BREAKING NEWS
Search

ਹੁਣੇ ਹੁਣੇ ਅਮਰੀਕਾ ਚ ਹੋ ਗਿਆ ਇਹ ਵੱਡਾ ਐਲਾਨ – ਲੋਕਾਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੁਨੀਆਂ ਵਿੱਚ ਕਰੋਨਾ ਨਾ ਦੀ ਆਫ਼ਤ ਨੇ ਹੁਣ ਤੱਕ ਭਾਰੀ ਤਬਾਹੀ ਮਚਾ ਦਿੱਤੀ ਹੈ। ਇਸ ਕਰੋਨਾ ਦੇ ਨਾਲ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਹੈ। ਇਸ ਕਰੋਨਾ ਦੇ ਚਲਦੇ ਹੋਏ ਸਭ ਦੇਸ਼ਾਂ ਵੱਲੋਂ ਆਪਣੀਆਂ ਹੱਦਾਂ ਸਰਹੱਦਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਇਸ ਕਰੋਨਾ ਦਾ ਸਭ ਤੋਂ ਵਧੇਰੇ ਅਸਰ ਹਵਾਈ ਆਵਾਜਾਈ ਉਪਰ ਪਿਆ। ਵਿਦੇਸ਼ਾਂ ਤੋਂ ਆਉਣ-ਜਾਣ ਵਾਲੇ ਯਾਤਰੀਆਂ ਉੱਪਰ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਸੀ,ਤਾਂ ਜੋ ਕਰੋਨਾ ਦੇ ਪਰਸਾਰ ਨੂੰ ਰੋਕਿਆ ਜਾ ਸਕੇ। ਉਥੇ ਹੀ ਸਭ ਤੋਂ ਵਧੇਰੇ ਪ੍ਰਭਾਵਿਤ

ਹੋਣ ਵਾਲਾ ਦੇਸ਼ ਅਮਰੀਕਾ ਹੈ ਜਿਥੇ ਕਰੋਨਾ ਕੇਸਾਂ ਵਿਚ ਅਜੇ ਵੀ ਤੇਜ਼ੀ ਵੇਖੀ ਜਾ ਰਹੀ ਹੈ। ਸਭ ਦੇਸ਼ਾਂ ਵਿੱਚ ਕਰੋਨਾ ਦਾ ਟੀਕਾਕਰਨ ਆਰੰਭ ਕਰ ਦਿੱਤਾ ਗਿਆ ਹੈ ਤਾਂ ਜੋ ਇਸ ਕਰੋਨਾ ਨੂੰ ਰੋਕਿਆ ਜਾ ਸਕੇ। ਹੁਣ ਅਮਰੀਕਾ ਵਿੱਚ ਹੋ ਗਿਆ ਵੱਡਾ ਐਲਾਨ, ਜਿਸ ਕਾਰਨ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ। ਅਮਰੀਕਾ ਵਿਚ ਜਿੱਥੇ ਸਰਕਾਰ ਵੱਲੋਂ ਟੀਕਾਕਰਣ ਸ਼ੁਰੂ ਕਰ ਦਿੱਤਾ ਗਿਆ ਹੈ ਉਥੇ ਹੀ ਰਾਸ਼ਟਰਪਤੀ ਵੱਲੋਂ 75 ਦਿਨਾਂ ਦੇ ਅੰਦਰ 15 ਕਰੋੜ ਲੋਕਾਂ ਦਾ ਟੀਕਾਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜੋਅ ਬਾਈਡਨ ਦੇ

ਪ੍ਰਸ਼ਾਸਨ ਕਾਲ ਵਿੱਚ ਪਹਿਲੇ 100 ਦਿਨਾਂ ਦੇ ਅੰਦਰ 20 ਕਰੋੜ ਅਮਰੀਕਾ ਦੇ ਲੋਕਾਂ ਦਾ ਟੀਕਾਕਰਣ ਦਾ ਟੀਚਾ ਮਿਥਿਆ ਗਿਆ ਸੀ। ਉਥੇ ਹੀ ਰਾਸ਼ਟਰਪਤੀ ਵੱਲੋਂ ਕਿਹਾ ਗਿਆ ਸੀ ਕਿ ਅਸੀਂ ਜਿੱਤ ਦੇ ਬਿਲਕੁੱਲ ਕਰੀਬ ਹਾਂ,ਤੇ ਅਜੇ ਬਹੁਤ ਕੁਝ ਕਰਨਾ ਬਾਕੀ ਹੈ। ਉਨ੍ਹਾਂ ਕਿਹਾ ਕਿ ਅਸੀਂ ਵੱਧ ਤੋਂ ਵੱਧ ਲੋਕਾਂ ਦਾ ਟੀਕਾਕਰਨ ਕਰ ਰਹੇ ਹਾਂ ਤਾਂ ਜੋ ਇਸ ਜੰਗ ਵਿਚ ਜਿੱਤ ਪ੍ਰਾਪਤ ਕਰ ਸਕੀਏ। ਉਨ੍ਹਾਂ ਕਿਹਾ ਕਿ ਅਸੀਂ ਕਰੋਨਾ ਦੀ ਲੜਾਈ ਵਿੱਚ ਅਜੇ ਵੀ ਸੰਘਰਸ਼ ਕਰ ਰਹੇ ਹਾਂ। ਉਹਨਾਂ ਨੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ

ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਹੈ ਜਿਸ ਵਿੱਚ ਉਹ ਆਪਣੇ ਹੱਥਾਂ ਨੂੰ ਧੋਣ, ਸਮਾਜਕ ਦੂਰੀ ਬਣਾ ਕੇ ਰੱਖਣ ਅਤੇ ਹਮੇਸ਼ਾ ਮਾਸਕ ਪਹਿਣ ਕੇ ਹੀ ਬਾਹਰ ਜਾਣ। ਅਮਰੀਕਾ ਵਿਚ ਹੁਣ 19 ਅਪ੍ਰੈਲ ਤੋਂ ਹਰ ਬਾਲਗ ਨੂੰ ਟੀਕਾ ਲਗਾਉਣਾ ਸ਼ੁਰੂ ਕਰ ਦਿੱਤਾ ਜਾਵੇਗਾ। ਰਾਸ਼ਟਰਪਤੀ ਨੇ ਘੋਸ਼ਣਾ ਕਰਦੇ ਹੋਏ ਕਿਹਾ ਹੈ ਕਿ 19 ਅਪ੍ਰੈਲ ਤੋਂ ਹਰ ਬਾਲਗ ਨੂੰ ਟੀਕਾ ਲਗਾਉਣਾ ਸ਼ੁਰੂ ਕਰਨ ਦੇ ਨਾਲ ਹੀ ਟੀਕਾਕਰਨ ਮੁਹਿੰਮ ਦਾ ਵਿਸਥਾਰ ਹੋਵੇਗਾ।



error: Content is protected !!