ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਕ ਫਰਵਰੀ, 2019 ਤੋਂ 6 ਫੀਸਦੀ ਮਹਿੰਗਾਈ ਭੱਤੇ ਦਾ ਐਲਾਨ ਕੀਤਾ ਹੈ।ਜਿਸ ਨੂੰ ਸੁਣਕੇ ਸਰਕਾਰੀ ਮੁਲਾਜਮਾਂ ਚ ਖੁਸ਼ੀ ਦੀ ਲਹਿਰ ਦੌੜ ਗਈ ਹੈ
ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਸ ਮੁੱਦੇ ‘ਤੇ ਗੈਰ-ਰਸਮੀ ਗੱਲਬਾਤ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਫੈਸਲੇ ਦਾ ਐਲਾਨ ਕੀਤਾ ਜਿਸ ਨਾਲ ਸੂਬੇ ਦੇ 3.25 ਲੱਖ ਮੁਲਾਜ਼ਮਾਂ ਅਤੇ 3 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ ‘ਤੇ ਸਾਲਾਨਾ 720 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ।
ਵਿੱਤੀ ਤੰਗੀ ਦੇ ਬਾਵਜੂਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜ਼ਮ ਸੂਬਾ ਪ੍ਰਸ਼ਾਸਨ ਦੀ ਅਹਿਮ ਕੜੀ ਹਨ ਜਿਸ ਕਰਕੇ ਉਨ੍ਹਾਂ ਦੇ ਹਿੱਤ ਸੁਰੱਖਿਅਤ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ।
Home ਤਾਜਾ ਜਾਣਕਾਰੀ ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਸਰਕਾਰੀ ਮੁਲਾਜਮਾਂ ਨੂੰ ਲੱਗੀਆਂ ਮੌਜਾਂ ਹੀ ਮੌਜਾਂ ਹੋਇਆ ਵੱਡਾ ਐਲਾਨ ..
ਤਾਜਾ ਜਾਣਕਾਰੀ