ਆਈ ਤਾਜ਼ਾ ਵੱਡੀ ਖਬਰ

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਇਸ ਸੰਸਾਰ ਤੋਂ ਜਾਣ ਵਾਲੀਆਂ ਇਨ੍ਹਾਂ ਸਖਸ਼ੀਅਤਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਬਹੁਤ ਸਾਰੀਆਂ ਵੱਖ-ਵੱਖ ਖੇਤਰਾਂ ਦੀਆਂ ਹਸਤੀਆਂ ਕਰੋਨਾ ਦੀ ਚਪੇਟ ਵਿੱਚ ਆਈਆਂ ਸਨ।

ਉਥੇ ਹੀ ਵਾਪਰਨ ਵਾਲੇ ਵੱਖ ਵੱਖ ਸੜਕ ਹਾਦਸਿਆਂ, ਬੀਮਾਰੀਆਂ ਅਤੇ ਹੋਰ ਅਚਾਨਕ ਵਾਪਰਨ ਵਾਲੇ ਹਾਦਸਿਆਂ ਦੀਆਂ ਸ਼ਿਕਾਰ ਵੀ ਹੋ ਰਹੀਆਂ ਹਨ। ਹੁਣ ਚੋਟੀ ਦੇ ਇਸ ਮਸ਼ਹੂਰ ਪੰਜਾਬੀ ਕਲਾਕਾਰ ਦੀ ਅਚਾਨਕ ਹੀ ਹਾਰਟ ਅਟੈਕ ਨਾਲ ਹੋਈ ਮੌਤ , ਜਿਸ ਕਾਰਨ ਫਿਲਮ ਇੰਡਸਟਰੀ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪੰਜਾਬੀ ਫ਼ਿਲਮ ਇੰਡਸਟਰੀ ਨੂੰ ਉਸ ਸਮੇਂ ਵੱਡਾ ਧੱਕਾ ਲੱਗਾ ਜਦੋਂ ਪੰਜਾਬੀ ਫਿਲਮ ਇੰਡਸਟਰੀ ਵਿੱਚ ਆਪਣੀ ਵੱਖਰੀ ਜਗ੍ਹਾ ਬਣਾਉਣ ਵਾਲੇ ਮਸ਼ਹੂਰ ਕਲਾਕਾਰ “ਕਾਕਾ ਕੌਤਕੀ” ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ।

ਦਸਿਆ ਗਿਆ ਹੈ ਕਿ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉਨ੍ਹਾਂ ਦੀ ਮੌਤ ਦੀ ਖਬਰ ਮਿਲਦੇ ਹੀ ਪੰਜਾਬੀ ਫ਼ਿਲਮ ਇੰਡਸਟਰੀ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੀ ਮੌਤ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਮੌਤ ਅਚਾਨਕ ਹਾਰਟ ਅਟੈਕ ਨਾਲ ਹੋ ਗਈ ਹੈ। ਕਾਕਾ ਕੌਤਕੀ ਦਾ ਅੰਤਿਮ ਸੰਸਕਾਰ ਵੀ ਅੱਜ ਖਰੜ ਦੇ ਸ਼ਮਸ਼ਾਨ ਘਾਟ ਵਿੱਚ ਬਾਅਦ ਦੁਪਹਿਰ ਕੀਤਾ ਜਾਵੇਗਾ।

ਪੰਜਾਬੀ ਫਿਲਮ ਇੰਡਸਟਰੀ ਨਾਲ ਜੁੜੀਆਂ ਹੋਈਆਂ ਵੱਖ-ਵੱਖ ਹਸਤੀਆਂ ਵੱਲੋਂ ਕਾਕਾ ਕੌਤਕੀ ਦੇ ਦਿਹਾਂਤ ਉਪਰ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉਥੇ ਹੀ ਵੱਖ ਵੱਖ ਸ਼ਖਸੀਅਤਾਂ ਵੱਲੋਂ ਸੋਗ ਜ਼ਾਹਿਰ ਕਰਦੇ ਹੋਏ ਆਖਿਆ ਗਿਆ ਹੈ ਕਿ ਉਨ੍ਹਾਂ ਦੇ ਜਾਣ ਨਾਲ ਪੰਜਾਬੀ ਫ਼ਿਲਮ ਇੰਡਸਟਰੀ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।


ਤਾਜਾ ਜਾਣਕਾਰੀ
ਹੁਣੇ ਹੁਣੇ ਚੋਟੀ ਦੇ ਮਸ਼ਹੂਰ ਪੰਜਾਬੀ ਕਲਾਕਾਰ ਦੀ ਹੋਈ ਅਚਾਨਕ ਇਸ ਕਾਰਨ ਮੌਤ – ਤਾਜਾ ਵੱਡੀ ਖਬਰ
ByadminNovember 26, 2021Comments Off on ਹੁਣੇ ਹੁਣੇ ਚੋਟੀ ਦੇ ਮਸ਼ਹੂਰ ਪੰਜਾਬੀ ਕਲਾਕਾਰ ਦੀ ਹੋਈ ਅਚਾਨਕ ਇਸ ਕਾਰਨ ਮੌਤ – ਤਾਜਾ ਵੱਡੀ ਖਬਰ
Previous Postਪੰਜਾਬ ਇਥੇ 25 ਹਜਾਰ ਰੁਪਏ ਦੇ ਇਨਾਮ ਦਾ ਹੋ ਗਿਆ ਐਲਾਨ ਕਰਨਾ ਪਵੇਗਾ ਬਸ ਇਹ ਕੰਮ
Next Postਪੰਜਾਬ ਚ ਏਨੀ ਉਮਰ ਦੇ ਵੋਟਰਾਂ ਲਈ ਹੋ ਗਿਆ ਵੋਟਾਂ ਪਾਉਣ ਨੂੰ ਲੈ ਕੇ ਇਹ ਵੱਡਾ ਐਲਾਨ
