ਹੁਣੇ ਆਈ ਤਾਜਾ ਵੱਡੀ ਖਬਰ
ਹੁਣੇ ਹੁਣੇ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਆਈ ਮਾੜੀ ਖਬਰ
ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਅੱਜ ਭਾਵ ਬੁੱਧਵਾਰ ਨੂੰ ਅਹਿਮਦਾਬਾਦ ਦੇ ਇਕ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਅਹਿਮਦਾਬਾਦ ਦੇ ਕੇਡੀ ਹਸਪਤਾਲ ਅਮਿਤ ਸ਼ਾਹ ਦੀ ਸਰਜਰੀ ਲਈ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਸਰਜਰੀ ਨੂੰ ਲੈ ਕੇ ਅਜੇ ਕੋਈ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਹਾਲ ਹੀ ‘ਚ ਗੁਜਰਾਤ ਦੌਰੇ ਤੋਂ ਪਰਤਣ ਮਗਰੋਂ 54 ਸਾਲਾ ਸ਼ਾਹ ਕੱਲ ਰਾਤ ਇਕ ਵਾਰ ਫਿਰ ਅਚਾਨਕ ਗੈਰ-ਸਿਆਸੀ ਦੌਰੇ ‘ਤੇ ਇੱਥੇ ਪਹੁੰਚੇ। ਉਹ ਸਿੱਧੇ ਥਲਤੇਜ ਸਥਿਤ ਆਪਣੇ ਘਰ ਪਹੁੰਚੇ।
ਅੱਜ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ। ਅਮਿਤ ਸ਼ਾਹ ਲੰਬੇ ਸਮੇਂ ਤੋਂ ਸ਼ੂਗਰ ਦੀ ਬੀਮਾਰੀ ਤੋਂ ਪੀੜਤ ਹਨ।
ਤਾਜਾ ਜਾਣਕਾਰੀ