BREAKING NEWS
Search

ਹੁਣੇ ਹੁਣੇ ਕੈਪਟਨ ਨੇ ਇਹਨਾਂ ਲੋਕਾਂ ਨੂੰ ਪੰਜਾਬ ਚ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਕਰਤਾ ਐਲਾਨ

ਆਈ ਤਾਜਾ ਵੱਡੀ ਖਬਰ

ਪੰਜਾਬ ਇਸ ਸਮੇਂ ਵੱਡੇ ਬਿਜਲੀ ਸੰਕਟ ਨਾਲ ਜੂਝ ਰਿਹਾ ਹੈ ਕਿਉਂਕਿ ਪੰਜਾਬ ਦੇ ਕਈ ਥਰਮਲ ਪਲਾਂਟ ਦੀਆਂ ਯੂਨਿਟਾਂ ਬੰਦ ਹੋ ਗਈਆਂ ਹਨ, ਜਿਸ ਕਾਰਨ ਪੰਜਾਬ ਸਰਕਾਰ ਅਤੇ ਪਾਵਰਕਾਮ ਵਿਭਾਗ ਵੱਲੋਂ ਕਈ ਇੰਡਸਟਰੀਆਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਸਰਕਾਰੀ ਵਿਭਾਗ ਵਿੱਚ ਯੂਨਿਟਾਂ ਦੀ ਵਰਤੋਂ ਸੀਮਤ ਕੀਤੀ ਗਈ ਹੈ ਤਾਂ ਜੋ ਬਿਜਲੀ ਖਪਤ ਵਿੱਚ ਕਮੀ ਆ ਸਕੇ ਅਤੇ ਨਾਲ ਹੀ ਸਰਕਾਰ ਵੱਲੋਂ ਭਾਖੜਾ ਡੈਮ ਦੇ ਬਿਆਸ ਪ੍ਰਬੰਧਨ ਬੋਰਡ ਨੂੰ ਵੀ ਬਿਜਲੀ ਦੇ ਉਤਪਾਦਨ ਵਿੱਚ ਵਾਧਾ ਕਰਨ ਲਈ ਅਪੀਲ ਕੀਤੀ ਹੈ।

ਪੰਜਾਬ ਵਿਚ ਵਧੇ ਇਸ ਬਿਜਲੀ ਸੰਕਟ ਨਾਲ ਕਿਸਾਨਾਂ ਅਤੇ ਉਦਯੋਗਪਤੀਆਂ ਨੂੰ ਕਾਫੀ ਜ਼ਿਆਦਾ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਾਰਨ ਕਿਸਾਨ ਅਤੇ ਉਦਯੋਗਪਤੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਵਜੋਂ ਸੜਕਾਂ ਤੇ ਉੱਤਰ ਗਏ ਹਨ। ਇਸ ਬਿਜਲੀ ਸੰਕਟ ਦੇ ਚਲਦਿਆਂ ਕੈਪਟਨ ਸਰਕਾਰ ਵੱਲੋਂ ਕੁੱਝ ਖ਼ਾਸ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਅਜਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ 200 ਯੂਨਿਟ ਮੁਫਤ ਬਿਜਲੀ ਦਿੱਤੀ ਜਾਂਦੀ ਸੀ ਪਰ ਹੁਣ ਇਸ ਵਿਚ 100 ਯੂਨਿਟ ਦਾ ਹੋਰ ਵਾਧਾ ਕਰ ਦਿੱਤਾ ਗਿਆ ਹੈ ਅਤੇ ਫਰੀਡਮ ਫਾਈਟਰ ਦੇ ਪਰਿਵਾਰਾਂ ਨੂੰ ਹੁਣ 300 ਯੂਨਿਟ ਮੁਫ਼ਤ ਬਿਜਲੀ ਮੁਹਈਆ ਕਰਨ ਦਾ ਐਲਾਨ ਕੀਤਾ ਹੈ।

ਇਹਨੀ ਦਿਨੀਂ ਪੰਜਾਬ ਵਿਚ ਬਿਜਲੀ ਸੰਕਟ ਦਾ ਮੁੱਦਾ ਕਾਫੀ ਗਰਮਾਇਆ ਹੋਇਆ ਹੈ ਜਿਸ ਕਾਰਨ ਸਿਆਸੀ ਪਾਰਟੀਆਂ ਵੀ ਇਸ ਮਾਮਲੇ ਨੂੰ ਉਠਾ ਕੇ ਇਕ ਦੂਜੇ ਤੇ ਤਾਹਨੇ ਕਸਦੀਆਂ ਨਜ਼ਰ ਆ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਕੁਝ ਸਮਾਂ ਪਹਿਲਾਂ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੇਣ ਦੇ ਕਾਫੀ ਵੱਡੇ ਪੱਧਰ ਤੇ ਐਲਾਨ ਕੀਤੇ ਗਏ ਸਨ ਹਨ।

ਉਥੇ ਹੀ ਬਸਪਾ ਨਾਲ ਗਠਜੋੜ ਕਰਨ ਤੋਂ ਬਾਅਦ ਸੁਖਬੀਰ ਬਾਦਲ ਨੇ ਆਖਿਆ ਹੈ ਕਿ ਜੇਕਰ 2022 ਵਿਚ ਇਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਪਹਿਲੀ ਕੈਬਨਿਟ ਮੀਟਿੰਗ ਦੇ ਦੌਰਾਨ ਇਹਨਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਇਕ ਇਨਸਾਨ ਨੂੰ ਸਰਕਾਰੀ ਨੋਕਰੀ ਮੁਹਈਆ ਕੀਤੀ ਜਾਵੇਗੀ ਅਤੇ ਸਾਰੇ ਬੱਚਿਆਂ ਦੀ ਪੜ੍ਹਾਈ ਪੋਸਟ ਗ੍ਰੈਜੂਏਸ਼ਨ ਤੱਕ ਮੁਫ਼ਤ ਕਰਵਾਈ ਜਾਵੇਗੀ।



error: Content is protected !!