BREAKING NEWS
Search

ਹੁਣੇ ਹੁਣੇ ਕੱਲ ਲਈ ਛੁਟੀ ਦਾ ਇਥੇ ਹੋ ਗਿਆ ਵੱਡਾ ਐਲਾਨ –ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਜਿੱਥੇ ਗੁਰੂਆ ਪੀਰਾਂ ਦੀ ਧਰਤੀ ਮੰਨਿਆ ਜਾਂਦਾ ਹੈ ਉੱਥੇ ਹੀ ਬਹੁਤ ਸਾਰੇ ਪੀਰ ਪੈਗੰਬਰ ਵਲੋ ਇਸ ਧਰਤੀ ਉਪਰ ਅਵਤਾਰ ਧਾਰਿਆ ਗਿਆ। ਜਿੱਥੇ ਸਿੱਖ ਧਰਮ ਨੂੰ ਪੰਜਾਬ ਤੋਂ ਇਲਾਵਾ ਵਿਦੇਸ਼ਾਂ ਵਿੱਚ ਵੀ ਬੇਹੱਦ ਪਿਆਰ ਅਤੇ ਸਤਿਕਾਰ ਦਿੱਤਾ ਜਾਂਦਾ ਹੈ। ਉਥੇ ਹੀ ਸਿੱਖ ਗੁਰੂਆਂ ਨਾਲ ਸਬੰਧਤ ਦਿਨ ਤਿਉਹਾਰਾਂ ਨੂੰ ਸਾਰੇ ਧਰਮਾਂ ਦੇ ਲੋਕਾਂ ਵੱਲੋਂ ਪਿਆਰ ਅਤੇ ਮਿਲਵਰਤਨ ਨਾਲ ਮਨਾਇਆ ਜਾਂਦਾ ਹੈ। ਜਿੱਥੇ ਗੁਰਧਾਮਾਂ ਉਪਰ ਗੁਰੂ ਸਹਿਬਾਨਾਂ ਨਾਲ ਜੁੜੇ ਹੋਏ ਸਮਾਗਮ ਵੀ ਕਰਵਾਏ ਜਾਂਦੇ ਹਨ। ਉਥੇ ਹੀ ਉਨ੍ਹਾਂ ਪ੍ਰਤੀ ਸ਼ਰਧਾਂ ਅਤੇ ਸਤਿਕਾਰ ਨਾਲ ਲੋਕਾਂ ਵੱਲੋਂ ਸਜਦਾ ਵੀ ਕੀਤਾ ਜਾਂਦਾ ਹੈ। ਸਰਕਾਰ ਵੱਲੋਂ ਜਿੱਥੇ ਬਹੁਤ ਸਾਰੇ ਗੁਰੂਆਂ ਨਾਲ ਸਬੰਧਤ ਦਿਨਾਂ ਨੂੰ ਮੁੱਖ ਰੱਖਦੇ ਹੋਏ ਸਰਕਾਰੀ ਛੁੱਟੀ ਵੀ ਕੀਤੀ ਜਾਂਦੀ ਹੈ ਤਾਂ ਜੋ ਲੋਕ ਇਨ੍ਹਾਂ ਸਮਾਗਮਾਂ ਵਿੱਚ ਸ਼ਿਰਕਤ ਕਰ ਸਕਣ ਉਥੇ ਹੀ ਕੁਝ ਫੈਸਲੇ ਜ਼ਿਲ੍ਹਾ ਪ੍ਰਸ਼ਾਸਨ ਤੇ ਅਧਿਕਾਰੀਆਂ ਵੱਲੋਂ ਵੀ ਕੀਤੇ ਜਾਂਦੇ ਹਨ।

ਹੁਣ ਏਥੇ ਕੱਲ ਲਈ ਛੁਟੀ ਦਾ ਹੋ ਗਿਆ ਵੱਡਾ ਐਲਾਨ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸਿੱਖਾਂ ਦੇ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੱਦੇਨਜ਼ਰ ਰੱਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 3 ਜੂਨ ਨੂੰ ਜਨਤਕ ਛੁੱਟੀ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਹੈ। ਜਿੱਥੇ ਇਹ ਛੁੱਟੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਨਤਕ ਤੌਰ ਤੇ ਐਲਾਨੀ ਗਈ ਹੈ ਉੱਥੇ ਹੀ ਚੰਡੀਗੜ੍ਹ ਵਿੱਚ ਹੁਣ ਸਾਰੇ ਵਪਾਰਕ ਅਦਾਰੇ ਅਤੇ ਬੈਂਕ ਬੰਦ ਰਹਿਣਗੇ। ਉਥੇ ਹੀ ਸਾਰੇ ਸਰਕਾਰੀ ਦਫਤਰਾਂ ਵਿੱਚ ਵੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਦਿਵਸ ਤੇ ਜਿੱਥੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਉਥੇ ਹੀ ਹੁਣ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਇਸ ਛੁੱਟੀ ਨੂੰ ਘੋਸ਼ਿਤ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜਿਸਦੇ ਤਹਿਤ ਸਾਰੇ ਸਰਕਾਰੀ ਦਫ਼ਤਰ, ਵਪਾਰਕ ਅਦਾਰੇ ਅਤੇ ਬੈਂਕ ਬੰਦ ਰਹਿਣਗੇ। ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਹੋਇਆਂ ਉਹਨਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਹੁਤ ਸਾਰੇ ਸਮਾਗਮ ਵੀ ਜਗ੍ਹਾ-ਜਗ੍ਹਾ ਤੇ ਕਰਵਾਏ ਜਾਂਦੇ ਹਨ। ਉਥੇ ਹੀ ਸਰਕਾਰੀ ਦਫ਼ਤਰਾਂ ਅਤੇ ਬੈਂਕ ਵਿੱਚ ਕੰਮ ਕਰਵਾਉਣ ਵਾਲੇ ਲੋਕਾਂ ਨੂੰ ਕੱਲ੍ਹ ਇੰਨਾਂ ਸੰਸਥਾਵਾਂ ਵੱਲੋਂ ਜਾਰੀ ਕੀਤੀਆਂ ਜਾਂਦੀਆਂ ਸੇਵਾਵਾਂ ਹਾਸਲ ਨਹੀਂ ਹੋਣਗੀਆਂ।



error: Content is protected !!