ਆਈ ਤਾਜ਼ਾ ਵੱਡੀ ਖਬਰ
ਪਿਛਲੇ ਦੋ ਸਾਲਾਂ ਤੋਂ ਜਿਥੇ ਲਗਾਤਾਰ ਕੁਦਰਤੀ ਆਫ਼ਤਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਉਥੇ ਹੀ ਕੁਦਰਤੀ ਆਫਤਾਂ ਦੇ ਕਾਰਣ ਦੁਨਿਆਂ ਵਿਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਦਾ ਸਾਹਮਣਾ ਦੁਨੀਆ ਦੇ ਬਹੁਤ ਸਾਰੇ ਦੇਸ਼ਾਂ ਨੂੰ ਕਰਨਾ ਪੈ ਰਿਹਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਕੁਦਰਤੀ ਆਫ਼ਤਾਂ ਦੇ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਜਿੱਥੇ ਪਿਛਲੇ ਦੋ ਸਾਲਾਂ ਤੋਂ ਕਰੋਨਾ ਕਾਰਨ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ,ਉਥੇ ਹੀ ਇੱਕ ਤੋ ਬਾਅਦ ਇੱਕ ਕੁਦਰਤੀ ਆਫਤਾਂ ਸਾਹਮਣੇ ਆਈਆਂ ਹਨ ਜਿਸ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕਈ ਦੇਸ਼ਾਂ ਵਿਚ ਕਈ ਭੂਚਾਲ ਆਉਣ ਦੀਆਂ ਖਬਰਾਂ ਵੀ ਸਾਹਮਣੇ ਆ ਚੁੱਕੀਆਂ ਹਨ ਇਸ ਭੂਚਾਲ ਕਾਰਨ ਕਈ ਜਗ੍ਹਾ ਤੇ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ।
ਹੁਣ ਇਥੇ ਜਬਰਦਸ਼ਤ ਭੂਚਾਲ ਆਇਆ ਹੈ ਜਿੱਥੇ ਤਬਾਹੀ ਮਚੀ ਹੈ ਅਤੇ ਧਰਤੀ ਕੰਬ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਾਪਾਨ ਵਿੱਚ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ। ਜਾਪਾਨ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਦੱਖਣ ਪੱਛਮੀ ਅਤੇ ਪੱਛਮੀ ਜਪਾਨ ਵਿਚ ਮਹਿਸੂਸ ਕੀਤੇ ਗਏ ਹਨ।
ਅੱਜ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 6.4 ਮਾਪੀ ਗਈ ਹੈ। ਇਹ ਭੂਚਾਲ ਸ਼ੁੱਕਰਵਾਰ ਦੇਰ ਰਾਤ ਕਿਊਸ਼ ਟਾਪੂ ਦੇ ਨੇੜੇ 1.08 ਮਿੰਟ ਤੇ ਆਇਆ ਹੈ। ਜਿੱਥੇ ਮੌਸਮ ਵਿਭਾਗ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਸ ਸਮੇਂ ਤੇਜ਼ ਭੂਚਾਲ ਦੇ ਝਟਕੇ ਲੋਕਾਂ ਵੱਲੋਂ ਮਹਿਸੂਸ ਕੀਤੇ ਗਏ ਹਨ। ਇਸ ਭੂਚਾਲ ਦੇ ਵਧੇਰੇ ਤੀਬਰਤਾ ਹੋਣ ਦੇ ਕਾਰਨ ਮਹਿਸੂਸ ਕੀਤੇ ਗਏ ਝਟਕਿਆਂ ਦੇ ਨਾਲ ਜਖ਼ਮੀ ਹੋਏ ਲੋਕਾਂ ਦੀ ਗਿਣਤੀ 10 ਤੋਂ ਵਧੇਰੇ ਦੱਸੀ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ ਜਾਣਕਾਰੀ ਜਾਰੀ ਕਰਦੇ ਹੋਏ ਸੁਨਾਮੀ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।
ਜਾਪਾਨ ਵਿੱਚ ਆਏ ਇਸ ਭੂਚਾਲ ਦਾ ਕੇਂਦਰ ਬਿੰਦੂ ਜ਼ਮੀਨ ਦੀ ਸਤ੍ਹਾ ਤੋਂ 40 ਕਿਲੋਮੀਟਰ ਦੀ ਡੂੰਘਾਈ ਤੇ ਦੱਸਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਜਾਪਾਨ ਦੇ ਚਾਰ ਸੂਬਿਆਂ ਵਿੱਚ ਪੰਜ ਵਾਰ ਆਏ ਝਟਕੇ ਮਹਿਸੂਸ ਕੀਤੇ ਗਏ ਹਨ ਜਿਨ੍ਹਾਂ ਸੂਬਿਆਂ ਵਿੱਚ ਕੁਮਾਮੋਟੋ, ਕੋਚੀ, ਓਇਟਾ, ਮਿਆਜ਼ਾਕੀ ਸ਼ਾਮਲ ਹਨ। ਇਸ ਘਟਨਾ ਵਿੱਚ ਜ਼ਖ਼ਮੀ ਹੋਏ ਪੂਰੇ ਵਿਅਕਤੀਆਂ ਦੀ ਸਹੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਤਾਜਾ ਜਾਣਕਾਰੀ