BREAKING NEWS
Search

ਹੁਣੇ ਹੁਣੇ ਕਈ ਦਿਨਾਂ ਤੋਂ ਹਸਪਤਾਲ ਦਾਖਲ ਇੰਗਲੈਂਡ ਦੇ ਪ੍ਰਧਾਨ ਮੰਤਰੀ ਬਾਰੇ ਆਈ ਇਹ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਲੰਡਨ – ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਹਨਸਨ ਨੂੰ ਐਤਵਾਰ ਨੂੰ ਉਹਨਾਂ ਦੇ ਹਸਪਤਾਲ ਵਿਚ ਕੋਰੋਨਾਵਾਇਰਸ ਦੇ ਚੱਲੇ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਬ੍ਰਿਟਿਸ਼ ਪ੍ਰਧਾਨ ਮੰਤਰੀ ਨੇ ਇਸ ਦੌਰਾਨ ਉਹਨਾਂ ਦਾ ਇਲਾਜ ਕਰਨ ਵਾਲੇ ਐਨ.ਐਚ.ਐਸ. ਦੇ ਡਾਕਟਰਾਂ ਦਾ ਉਹਨਾਂ ਦੀ ਜਾਨ ਬਚਾਉਣ ਲਈ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਦੋ ਹਫਤੇ ਪਹਿਲਾਂ ਬੋਰਿਸ ਜਾਨਸਨ ਵਿਚ ਕੋਰੋਨਾਵਾਇਰਸ ਦੀ ਪੁਸ਼ਟੀ ਹੋਈ ਸੀ।

ਡਾਊਨਿੰਗ ਸਟ੍ਰੀਟ ਨੇ ਇਸ ਦੌਰਾਨ ਕਿਹਾ ਕਿ ਜਾਨਸਨ ਨੂੰ ਲੰਡਨ ਦੇ ਸੇਂਟ ਥਾਮਸ ਹਸਪਤਾਲ ਵਿਚੋਂ ਛੁੱਟੀ ਮਿਲ ਗਈ ਹੈ ਤੇ ਉਹਨਾਂ ਨੂੰ ਦੱਖਣੀ-ਪੂਰਬੀ ਇੰਗਲੈਂਡ ਦੇ ਬਕਿੰਘਮਸ਼ਾਇਰ ਵਿਚ ਪ੍ਰਧਾਨ ਮੰਤਰੀ ਨਿਵਾਸ ਲਿਜਾਇਆ ਜਾਵੇਗਾ। ਉਹਨਾਂ ਦੀ ਡਾਕਟਰੀ ਟੀਮ ਨੇ ਉਹਨਾਂ ਨੂੰ ਤੁਰੰਤ ਕੰਮ ‘ਤੇ ਨਾ ਪਰਤਣ ਦੀ ਸਲਾਹ ਦਿੱਤੀ ਹੈ। ਇਸ ਦੌਰਾਨ ਬ੍ਰਿਟੇਨ ਦੇ ਵਿਦੇਸ਼ ਸਕੱਤਰ ਡੋਮਿਨਿਕ ਰਾਅਬ ਬੋਰਿਸ ਜਾਨਸਨ ਦਾ ਕੰਮ ਸੰਭਾਲ ਰਹੇ ਹਨ। ਡਾਊਨਿੰਗ ਸਟ੍ਰੀਟ ਦੇ ਇਕ ਬੁਲਾਰੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਸਿਹਤ ਵਿਚ ਸੁਧਾਰ ਜਾਰੀ ਹੈ ਤੇ ਉਹਨਾਂ ਦੀ ਸਿਹਤਯਾਬੀ ਨੂੰ ਜਾਰੀ ਰੱਖਣ ਲਈ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਬੁਲਾਰੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸੇਂਟ ਥਾਮਸ ਵਿਖੇ ਉਹਨਾਂ ਦੀ ਸਿਹਤ ਦਾ ਧਿਆਨ ਰੱਖਣ ਵਾਲੇ ਹਰੇਕ ਸਿਹਤ ਕਰਮਚਾਰੀ ਦਾ ਦਿਲੋਂ ਧੰਨਵਾਦ ਕੀਤਾ ਹੈ।

ਇਸ ਤੋਂ ਪਹਿਲਾਂ ਬ੍ਰਿਟਿਸ਼ ਪ੍ਰਧਾਨ ਮੰਤਰੀ ਨੇ ਆਪਣੇ ਪਹਿਲੇ ਜਨਤਕ ਬਿਆਨ ਵਿਚ ਕਿਹਾ ਕਿ ਉਹਨਾਂ ਦੀ ਜਾਨ ਬਚਾਉਣ ਲਈ ਐਨ.ਐਚ.ਐਸ. ਦਾ ਸ਼ੁਕਰਗੁਜ਼ਾਰ ਹਾਂ। ਇਸ ਵਿਚਾਲੇ ਡਾਊਨਿੰਗ ਸਟ੍ਰੀਟ ਨੇ ਕਿਹਾ ਹੈ ਕਿ ਐਤਵਾਰ ਨੂੰ ਹਸਪਤਾਲ ਵਿਚ ਉਹਨਾਂ ਨੂੰ 7 ਦਿਨ ਹੋ ਗਏ ਹਨ। ਜ਼ਿਕਰਯੋਗ ਹੈ ਕਿ ਕੋਰੋਨਾਵਾਇਰਸ ਦੇ ਕਾਰਣ ਬ੍ਰਿਟੇਨ ਵਿਚ ਬੀਤੇ 24 ਘੰਟਿਆਂ ਦੌਰਾਨ 917 ਹੋਰ ਲੋਕਾਂ ਦੀ ਮੌਤ ਹੋ ਗਈ ਹੈ ਤੇ ਮ੍ਰਿਤਕਾਂ ਦੀ ਕੁੱਲ ਗਿਣਤੀ 9,875 ਤੱਕ ਪਹੁੰਚ ਗਈ ਹੈ।



error: Content is protected !!