BREAKING NEWS
Search

ਹੁਣੇ ਹੁਣੇ ਦਿੱਲੀ ਬਾਡਰ ਤੋਂ ਆਈ ਇਹ ਮਾੜੀ ਖਬਰ- ਕਿਸਾਨਾਂ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਖੇਤਰੀ ਕਾਨੂੰਨਾਂ ਦੇ ਵਿਰੁੱਧ ਸੰਘਰਸ਼ ਕੀਤਾ ਜਾ ਰਿਹਾ ਹੈ। ਭਾਵੇਂ ਕਿਸਾਨਾਂ ਵੱਲੋਂ ਸੰਘਰਸ਼ ਨੂੰ 6 ਮਹੀਨੇ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ ਅਤੇ ਇਸ ਸਮੇਂ ਦੌਰਾਨ ਕਈ ਉਤਾਰ ਚੜਾਅ ਆਉਂਦੇ ਹਨ ਪਰ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ ਅਤੇ ਉਹ ਹਰ ਤਰ੍ਹਾਂ ਦਾ। ਤ-ਸ਼ੱ-ਦ-ਦ। ਸਹਿ ਕੇ ਧਰਨੇ ਵਿੱਚ ਬੈਠੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਨੂੰ ਰੱਦ ਨਹੀਂ ਹੁੰਦੇ ਉਹ ਘਰ ਵਾਪਸ ਨਹੀਂ ਜਾਣਗੇ। ਪਰ ਹੁਣ ਕਿਸਾਨਾਂ ਦੇ ਦਿਲੀ ਧਰਨੇ ਤੋਂ ਲਈ ਇਕ ਖ਼ਬਰ ਸਾਹਮਣੇ ਆ ਰਹੀ ਹੈ। ਇਸ ਖ਼ਬਰ ਤੋਂ ਬਾਅਦ ਹਰ ਪਾਸੇ ਸੋਗ ਦੀ ਲਹਿਰ ਹੈ।

ਦਰਅਸਲ ਇਹ ਖ਼ਬਰ ਟਿਕਰੀ ਬਾਡਰ ਤੇ ਬੈਠੇ ਕਿਸਾਨਾਂ ਨਾਲ ਸੰਬੰਧਿਤ ਹੈ ਜਿੱਥੇ ਧਰਨੇ ਵਿੱਚ ਸ਼ਾਮਲ ਜ਼ਿਲ੍ਹਾ ਬਰਨਾਲਾ ਦੇ ਪਿੰਡ ਸਹਿਜੜਾ ਦੇ ਇਕ ਕਿਸਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਕਿਸਾਨ ਭਾਰਤੀ ਕਿਸਾਨ ਯੂਨੀਅਨ ਸਿੱਧੂ ਪੁਰ ਦਾ ਮੈਂਬਰ ਹੈ। ਮ੍ਰਿਤਕ ਕਿਸਾਨ ਦਾ ਨਾਮ ਸੰਤ ਸਿੰਘ ਸਪੁੱਤਰ ਅਜਾਇਬ ਸਿੰਘ ਹੈ। ਦੱਸ ਦਈਏ ਕਿ ਉਸ ਦੀ ਉਮਰ ਲਗਭਗ 40 ਸਾਲ ਹੈ। ਦੱਸ ਦਈਏ ਕਿ ਮ੍ਰਿਤਕ ਕਿਸਾਨ ਕੇਂਦਰ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਕਿਸਾਨੀ ਸੰਘਰਸ਼ ਵਿਚ ਸ਼ੁਰੂਆਤ ਤੋਂ ਸ਼ਾਮਲ ਸੀ।

ਅਤੇ ਆਪਣੇ ਆਖਰੀ ਸਮੇਂ ਵੀ ਉਹ ਕਿਸਾਨ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਲਗਾਏ ਧਰਨਿਆਂ ਵਿਚੋਂ ਟਿੱਕਰੀ ਬਾਰਡਰ ਤੇ ਲਗਾਏ ਧਰਨੇ ਤੇ ਮੌਜੂਦ ਸੀ। ਜਿਸ ਦੀ ਮੌਤ ਦੀ ਖ਼ਬਰ ਸੁਣਨ ਤੋਂ ਬਾਅਦ ਧਰਨੇ ਵਿੱਚ ਸੋਗ ਦੀ ਲਹਿਰ ਦੌੜ ਗਈ। ਦੱਸ ਦਈਏ ਕਿ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੇ ਪਿਛਲੇ ਛੇ ਮਹੀਨਿਆਂ ਦੌਰਾਨ ਬਹੁਤ ਸਾਰੇ ਕਿਸਾਨਾਂ ਦੀਆਂ ਜਾਨਾਂ ਚਲੀਆਂ ਗਈਆਂ ਹਨ ਪਰ ਕਿਸਾਨਾਂ ਦੇ ਹੌਸਲੇ ਬੁਲੰਦ ਹਨ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਜਦੋਂ ਤੱਕ ਨਵੀਂ ਬਣਾਈ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਹ ਵਾਪਸ ਨਹੀਂ ਜਾਣਗੇ।

ਦੂਜੇ ਪਾਸੇ ਪਿਛਲੇ ਕੁਝ ਮਹੀਨਿਆਂ ਤੋਂ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੀ ਗੱਲ ਬਾਤ ਨਹੀਂ ਹੋਈ ਪਰ ਹੁਣ ਤੱਕ ਸਰਕਾਰ ਅਤੇ ਕਿਸਾਨਾਂ ਦੀਆਂ ਗਿਆਰਾਂ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕਿਸੇ ਵੀ ਮੀਟਿੰਗ ਦੇ ਵਿਚ ਨਤੀਜੇ ਨਹੀਂ ਸਾਹਮਣੇ ਆਏ।



error: Content is protected !!