ਹੁਣੇ ਆਈ ਤਾਜਾ ਵੱਡੀ ਖਬਰ
ਲੰਡਨ -ਐਮ. ਪੀ. ਤਨਮਨਜੀਤ ਸਿੰਘ ਢੇਸੀ ਦੇ ਨਾਨੀ ਬੀਬੀ ਜਗੀਰ ਕੌਰ (86) ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ। ਉਹ ਯੂ. ਕੇ. ਪ੍ਰਸਿੱਧ ਸਿੱਖ ਆਗੂ ਰਾਮ ਸਿੰਘ ਦੇ ਧਰਮ ਪਤਨੀ ਸਨ ਤੇ ਕੈਂਟ ਇਲਾਕੇ ਦੇ ਸ਼ਹਿਰ ਗ੍ਰੇਵਜ਼ੈਂਡ ਵਿਖੇ ਰਹਿ ਰਹੇ ਸਨ। ਉਹ ਪਿੰਡ ਜੰਡਿਆਲੀ ਜ਼ਿਲ੍ਹਾ ਨਵਾਂ ਸ਼ਹਿਰ ਨਾਲ ਸਬੰਧਿਤ ਸਨ। ਉਨ੍ਹਾਂ ਦੇ 3 ਬੇਟੇ ਹਰਵਿੰਦਰ ਸਿੰਘ ਬਨਿੰਗ, ਰਾਵਿੰਦਰ ਸਿੰਘ ਬਨਿੰਗ, ਸਤਵਿੰਦਰ ਸਿੰਘ ਬਨਿੰਗ ਅਤੇ ਦੋ ਬੇਟੀਆਂ ਸਵ: ਤਲਵਿੰਦਰ ਕੌਰ ਚੱਠਾ ਤੇ ਦਲਵਿੰਦਰ ਕੌਰ ਢੇਸੀ ਸਨ। ਮਾਤਾ ਜਗੀਰ ਕੌਰ
ਨੂੰ ਪਰਿਵਾਰ ਵਲੋਂ ਅੱਜ ਅੰਤਿਮ ਵਿਦਾਇਗੀ ਦਿੱਤੀ ਗਈ। ਐਮ. ਪੀ. ਢੇਸੀ ਨੇ ਕਿਹਾ ਕਿ ਅਸੀਂ ਨਾਨੀ ਨੂੰ ਆਖਰੀ ਵਾਰ ਕੰਧਾ ਵੀ ਨਹੀਂ ਦੇ ਸਕੇ। ਜ਼ਿਕਰਯੋਗ ਹੈ ਕਿ ਮਾਤਾ ਜਗੀਰ ਕੌਰ ਦੀ ਮੌਤ ਦੋ ਹਫ਼ਤੇ ਪਹਿਲਾਂ ਹੋ ਗਈ ਸੀ ਪਰ ਉਨ੍ਹਾਂ ਦੇ ਕੋਵਿਡ 19 ਦੀ ਰਿਪੋਰਟ ਮੌਤ ਤੋਂ ਬਾਅਦ ਆਈ ਹੈ। ਇਸ ਮੌਕੇ ਗ੍ਰੇਵਜ਼ੈਂਡ ਗੁਰੂ ਘਰ ਦੇ ਪ੍ਰਧਾਨ ਮਨਪ੍ਰੀਤ ਸਿੰਘ ਧਾਲੀਵਾਲ, ਜਨਰਲ ਸਕੱਤਰ ਦਵਿੰਦਰ ਸਿੰਘ ਮੁਠੱਡਾ, ਨਰਿੰਦਰਜੀਤ ਸਿੰਘ ਥਾਂਦੀ, ਪਰਮਿੰਦਰ ਸਿੰਘ ਮੰਡ, ਗੁਰਮੇਲ ਸਿੰਘ ਮੱਲੀ, ਭਾਈ ਅਮਰੀਕ ਸਿੰਘ ਗਿੱਲ, ਸਲੋਹ ਗੁਰਦੁਆਰਾ ਕਮੇਟੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Home ਤਾਜਾ ਜਾਣਕਾਰੀ ਹੁਣੇ ਹੁਣੇ ਕਰੋਨਾ ਵਾਇਰਸ ਨਾਲ ਇੰਗਲੈਂਡ ਦੇ ਸਿੱਖ MP ਤਨਮਨਜੀਤ ਸਿੰਘ ਢੇਸੀ ਦੇ ਘਰੇ ਪਿਆ ਮਾਤਮ ਹੋਈ ਮੌਤ
ਤਾਜਾ ਜਾਣਕਾਰੀ