BREAKING NEWS
Search

ਹੁਣੇ ਹੁਣੇ ਕੈਪਟਨ ਸਰਕਾਰ ਨੇ ਇਸ ਦਿਨ ਪੰਜਾਬ ਚ ਛੁੱਟੀ ਦਾ ਕੀਤਾ ਐਲਾਨ

ਆਈ ਤਾਜਾ ਵੱਡੀ ਖਬਰ

ਹਰ ਦੇਸ਼ ਦੀ ਆਪਣੀ ਬੋਲੀ ,ਪਰੰਪਰਾਵਾਂ ਅਤੇ ਰੀਤੀ-ਰਿਵਾਜ ਹਨ। ਉੱਥੇ ਹੀ ਸਾਡਾ ਦੇਸ਼ ਵ-ਭਿੰ-ਨ-ਤਾ ਭਰਿਆ ਦੇਸ਼ ਹੈ ,ਜਿੱਥੇ ਹਰ ਜਾਤ, ਧਰਮ, ਰੰਗ, ਨਸਲ ਦੇ ਲੋਕ ਮਿਲ ਜੁਲ ਕੇ ਰਹਿੰਦੇ ਹਨ। ਉਨ੍ਹਾਂ ਦੀ ਏਕਤਾ, ਆਪਸੀ ਪਿਆਰ,ਅਖੰਡਤਾ ਇਕ ਵੱਖਰੇ ਪਿਆਰ ਦੀ ਮਿਸਾਲ ਕਾਇਮ ਕਰਦਾ ਹੈ। ਉਥੇ ਹੀ ਸਾਡਾ ਦੇਸ਼ ਗੁਰੂਆਂ ਪੀਰਾਂ ਦੀ ਧਰਤੀ ਹੈ। ਇਸ ਧਰਤੀ ਤੇ ਹੀ ਜੋਧਿਆਂ ਨੇ ਜਨਮ ਲਿਆ। ਇਨ੍ਹਾਂ ਮਹਾਨ ਸਖਸ਼ੀਅਤਾਂ ਦਾ ਸਾਡੀ ਸਭ ਦੀ ਜ਼ਿੰਦਗੀ ਵਿੱਚ ਇੱਕ ਅਹਿਮ ਰੋਲ ਹੈ।

ਜਿਨ੍ਹਾਂ ਦੇ ਦਿੱਤੇ ਹੋਏ ਆਦੇਸ਼ਾਂ ਦੀ ਅਸੀ ਸਭ ਪਾਲਣਾ ਕਰ ਰਹੇ ਹਨ ਅਤੇ ਉਨ੍ਹਾਂ ਦੇ ਪੂਰਨਿਆਂ ਤੇ ਚਲ ਕੇ ਆਪਣੀ ਜਿੰਦਗੀ ਨੂੰ ਮਾਣ ਰਹੇ ਹਨ। ਉਨ੍ਹਾਂ ਵੱਲੋਂ ਹੱਕ, ਸੱਚ ਤੇ ਮਿਹਨਤ ਦੇ ਦਿੱਤੇ ਹੋਏ ਉਪਦੇਸ਼ ਸਭ ਦੀ ਜ਼ਿੰਦਗੀ ਵਿੱਚ ਚਾਨਣ ਮੁਨਾਰਾ ਸਾਬਤ ਹੋ ਰਹੇ ਹਨ। ਉਨ੍ਹਾਂ ਗੁਰੂਆਂ, ਪੀਰਾਂ ਦੀ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਜਿਨ੍ਹਾਂ ਨੇ ਜਾਤ-ਪਾਤ ਧਰਮ ਤੋਂ ਉੱਪਰ ਉੱਠ ਕੇ ਇਨਸਾਨੀਅਤ ਦਾ ਸੰਦੇਸ਼ ਦਿੱਤਾ ਹੋਵੇ। ਸਾਡੇ ਦੇਸ਼ ਅੰਦਰ ਉਨ੍ਹਾਂ ਗੁਰੂਆਂ ਪੀਰਾਂ ਤੇ ਸੂਰਬੀਰ ਯੋਧਿਆਂ ਦੇ ਜਨਮ ਦਿਹਾੜੇ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਏ ਜਾਂਦੇ ਹਨ।

ਅਜਿਹੀਆਂ ਸਖਸ਼ੀਅਤਾਂ ਦੇ ਜਿਥੇ ਜਨਮ ਦਿਹਾੜੇ ਸ਼ਰਧਾ ਪੂਰਵਕ ਮਨਾਈ ਜਾਂਦੇ ਹਨ ਉਥੇ ਹੀ ਇਸ ਵਿੱਚ ਸ਼ਿਰਕਤ ਕਰਨ ਲਈ ਹਰ ਵਿਅਕਤੀ ਨੂੰ ਮੌਕਾ ਦਿੱਤਾ ਜਾਂਦਾ ਹੈ। ਹੁਣ ਪੰਜਾਬ ਵਿਚ ਇਸ ਦਿਨ ਕੈਪਟਨ ਸਰਕਾਰ ਨੇ ਇਸ ਦਿਨ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਛਾ ਗਈ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਜਨਮ ਦਿਨ ਤੇ 1 ਮਈ 2021 ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਦਿਨ ਸਾਰੇ ਬੈਂਕ ਅਤੇ ਵਪਾਰਕ ਅਦਾਰੇ ਵੀ ਬੰਦ ਰਹਿਣਗੇ । ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰ ,ਬੋਰਡ, ਕਾਰਪੋਰੇਸ਼ਨ ਅਤੇ ਵਿਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਦੀ ਘੋਸ਼ਣਾ ਕਰ ਦਿਤੀ ਗਈ ਹੈ। ਜਿਸ ਦੀ ਜਾਣਕਾਰੀ ਪੰਜਾਬ ਰਾਜ ਦੇ ਸਾਰੇ ਮੁੱਖ ਸਕੱਤਰ ,ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰ ,ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਸੂਚਨਾ ਭੇਜ ਦਿੱਤੀ ਗਈ ਹੈ।



error: Content is protected !!