਦੇ ਵਿਚ ਕਈ ਲੋਕਾਂ ਦੀ ਜਾਨ ਚਲੀ ਗਈ ।ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਅਮਰੀਕਾ ਦੇ ਪ੍ਰਸਿੱਧ ਰਾਜ ਵਾਸ਼ਿੰਗਟਨ ਦੇ ਟੋਕੀਓ ਸ਼ਹਿਰ ਵਿੱਚ ਬੀਤੇ ਦਿਨੀਂ ਦੁਪਹਿਰ ਨੂੰ ਸ਼ਰ੍ਹੇਆਮ ਗੋਲੀਆਂ ਚਲਾਈਆਂ ਗਈਆਂ ਇਸ ਘਟਨਾ ਸੰਬੰਧੀ ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਚਾਰ ਲੋਕਾਂ ਦੀ ਜਾਨ ਚਲੀ ਗਈ ।
ਇਸ ਸਬੰਧੀ ਜਾਣਕਾਰੀ ਪੁਲੀਸ ਵੱਲੋਂ ਦਿੱਤੀ ਗਈ ਤੇ ਪੁਲੀਸ ਵਿਭਾਗ ਨੇ ਸ਼ਾਮ ਦੇ ਚਾਰ ਵਜੇ ਦੇ ਕਰੀਬ ਇਕ ਟਵੀਟ ਕੀਤਾ ਗਿਆ । ਟਵੀਟ ਵਿਚ ਇਸ ਘਟਨਾ ਸਬੰਧੀ ਪੁਲੀਸ ਵਿਭਾਗ ਦੇ ਵੱਲੋਂ ਕਿਹਾ ਗਿਆ ਕਿ ਘਟਨਾ ਸਥਾਨ ਤੇ ਦੋ ਔਰਤਾਂ ਅਤੇ ਇਕ ਪੁਰਸ਼ ਦੀ ਮੌਤ ਹੋ ਚੁੱਕੀ ਹੈ । ਜਦਕਿ ਇਕ ਪੁਰਸ਼ ਨੂੰ ਹਸਪਤਾਲ ਦੇ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ ਜਿਸ ਤੇ ਕਈ ਗੰਭੀਰ ਸੱਟਾਂ ਲੱਗੀਆਂ ਹੋਈਆਂ ਹਨ । ਫਿਰ ਪੁਲੀਸ ਵੱਲੋਂ ਕਰੀਬ ਛੇ ਵਜੇ ਦੱਸਿਆ ਗਿਆ ਕਿ ਹਸਪਤਾਲ ਵਿੱਚ ਜ਼ੇਰੇ ਇਲਾਜ ਵਿਅਕਤੀ ਦੀ ਮੌਤ ਹੋ ਚੁੱਕੀ ਹੈ ।
ਪੁਲੀਸ ਵੱਲੋਂ ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਇਹ ਵੀ ਦੱਸਿਆ ਕਿਹਾ ਕਿ ਇਸ ਘਟਨਾ ਵਿਚ ਜਿੰਨੇ ਵੀ ਲੋਕਾਂ ਦੀ ਮੌਤ ਹੋਈ ਹੈ ਉਹ ਸਾਰੇ ਮ੍ਰਿਤਕ ਬਾਲਗ ਹਨ । ਪੁਲੀਸ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਸ਼ਹਿਰ ਦੇ ਇਹ ਏਵਰੇਟ ਸਟ੍ਰੀਟ ਤੇ ਇਹ ਗੋਲੀਬਾਰੀ ਹੋਈ । ਇਸ ਘਟਨਾ ਦੇ ਵਾਪਰਨ ਤੋਂ ਬਾਅਦ ਸਥਾਨਕ ਪੁਲੀਸ ਦੇ ਵੱਲੋਂ ਲੋਕਾਂ ਨੂੰ ਇਸ ਇਲਾਕੇ ਤੋਂ ਦੂਰ ਰਹਿਣ ਦੇ ਲਈ ਕਿਹਾ ਗਿਆ ਹੈ ਤੇ ਪੁਲੀਸ ਵੱਲੋਂ ਹੁਣ ਮਾਮਲੇ ਸਬੰਧੀ ਬਰੀਕੀ ਨਾਲ ਜਾਂਚ ਪਡ਼ਤਾਲ ਸ਼ੁਰੂ ਕਰ ਦਿੱਤੀ ਗਈ ਹੈ । ਜ਼ਿਕਰਯੋਗ ਹੈ ਕਿ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਸਥਾਨੀਏ ਲੋਕਾਂ ਦੇ ਵਿਚ ਕਾਫੀ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ।
Home ਤਾਜਾ ਜਾਣਕਾਰੀ ਹੁਣੇ ਹੁਣੇ ਅਮਰੀਕਾ ਚ ਏਥੇ ਸ਼ਰੇਆਮ ਹੋਇਆ ਮੌਤ ਦਾ ਤਾਂਡਵ ਕਈ ਲੋਕਾਂ ਦੀ ਹੋਈ ਮੌਤ , ਛਾਈ ਸੋਗ ਦੀ ਲਹਿਰ
ਤਾਜਾ ਜਾਣਕਾਰੀ