ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਆਏ ਦਿਨ ਹੀ ਵਾਪਰਨ ਵਾਲੇ ਹਾਦਸਿਆਂ ਨੂੰ ਲੈ ਕੇ ਜਿੱਥੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ ਉਥੇ ਹੀ ਲੋਕਾਂ ਵੱਲੋਂ ਆਪਣੇ ਘਰ ਤੋਂ ਬਾਹਰ ਜਾਣ ਵਾਸਤੇ ਸਫਰ ਕਰਦੇ ਹੋਏ ਵੀ ਡਰ ਵੇਖਿਆ ਜਾ ਰਿਹਾ ਹੈ। ਜਿਥੇ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਜਾਣ ਲਈ ਵੱਖ-ਵੱਖ ਵਾਹਨਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਉੱਥੇ ਹੀ ਬਹੁਤ ਸਾਰੇ ਹਾਦਸੇ ਰਸਤੇ ਦੌਰਾਨ ਸਫਰ ਕਰਦੇ ਹੋਏ ਵਾਪਰ ਜਾਂਦੇ ਹਨ। ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਜਲਦ ਆਪਣੀ ਮੰਜ਼ਲ ਤੱਕ ਪਹੁੰਚਣ ਵਾਸਤੇ ਰੇਲ ਗੱਡੀ ਦਾ ਸਫਰ ਕੀਤਾ ਜਾਂਦਾ ਹੈ। ਉਥੇ ਹੀ ਯਾਤਰਾ ਕਰਨ ਵਾਲੇ ਯਾਤਰੀਆਂ ਵੱਲੋਂ ਨਾਲ ਦੀ ਨਾਲ ਕੁਦਰਤੀ ਨਜ਼ਾਰਿਆਂ ਦਾ ਆਨੰਦ ਵੀ ਮਾਣਿਆ ਜਾਂਦਾ ਹੈ।

ਪਰ ਅਚਾਨਕ ਹੀ ਵਾਪਰਨ ਵਾਲੇ ਹਾਦਸੇ ਉਨ੍ਹਾਂ ਦੇ ਮਨ ਅੰਦਰ ਡਰ ਪੈਦਾ ਕਰ ਦਿੰਦੇ ਹਨ। ਹੁਣ ਇੱਥੇ ਟ੍ਰੇਨ ਨੂੰ ਭਿਆਨਕ ਅੱਗ ਲੱਗਣ ਤੋਂ ਬਾਅਦ ਬਚਾਅ ਕਾਰਜ ਜ਼ੋਰਾਂ ਸ਼ੋਰਾਂ ਨਾਲ਼ ਸ਼ੁਰੂ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਿਹਾਰ ਦੇ ਮਧੁਬਨੀ ਰੇਲਵੇ ਸਟੇਸ਼ਨ ਤੋਂ ਸਾਹਮਣੇ ਆਈ ਹੈ। ਜਿੱਥੇ ਅੱਜ ਇਕ ਟਰੇਨ ਵਿਚ ਉਸ ਸਮੇਂ ਅੱਗ ਲੱਗ ਗਈ ਜਦੋਂ ਇਹ ਟ੍ਰੇਨ ਰੇਲਵੇ ਸਟੇਸ਼ਨ ਉੱਪਰ ਖੜੀ ਹੋਈ ਸੀ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ਉਪਰ ਦੇਖੀ ਜਾ ਰਹੀ ਹੈ ਜਿੱਥੇ ਇਸ ਟ੍ਰੇਨ ਵਿਚ ਅੱਗ ਲੱਗੀ ਹੈ ਉਥੇ ਹੀ ਟਰੇਨ ਖਾਲੀ ਹੋਣ ਦੇ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ ।

ਦੱਸਿਆ ਗਿਆ ਹੈ ਕਿ ਰੇਲਵੇ ਸਟੇਸ਼ਨ ਤੇ ਖੜੀ ਟਰੇਨ ਰਾਤ ਸਮੇਂ ਹੀ ਦਿੱਲੀ ਤੋਂ ਮਧੁਬਨੀ ਪਹੁੰਚੀ ਸੀ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਸ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਟਰੇਨ ਦੀਆਂ ਪੰਜ ਬੋਗੀਆਂ ਸੜ੍ਹ ਗਈਆਂ ਹਨ। ਇਸ ਘਟਨਾ ਦੀ ਜਾਣਕਾਰੀ ਤੁਰੰਤ ਹੀ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਅਤੇ ਉਸ ਟੀਮ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਅੱਗ ਉਪਰ ਕਾਬੂ ਪਾਇਆ ਗਿਆ।

ਅੱਗ ਲੱਗਣ ਦੀ ਘਟਨਾ ਦੀ ਜਾਣਕਾਰੀ ਮਿਲਦੇ ਹੀ ਤੁਰੰਤ ਸਟੇਸ਼ਨ ਤੇ ਖੜੇ ਲੋਕਾਂ ਅਤੇ ਕਰਮਚਾਰੀਆਂ ਵੱਲੋਂ ਇਸ ਅੱਗ ਨੂੰ ਬੁਝਾਉਣ ਦੀਆਂ ਕੋਸਿਸ਼ਾਂ ਕੀਤੀਆਂ ਗਈਆਂ ਸਨ। ਜਿੱਥੇ ਵੀਡੀਓ ਵਿੱਚ ਲੋਕ ਪਾਣੀ ਰਾਹੀਂ ਵੀ ਇਸ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕਰਦੇ ਹੋਏ ਨਜ਼ਰ ਆ ਰਹੇ ਹਨ।

Home ਤਾਜਾ ਜਾਣਕਾਰੀ ਹੁਣੇ ਹੁਣੇ ਆਈ ਵੱਡੀ ਖਬਰ : ਟਰੇਨ ਨੂੰ ਲੱਗੀ ਭਿਆਨਕ ਅੱਗ ਮਚਿਆ ਹੜਕੰਪ , ਬਚਾਅ ਕਾਰਜ ਜੋਰਾਂ ਤੇ ਜਾਰੀ

ਤਾਜਾ ਜਾਣਕਾਰੀ
ਹੁਣੇ ਹੁਣੇ ਆਈ ਵੱਡੀ ਖਬਰ : ਟਰੇਨ ਨੂੰ ਲੱਗੀ ਭਿਆਨਕ ਅੱਗ ਮਚਿਆ ਹੜਕੰਪ , ਬਚਾਅ ਕਾਰਜ ਜੋਰਾਂ ਤੇ ਜਾਰੀ
ByadminFebruary 19, 2022Comments Off on ਹੁਣੇ ਹੁਣੇ ਆਈ ਵੱਡੀ ਖਬਰ : ਟਰੇਨ ਨੂੰ ਲੱਗੀ ਭਿਆਨਕ ਅੱਗ ਮਚਿਆ ਹੜਕੰਪ , ਬਚਾਅ ਕਾਰਜ ਜੋਰਾਂ ਤੇ ਜਾਰੀ
Previous Postਪੰਜਾਬ ਚ ਵਾਪਰਿਆ ਕਹਿਰ ਭਿਆਨਕ ਹਾਦਸੇ ਚ ਨੌਜਵਾਨਾਂ ਦੀ ਹੋਈ ਮੌਤ , ਛਾਈ ਸੋਗ ਦੀ ਲਹਿਰ
Next Postਮੁੰਡੇ ਨੇ ਆਪਣੇ ਵਿਆਹ ਤੋਂ 2 ਦਿਨ ਪਹਿਲਾ ਮੰਗ ਲਈ XUV ਫਿਰ ਜੋ ਹੋਇਆ ਸਾਰੇ ਪਾਸੇ ਹੋ ਗਈ ਚਰਚਾ