BREAKING NEWS
Search

ਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਗਾਇਕ ਦੀ ਹੋਈ ਅਚਾਨਕ ਮੌਤ ,ਛਾਇਆ ਸੋਗ – ਕੱਲ੍ਹ ਹੋਵੇਗਾ ਸੰਸਕਾਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਵੀ ਬਹੁਤ ਸਾਰੀਆਂ ਹਸਤੀਆਂ ਇਸ ਸੰਸਾਰ ਨੂੰ ਅਲਵਿਦਾ ਆਖ ਗਈਆਂ। ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਆਏ ਦਿਨ ਵਾਪਰ ਰਹੇ ਸੜਕ ਹਾਦਸਿਆ, ਬੀਮਾਰੀਆਂ ਅਤੇ ਹੋਰ ਅਚਾਨਕ ਵਾਪਰਨ ਵਾਲੇ ਹਾਦਸਿਆਂ ਦੀਆਂ ਸ਼ਿਕਾਰ ਹੋ ਰਹੀਆਂ ਹਨ। ਇਨ੍ਹਾਂ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੀਆਂ ਇਨ੍ਹਾਂ ਵੱਖ ਵੱਖ ਖੇਤਰਾਂ ਦੀਆਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉਥੇ ਹੀ ਕੁਝ ਹਸਤੀਆਂ ਜਿੱਥੇ ਸਮੇਂ ਤੋਂ ਪਹਿਲਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੰਦੀਆਂ ਹਨ ਜਿਨ੍ਹਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਸਾਹਮਣੇ ਆਉਣ ਤੇ ਸਾਰੇ ਲੋਕ ਹੈਰਾਨ ਰਹਿ ਜਾਂਦੇ ਹਨ ਅਤੇ ਸੋਗ ਦੀ ਲਹਿਰ ਫੈਲ ਜਾਂਦੀ ਹੈ।

ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਦੀ ਅਚਾਨਕ ਹੋਈ ਮੌਤ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਕੱਲ ਸੰਸਕਾਰ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਵਿੱਚ ਪੰਜਾਬੀ ਸਿਰਮੌਰ ਲੋਕ ਪੱਖੀ ਗਾਇਕ ਅਮਰਜੀਤ ਗੁਰਦਾਸਪੁਰੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਜਿੱਥੇ ਸਾਹਿਤ ਜਗਤ ਅਤੇ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ-ਵੱਖ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ ਅਤੇ ਉਹਨਾਂ ਦੇ ਦੇਹਾਂਤ ਉਪਰ ਉਨ੍ਹਾਂ ਦੀ ਕਮੀ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ। ਉਨ੍ਹਾਂ ਦੇ ਦਿਹਾਂਤ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਉਨ੍ਹਾਂ ਦਾ ਅੰਤਿਮ ਸੰਸਕਾਰ 25 ਫਰਵਰੀ ਨੂੰ ਪਿੰਡ ਉਦੋਂਵਾਲੀ ਡੇਰਾ ਬਾਬਾ ਨਾਨਕ ਵਿਖੇ ਕੀਤਾ ਜਾਵੇਗਾ।

ਉਨ੍ਹਾਂ ਦੇ ਦਿਹਾਂਤ ਉਪਰ ਦੁੱਖ ਜ਼ਾਹਿਰ ਕਰਦੇ ਹੋਏ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਗੁਰਭਜਨ ਗਿੱਲ ਵੱਲੋਂ ਆਖਿਆ ਗਿਆ ਹੈ ਕਿ ਅਮਰਜੀਤ ਗੁਰਦਾਸਪੁਰੀ ਇਕ ਅਜਿਹੇ ਗਾਇਕ ਸਨ ਜੋ ਪੰਜਾਬ ਦੇ ਸਿਰਮੌਰ ਗਾਇਕ ਸਨ ਅਤੇ ਉਨ੍ਹਾਂ ਵੱਲੋਂ ਹਮੇਸ਼ਾਂ ਹੀ ਸੱਭਿਆਚਾਰਕ ਅਤੇ ਲੋਕ-ਪੱਖੀ ਗੀਤ ਗਾਏ ਗਏ ਹਨ। ਅਮਰਜੀਤ ਗੁਰਦਾਸਪੁਰੀ ਇਪਟਾ ਲਹਿਰ ਦੇ ਬਾਨੀਆਂ ਵਿਚੋਂ ਪ੍ਰਮੁੱਖ ਸਨ। ਉਨ੍ਹਾਂ ਦੇ ਦੇਹਾਂਤ ਤੇ ਬਹੁਤ ਸਾਰੇ ਲੇਖਕਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।



error: Content is protected !!