ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਕੈਨੇਡਾ ਦੇ ਸ਼ਹਿਰ ਮੋਂਟਰੀਅਲ ਵਿਖੇ ਪੰਜਾਬ ਦੇ 24 ਸਾਲਾ ਨੋਜਵਾਨ ਦੀ ਕਾਰ ਵਿੱਚ ਮੌਤ ਹੋ ਗਈ ਹੈ। ਜਸਜੀਤ ਸਿੰਘ ਤੁੰਗ ਦਾ ਇਹ ਨੌਜਵਾਨ ਚਮਕੌਰ ਸਾਹਿਬ ਦੇ ਨੇੜਲੇ ਪਿੰਡ ਬਸੀਗੁਜਰਾਂ ਤੋਂ ਦੱਸਿਆ ਜਾ ਰਿਹਾ ਹੈ।
ਜਸਜੀਤ ਸਿੰਘ ਦੇ ਤਾਇਆ ਠੇਕੇਦਾਰ ਕੁਲਵੰਤ ਸਿੰਘ ਤੁੰਗ ਨੇ ਦੱਸਿਆ ਕਿ ਜਸਜੀਤ ਸਿੰਘ ਅਜੇ 3 ਕੂ ਮਹੀਨਾ ਪਹਿਲਾ ਵਰਕ ਪਰਮਿਟ ‘ਤੇ ਕੈਨੇਡਾ ਗਿਆ ਸੀ ਕਿ ਆਪਣੇ ਕੰਮ ਤੋਂ ਵਾਪਸੀ ਸਮੇਂ ਉਸ ਦੀ ਕਾਰ ‘ਚ ਹੀ ਮੌਤ ਹੋ ਗਈ ।
ਉਨ੍ਹਾਂ ਦੱਸਿਆ ਕਿ ਜਸਜੀਤ ਸਿੰਘ ਦੇ ਨੱਕ ‘ਚੋਂ ਖੂਨ ਨਿਕਲ ਰਿਹਾ ਸੀ ਤੇ ਉੱਥੇ ਦੀ ਪੁਲਿਸ ਨੇ ਇਸ ਨੂੰ ਕੁਦਰਤੀ ਮੌਤ ਦੱਸਿਆ ਹੈ। ਇਸ ਮੌਤ ਦੀ ਖ਼ਬਰ ਕਾਰਨ ਇਲਾਕੇ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਅਨੁਸਾਰ, ਜਸਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ‘ਚ ਸੋਮਵਾਰ ਜਾਂ ਮੰਗਲਵਾਰ ਤੱਕ ਪਹੁੰਚਣ ਦੀ ਸੰਭਾਵਨਾ ਹੈ।
ਤਾਜਾ ਜਾਣਕਾਰੀ