BREAKING NEWS
Search

ਹੁਣੇ ਹੁਣੇ ਕੈਪਟਨ ਨੇ ਪੰਜਾਬ ਚ ਕਰਫਿਊ ਦੇ ਬਾਰੇ ਚ ਹੁਣ ਕਰਤਾ ਇਹ ਵੱਡਾ ਐਲਾਨ – ਹੋ ਜਾਵੋ ਸਾਵਧਾਨ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਕੇਸਾਂ ਵਿੱਚ ਵਾਧੇ ਨੂੰ ਦੇਖਦੇ ਹੋਏ ਮਈ ਤੋਂ ਹੀ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਸਨ ਤਾਂ ਜੋ ਕਰੋਨਾ ਨੂੰ ਠੱਲ ਪਾਈ ਜਾ ਸਕੇ ਤੇ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਸੂਬੇ ਵਿੱਚ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁਕੀ ਹੈ ਜਿਨ੍ਹਾਂ ਦੇ ਪਰਿਵਾਰਾਂ ਵਿੱਚ ਉਨਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਹੀ ਸਰਕਾਰ ਵੱਲੋਂ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ ਤਾਂ ਜੋ ਇਸ ਕਹਿਰ ਨੂੰ ਰੋਕਿਆ ਜਾ ਸਕੇ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਸਾਰੀਆਂ ਹਦਾਇਤਾਂ ਵਿੱਚ ਛੋਟ ਦਿੱਤੀ ਜਾ ਰਹੀ ਹੈ।

ਹੁਣ ਪੰਜਾਬ ਵਿੱਚ ਰਾਤ ਦੇ ਕਰਫਿਊ ਬਾਰੇ ਕੈਪਟਨ ਨੇ ਦਿੱਤਾ ਇਹ ਹੁਕਮ , ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਸੂਬਾ ਸਰਕਾਰ ਵੱਲੋਂ ਜਿੱਥੇ ਪੰਜਾਬ ਅੰਦਰ ਕਰੋਨਾ ਸਬੰਧੀ ਹਦਾਇਤਾਂ ਨੂੰ 15 ਜੂਨ ਤੱਕ ਵਧਾ ਦਿੱਤਾ ਗਿਆ ਸੀ। ਉੱਥੇ ਹੀ ਹੁਣ ਆਉਣ ਵਾਲੇ ਦਿਨਾਂ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਸਥਿਤੀ ਨੂੰ ਵੇਖਦੇ ਹੋਏ ਉਚ ਅਧਿਕਾਰੀਆਂ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਹੁਣ ਪੰਜਾਬ ਵਿੱਚ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਪੰਜਾਬ ਵਿੱਚ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਸਦੇ ਨਾਲ ਹੀ ਰਾਜ ਵਿੱਚ ਰਾਤ ਦੇ ਕਰਫਿਊ ਦਾ ਸਮਾਂ ਵੀ ਬਦਲਿਆ ਗਿਆ ਹੈ। ਹੁਣ ਰਾਤ ਦਾ ਕਰਫਿਊ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ। ਜਿੱਥੇ ਸਰਕਾਰ ਵੱਲੋਂ ਪਹਿਲਾਂ ਹੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਛੋਟ ਦਿੱਤੀ ਹੈ, ਉਥੇ ਹੀ ਆਉਣ ਵਾਲੇ ਦਿਨਾਂ ਵਿੱਚ ਕੁਝ ਥਾਵਾਂ ਨੂੰ ਖੋਲ੍ਹੇ ਜਾਣ ਦੇ ਆਦੇਸ਼ ਵੀ ਦਿੱਤੇ ਗਏ ਸਨ ਜਿਸ ਦੇ ਤਹਿਤ ਪੰਜਾਬ ਵਿਚ 16 ਜੂਨ ਤੋਂ ਰੈਸਟੋਰੈਂਟ, ਜਿਮ ਅਤੇ ਸਿਨੇਮਾ ਹਾਲ 50 ਪ੍ਰਤੀਸ਼ਤ ਸਮਰੱਥਾ ਨਾਲ ਖੋਲ੍ਹੇ ਜਾ ਸਕਦੇ ਹਨ।

ਉਥੇ ਹੀ ਸਾਰਿਆਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਤਾਂ ਜੋ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਬਰਕਰਾਰ ਰੱਖਿਆ ਜਾ ਸਕੇ।



error: Content is protected !!