BREAKING NEWS
Search

ਹੁਣੇ ਹੁਣੇ ਇਹਨਾਂ 4 ਜਿਲਿਆਂ ਚ 17 ਤਰੀਕ ਤੱਕ ਸਕੂਲਾਂ ਨੂੰ ਬੰਦ ਕਰਨ ਦਾ ਹੋ ਗਿਆ ਐਲਾਨ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਜਿੱਥੇ ਬੜੀ ਮੁਸ਼ਕਲ ਨਾਲ ਕਰੋਨਾ ਨੂੰ ਠੱਲ੍ਹ ਪਾਈ ਗਈ ਹੈ ਉੱਥੇ ਹੀ ਆ ਰਹੀਆਂ ਇੱਕ ਤੋਂ ਬਾਅਦ ਇੱਕ ਕੁਦਰਤੀ ਆਫ਼ਤਾਂ ਲਗਾਤਾਰ ਲੋਕਾਂ ਨੂੰ ਘੇਰਦੀਆਂ ਹਨ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕੁਦਰਤੀ ਆਫ਼ਤਾਂ ਲੋਕਾਂ ਵਿਚ ਡਰ ਪੈਦਾ ਕਰ ਦਿੰਦੀਆਂ ਹਨ ਉਥੇ ਹੀ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹੀਂ ਦਿਨੀਂ ਕਿਸਾਨਾਂ ਵੱਲੋਂ ਝੋਨੇ ਨੂੰ ਲਗਾਈ ਗਈ ਪਰਾਲੀ ਦੀ ਅੱਗ ਕਾਰਨ ਵਾਤਾਵਰਣ ਗੰਧਲਾ ਹੋ ਰਿਹਾ ਹੈ ਅਤੇ ਉਥੇ ਹੀ ਟਰੈਫਿਕ ਅਤੇ ਕਾਰਖਾਨਿਆਂ ਤੋਂ ਨਿਕਲਣ ਵਾਲੇ ਧੂੰਏਂ ਨਾਲ ਵਾਤਾਵਰਨ ਬਹੁਤ ਜ਼ਿਆਦਾ ਗੰਧਲਾ ਹੋ ਚੁੱਕਾ ਹੈ ਜਿਸ ਨਾਲ ਬਹੁਤ ਸਾਰੇ ਮਰੀਜ਼ ਵੀ ਪ੍ਰਭਾਵਤ ਹੋਏ ਹਨ।

ਦਿੱਲੀ ਵਿੱਚ ਹਵਾ ਦਾ ਪ੍ਰਦੂਸ਼ਣ ਬਹੁਤ ਜ਼ਿਆਦਾ ਵੱਧ ਗਿਆ ਹੈ। ਹੁਣ ਇਥੇ 4 ਜਿਲਿਆਂ ਵਿੱਚ 17 ਤਰੀਕ ਤੱਕ ਸਕੂਲਾਂ ਨੂੰ ਬੰਦ ਰੱਖਣ ਦਾ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਧ ਰਹੇ ਪ੍ਰਦੂਸ਼ਣ ਨੂੰ ਮੱਦੇਨਜ਼ਰ ਰੱਖਦੇ ਹੋਏ ਹੁਣ ਹਰਿਆਣਾ ਸਰਕਾਰ ਵੱਲੋਂ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ ਕਿਉਂਕਿ ਪ੍ਰਦੂਸ਼ਣ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਸੀ।

ਜਿਸ ਤੋਂ ਬਾਅਦ ਹੁਣ ਹਰਿਆਣਾ ਸਰਕਾਰ ਨੇ ਦਿੱਲੀ-ਐੱਨ.ਸੀ.ਆਰ. ’ਚ ਵਧਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਚਾਰ ਜ਼ਿਲ੍ਹਿਆਂ ਦੇ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ।ਜਿਨ੍ਹਾਂ ਵਿੱਚ ਝੱਜਰ ਤੇ ਸੋਨੀਪਤ ,ਗੁਰੂਗ੍ਰਾਮ,ਫਰੀਦਾਬਾਦ, ਸ਼ਾਮਲ ਹਨ ਉਥੇ ਹੀ ਇਨ੍ਹਾਂ ਸਾਰੇ ਜ਼ਿਲਿਆ ਅੰਦਰ ਆਉਣ ਵਾਲੇ ਸਾਰੇ ਸਕੂਲਾਂ ਨੂੰ ਬੰਦ ਰੱਖਣ ਦਾ ਆਦੇਸ਼ ਹਰਿਆਣਾ ਸਰਕਾਰ ਵੱਲੋਂ ਜਾਰੀ ਕਰ ਦਿਤਾ ਗਿਆ ਹੈ। ਇਹ ਸਾਰੇ ਜਿਲ੍ਹੇ ਦਿੱਲੀ ਦੇ ਨਾਲ ਲੱਗਣ ਕਾਰਨ ਵਧ ਰਹੇ ਪ੍ਰਦੂਸ਼ਣ ਦਾ ਸ਼ਿਕਾਰ ਹੋ ਰਹੇ ਹਨ।

ਉਥੇ ਹੀ ਹਵਾ ਵਿੱਚ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਵੀ ਕਈ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਜ਼ਿਲ੍ਹਿਆਂ ਅੰਦਰ ਚੱਲ ਰਹੇ ਨਿਰਮਾਣ ਦੇ ਕੰਮਾਂ ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ ਬੱਚਿਆਂ ਦੀ ਪੜ੍ਹਾਈ ਆਨਲਾਇਨ ਅਤੇ ਸਰਕਾਰੀ ਦਫ਼ਤਰਾਂ ਦੇ ਕਰਮਚਾਰੀਆਂ ਨੂੰ ਵੀ ਘਰ ਤੋਂ ਹੀ ਕੰਮ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।



error: Content is protected !!