ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ। ਜਿਥੇ ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਉਥੇ ਕਿਸਾਨਾਂ ਵੱਲੋਂ ਪਿਛਲੇ ਸਾਲ 26 ਨਵੰਬਰ 2020 ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਲਗਾਤਾਰ ਮੋਰਚੇ ਲਾ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਇਆ ਹੁਣ ਤੱਕ ਦੀਆਂ 11 ਦੌਰ ਦੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਉੱਥੇ ਹੀ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰਦੇ ਹੋਏ ਇਨ੍ਹਾਂ ਵਿੱਚ ਸੋਧ ਪ੍ਰਸਤਾਵ ਜਾਰੀ ਕੀਤਾ ਗਿਆ ਸੀ।

ਜਿਸ ਨੂੰ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਆਪਸੀ ਸਹਿਮਤੀ ਦੇ ਨਾਲ ਠੁਕਰਾ ਦਿੱਤਾ ਗਿਆ ਸੀ। ਇਸ ਕਿਸਾਨੀ ਸੰਘਰਸ਼ ਦੇ ਵਿਚ ਹੁਣ ਤੱਕ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਕਿਸਾਨ ਆਗੂਆਂ ਵੱਲੋਂ ਲਗਾਤਾਰ ਇਸ ਕਿਸਾਨੀ ਸੰਘਰਸ਼ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਹੁਣ ਚੋਟੀ ਦੇ ਮਸ਼ਹੂਰ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ ਲੈ ਕੇ ਇਕ ਮਾੜੀ ਖਬਰ ਸਾਹਮਣੇ ਆਈ ਹੈ। ਦਿੱਲੀ ਦੀਆਂ ਸਰਹੱਦਾਂ ਤੇ ਜਿੱਥੇ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਸੰਘਰਸ਼ ਵਿੱਚ ਸ਼ਾਮਲ ਹੋ ਕੇ ਖ਼ੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸਹਿਯੋਗ ਦਿੱਤਾ ਜਾ ਰਿਹਾ ਹੈ।

ਉਥੇ ਹੀ ਪੰਜਾਬ ਦੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਬਾਰੇ ਵੀ ਇੱਕ ਖਬਰ ਪ੍ਰਾਪਤ ਹੋਈ ਹੈ ਜਿਥੇ 21 ਜੁਲਾਈ ਨੂੰ ਰੁਲਦੂ ਸਿੰਘ ਮਾਨਸਾ ਵੱਲੋਂ ਸਟੇਜ ਤੋਂ ਇੱਕ ਭਾਸ਼ਣ ਦਿੱਤਾ ਗਿਆ ਸੀ। ਉਨ੍ਹਾਂ ਦੇ ਇਸ ਭਾਸ਼ਣ ਨੂੰ ਲੈ ਕੇ ਹੀ ਉਹਨਾਂ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ 15 ਦਿਨ ਲਈ ਸਸਪੈਂਡ ਕਰ ਦਿੱਤਾ ਗਿਆ ਹੈ। ਰੁਲਦੂ ਸਿੰਘ ਮਾਨਸਾ ਜਿੱਥੇ ਇੱਕ ਸੁਲਝੇ ਹੋਏ ਕਿਸਾਨ ਆਗੂ ਹਨ ਉਥੇ ਹੀ ਉਨ੍ਹਾਂ ਨੂੰ 15 ਦਿਨ ਲਈ ਸਟੇਜ ਤੇ ਕੋਈ ਵੀ ਭਾਸ਼ਣ ਨਹੀਂ ਦੇਣ ਦਿੱਤਾ ਜਾਵੇਗਾ।

ਨਾ ਹੀ 15 ਦਿਨਾਂ ਦੇ ਦੌਰਾਨ ਇਸ ਕਿਸਾਨੀ ਸੰਘਰਸ਼ ਬਾਰੇ ਕੋਈ ਵੀ ਆਪਣਾ ਬਿਆਨ ਦੇ ਸਕਦੇ ਹਨ। ਦਿੱਲੀ ਬਾਰਡਰ ਤੇ ਮੋਰਚਾ ਲਾਈ ਬੈਠੇ ਕਿਸਾਨ ਯੂਨੀਅਨਾਂ ਵੱਲੋਂ ਮਿਲ ਕੇ 15 ਦਿਨ ਲਈ ਰੁਲਦੂ ਸਿੰਘ ਮਾਨਸਾ ਨੂੰ ਸਸਪੈਂਡ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਸਭ ਬਾਰੇ ਜਾਣਕਾਰੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੀ ਗਈ ਹੈ।


ਤਾਜਾ ਜਾਣਕਾਰੀ
ਹੁਣੇ ਹੁਣੇ ਚੋਟੀ ਦੇ ਮਸ਼ਹੂਰ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਲਈ ਆਈ ਮਾੜੀ ਖਬਰ
ByadminJuly 25, 2021Comments Off on ਹੁਣੇ ਹੁਣੇ ਚੋਟੀ ਦੇ ਮਸ਼ਹੂਰ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਲਈ ਆਈ ਮਾੜੀ ਖਬਰ
Previous Postਸ਼ਰਾਬ ਚ ਧੁਤ ਹੋਈ ਇਸ ਚੋਟੀ ਦੀ ਮਸ਼ਹੂਰ ਅਦਾਕਾਰਾ ਦਾ ਹੋਇਆ ਭਿਆਨਕ ਐਕਸੀਡੈਂਟ, ਹੋਇਆ ਮੌਤ ਦਾ ਤਾਂਡਵ
Next Postਇਸ ਦਿਨ ਸਫ਼ਰ ਕਰਨ ਵਾਲੇ ਹੋ ਜਾਣ ਸਾਵਧਾਨ – ਹੁਣੇ ਹੁਣੇ ਹੋ ਗਿਆ ਇਹਨਾਂ ਵਲੋਂ ਇਹ ਵੱਡਾ ਐਲਾਨ