BREAKING NEWS
Search

ਹੁਣੇ ਹੁਣੇ ਏਥੇ ਹੋਇਆ ਵੱਡਾ ਬੰਬ ਧਮਾਕਾ ਕਈਆਂ ਦੀ ਹੋਈ ਮੌਕੇ ਤੇ ਮੌਤ – ਮਚੀ ਤਬਾਹੀ

ਆਈ ਤਾਜ਼ਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਬਹੁਤ ਸਾਰੀਆਂ ਗੈਰ ਸਮਾਜਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰ-ਜ਼ਾ-ਮ ਦੇਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ। ਬਹੁਤ ਸਾਰੇ ਦੇਸ਼ਾਂ ਵਿੱਚ ਸਰਕਾਰ ਵਲੋ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੇ ਪੁਖਤਾ ਇੰਤਜਾਮ ਕੀਤੇ ਜਾਂਦੇ ਹਨ ਜੋ ਵਾਪਰਨ ਵਾਲੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ। ਇਸ ਦੁਨੀਆ ਵਿੱਚ ਆਏ ਦਿਨ ਹੀ ਅਜਿਹੇ ਮਾਮਲੇ ਸਾਹਮਣੇ ਆ ਜਾਂਦੇ ਹਨ ਜਿੱਥੇ ਗੈਰ ਸਮਾਜਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ। ਜਿਸ ਵਿਚ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ।

ਹੁਣ ਇੱਥੇ ਬੰਬ ਧਮਾਕਾ ਹੋਇਆ ਹੈ ਜਿੱਥੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ, ਤਬਾਹੀ ਮਚਾਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾਂ ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਤੋਂ ਸਾਹਮਣੇ ਆਈ ਹੈ। ਜਿੱਥੇ ਅੱਜ ਲਾਹੌਰ ਦੇ ਮਸ਼ਹੂਰ ਅਨਾਰ ਕਲੀ ਬਾਜ਼ਾਰ ਦੀ ਪਾਨ ਮੰਡੀ ਵਿੱਚ ਭਿਆਨਕ ਬੰਬ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਵੀਰਵਾਰ ਨੂੰ ਹੋਏ ਇਸ ਜ਼ਬਰਦਸਤ ਬੰਬ ਧਮਾਕੇ ਵਿਚ ਤਿੰਨ ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ ਅਤੇ 25 ਦੇ ਕਰੀਬ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਜਖਮੀ ਹਾਲਤ ਵਿੱਚ ਦਾਖਲ ਕਰਾਇਆ ਗਿਆ ਹੈ।

ਉਥੇ ਹੀ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਹਸਪਤਾਲ ਵਿਚ 9 ਦੇ ਕਰੀਬ ਜ਼ਖ਼ਮੀਆਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ। ਜਿੱਥੇ ਕਿ ਬੰਬ ਧਮਾਕਾ ਹੋਇਆ ਹੈ ਉਥੇ ਹੀ ਕਈ ਮੋਟਰਸਾਈਕਲ ਇਕ ਬੰਬ ਧਮਾਕੇ ਕਾਰਨ ਨੁਕਸਾਨੇ ਗਏ ਹਨ। ਨਜ਼ਦੀਕ ਕਈ ਇਮਾਰਤਾਂ ਦੇ ਖਿੜਕੀਆਂ ਦੇ ਸ਼ੀਸ਼ੇ ਵੀ ਇਸ ਬੰਬ ਧਮਾਕੇ ਕਾਰਨ ਟੁੱਟ ਗਏ ਹਨ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਤੁਰੰਤ ਪੁਲਿਸ ਬਲ ਘਟਨਾ ਸਥਾਨ ਤੇ ਪਹੁੰਚੇ ਅਤੇ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਹੈ ਅਤੇ ਬੰਬ ਨਿਰੋਧਕ ਦਸਤਿਆਂ ਵੱਲੋਂ ਵੀ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਰਾਹਤ ਕਾਰਜ ਜਾਰੀ ਹਨ। ਦੱਸਿਆ ਗਿਆ ਹੈ ਕਿ ਇਸ ਬੰਬ ਧਮਾਕੇ ਦੀ ਜ਼ਿੰਮੇਵਾਰੀ ਕਿਸੇ ਵੀ ਸਮੂਹ ਵੱਲੋਂ ਨਹੀਂ ਲਈ ਗਈ ਹੈ।



error: Content is protected !!